ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਦੇ ਉੱਪਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਖ਼ਾਲਸਈ ਪਰਚਮ ਝੁਲਾਇਆ

ਅੰਮ੍ਰਿਤਸਰ, 13 ਅਪ੍ਰੈਲ –ਖ਼ਾਲਸਾ ਸਾਜਨਾ ਦਿਵਸ ਦੇ 325 ਸਾਲਾ ਦਿਹਾੜੇ ਮੌਕੇ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਕੌਮ ਦੇ ਨਾਂਅ ਵਧਾਈ ਦਾ ਸੰਦੇਸ਼ ਦਿੰਦਿਆਂ ਸਮੁੱਚੀ ਸਿੱਖ ਕੌਮ ਨੂੰ ਅੰਮ੍ਰਿਤਧਾਰੀ ਹੋ ਕੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਖ਼ਾਲਸਈ ਵਿਰਾਸਤ ਦੇ ਵਾਰਿਸ ਬਣਨ ਦੀ ਲੋੜ ‘ਤੇ ਜ਼ੋਰ ਦਿੱਤਾ ਹੈ।ਇਸ ਤੋਂ ਪਹਿਲਾਂ ਖ਼ਾਲਸਾ ਸਾਜਨਾ ਦਿਵਸ ਦੇ 325ਵੇਂ ਦਿਹਾੜੇ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਖ਼ਾਲਸਾ ਪੰਥ ਦੀ ਚੜ੍ਹਦੀਕਲਾ ਅਤੇ ਦਹਾਕਿਆਂ ਤੋਂ ਜੇਲ੍ਹਾਂ ਵਿਚ ਨਜ਼ਰਬੰਦ ਬੰਦੀ ਸਿੰਘਾਂ ਦੀ ਰਿਹਾਈ ਲਈ ਮੂਲਮੰਤਰ ਅਤੇ ਗੁਰਮੰਤਰ ਦਾ ਜਾਪ ਕੀਤਾ…

ਬਟਾਲਾ ਪੁਲਿਸ ਵਲੋਂ ਫਿਰੋਤੀਆਂ ਮੰਗਣ ਵਾਲੇ ਗਿਰੋਹ ਦਾ ਪਰਦਾਫਾਸ਼-ਦੋ ਦੋਸ਼ੀ ਗਿਰਫ਼ਤਾਰ

ਬਟਾਲਾ ਪੁਲਿਸ ਨੂੰ ਇੱਕ ਹੋਰ ਵੱਡੀ ਸਫਲਤਾ ਮਿਲੀ ਬਟਾਲਾ, 13 ਅਪਰੈਲ – ਐਸ ਐਸ ਪੀ ਬਟਾਲਾ ਮੈਡਮ ਅਸ਼ਵਨੀ ਗੋਟਿਆਲ ਵਲੋਂ ਪੁਲਿਸ ਲਾਈਨ ਵਿੱਖੇ ਪਰੈੱਸ ਕਾਨਫਰੰਸ ਕੀਤੀ ਗਈ ਤੇ ਦੱਸਿਆ ਕਿ ਬਟਾਲਾ ਪੁਲਿਸ ਵਲੋਂ ਫਿਰੋਤੀਆਂ ਮੰਗਣ ਵਾਲੇ ਗਿਰੋਹ ਦਾ ਪਰਦਾਫਾਸ਼ ਕਰਕੇ ਦੋ ਦੋਸ਼ੀ ਗਿਰਫ਼ਤਾਰ ਕੀਤੇ ਗਏ ਹਨ।ਐਸਐਸਪੀ ਬਟਾਲਾ ਨੇ ਦੱਸਿਆ ਕਿ 12 ਅਪਰੈਲ 2024 ਨੂੰ ਇਕ ਦਰਖਾਸਤ ਜੋਬਨਜੀਤ ਸਿੰਘ ਪੁੱਤਰ ਮਨਜੀਤ ਸਿੰਘ ਵਾਸੀ ਪਿੰਡ ਜੋਧਾ ਨੰਗਲ ਨੇ ਇਕ ਦਰਖਾਸਤ ਦਿੱਤੀ ਕਿ ਉਸਦਾ ਵੱਡਾ ਭਰਾ ਪ੍ਰਭਦੀਪ ਸਿੰਘ ਉਰਫ ਭੀਮ ਪੁੱਤਰ ਮਨਜੀਤ ਸਿੰਘ ਮਿਤੀ 11 ਅਪਰੈਲ 2024 ਦਾ ਸੁਰੇਸ਼ ਕੁਮਾਰ ਪੁੱਤਰ ਸੁਰਜੀਤ ਸਿੰਘ…

ਪੁਲਿਸ ਅਤੇ ਐਕਸਾਈਜ਼ ਵਿਭਾਗ ਦੀ ਸਾਂਝੀ ਕਾਰਵਾਈ ਦੌਰਾਨ ਨਜਾਇਜ਼ ਸ਼ਰਾਬ ਤੇ ਲਾਹਣ ਬਰਾਮਦ

ਭੈਣੀ ਮੀਆਂ ਖਾਂ ਥਾਣੇ ਵਿੱਚ 3 ਵੱਖ-ਵੱਖ ਮਾਮਲੇ ਦਰਜ ਚੋਣਾਂ ਦੌਰਾਨ ਨਸ਼ਿਆਂ ਦੀ ਰੋਕਥਾਮ ਲਈ ਪੁਲਿਸ ਵਿਭਾਗ ਵੱਲੋਂ ਵਰਤੀ ਜਾ ਰਹੀ ਹੈ ਵਿਸ਼ੇਸ਼ ਚੌਕਸੀ ਐੱਸ.ਐੱਸ.ਪੀ. ਗੁਰਦਾਸਪੁਰ ਗੁਰਦਾਸਪੁਰ, 24 ਮਾਰਚ —ਮਾਣਯੋਗ ਚੋਣ ਕਮਿਸ਼ਨ ਦੀਆਂ ਹਦਾਇਤਾਂ ਤਹਿਤ ਲੋਕ ਸਭਾ ਚੋਣਾਂ ਦੌਰਾਨ ਨਸ਼ੇ ਦੀ ਵਰਤੋਂ ਨੂੰ ਰੋਕਣ ਲਈ ਪੰਜਾਬ ਪੁਲਿਸ ਅਤੇ ਐਕਸਾਈਜ਼ ਵਿਭਾਗ ਵੱਲੋਂ ਵਿਸ਼ੇਸ਼ ਅਭਿਆਨ ਚਲਾਇਆ ਜਾ ਰਿਹਾ ਹੈ। ਐੱਸ.ਐੱਸ.ਪੀ. ਗੁਰਦਾਸਪੁਰ ਸ੍ਰੀ ਹਰੀਸ਼ ਦਾਯਮਾ ਦੇ ਨਿਰਦੇਸ਼ਾਂ ਤਹਿਤ ਗੁਰਦਾਸਪੁਰ ਪੁਲਿਸ ਨੇ ਥਾਣਾ ਭੈਣੀ ਮੀਆਂ ਖਾਂ ਦੇ ਅਧੀਨ ਆਉਂਦੇ ਪਿੰਡ ਮੋਚਪੁਰ ਦੇ ਲਾਗੇ ਦਰਿਆ ਬਿਆਸ ਦੇ ਏਰੀਏ ਵਿੱਚ ਸ੍ਰੀ ਰਾਜਬੀਰ ਸਿੰਘ, ਡੀ.ਐੱਸ.ਪੀ. ਧਾਰੀਵਾਲ/ਗੁਰਦਾਸਪੁਰ ਅਤੇ…

ਪੁਲਿਸ ਨੇ ਫਲੈਗ ਮਾਰਚ ਕੱਢਿਆ ਅਤੇ ਅਪਰਾਧੀਆਂ ਨੂੰ ਚੇਤਾਵਨੀ ਦਿੱਤੀ

ਬਟਾਲਾ ਪੁਲਿਸ ਨੇ ਬੀਐਸਐਫ ਨਾਲ ਮਿਲ ਕੇ ਸ਼ਹਿਰ ਵਾਸੀਆਂ ਨੂੰ ਸੁਰੱਖਿਆ ਦਾ ਭਰੋਸਾ ਦਿੰਦੇ ਹੋਏ ਫਲੈਗ ਮਾਰਚ ਕੱਢਿਆ। ਇਸ ਦੌਰਾਨ ਡੀਐਸਪੀ ਸਿਟੀ ਅਤੇ ਸਿਟੀ ਇੰਚਾਰਜ ਖੁਸ਼ਬੂ ਸ਼ਰਮਾ ਨੇ ਦੱਸਿਆ ਕਿ ਅਪਰਾਧੀਆਂ ਖ਼ਿਲਾਫ਼ ਸਖ਼ਤ ਕਾਰਵਾਈ ਦਾ ਸੁਨੇਹਾ ਦੇਣ ਦੇ ਮੰਤਵ ਨਾਲ ਸ਼ਹਿਰ ਵਿੱਚ ਰੋਸ ਮਾਰਚ ਕੱਢਿਆ ਗਿਆ ਹੈ ਅਤੇ ਨਾਲ ਹੀ ਲੋਕਾਂ ਨੂੰ ਸੁਰੱਖਿਆ ਦੇਣ ਦਾ ਭਰੋਸਾ ਦਿੱਤਾ ਗਿਆ ਹੈ। ਸ਼ਹਿਰ ਦੇ ਗਾਂਧੀ ਚੌਕ ਤੋਂ ਪੁਲੀਸ ਫੋਰਸ ਸਿਟੀ ਰੋਡ ਰਾਹੀਂ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ’ਚ ਪੁੱਜੀ। ਇਸ ਦੌਰਾਨ ਡੀ.ਐਸ.ਪੀ ਸਿਟੀ ਆਜ਼ਾਦ ਦਵਿੰਦਰ ਸਿੰਘ ਨੇ ਕਿਹਾ ਕਿ ਲੋਕਾਂ ਦੀ ਸੁਰੱਖਿਆ ਪੁਲਿਸ ਦਾ…

ਉਮੀਦਵਾਰਾਂ ਅਤੇ ਸਿਆਸੀ ਪਾਰਟੀਆਂ ਦੇ ਚੋਣ ਖਰਚ `ਤੇ ਚੋਣ ਕਮਿਸਨ ਦੀ ਰਹੇਗੀ ਤਿੱਖੀ ਨਜ਼ਰ – ਜ਼ਿਲ੍ਹਾ ਚੋਣ ਅਫ਼ਸਰ

ਲੋਕ ਸਭਾ ਚੋਣਾਂ ਵਿੱਚ ਉਮੀਦਵਾਰ ਵੱਧ ਤੋਂ ਵੱਧ 95 ਲੱਖ ਰੁਪਏ ਤੱਕ ਹੀ ਚੋਣ ਖਰਚਾ ਕਰ ਸਕਣਗੇ ਉਮੀਦਵਾਰਾਂ ਵੱਲੋਂ ਪੇਡ ਨਿਊਜ ਜਾਂ ਸਿਆਸੀ ਇਸ਼ਤਿਹਾਰਬਾਜੀ `ਤੇ ਕੀਤੇ ਜਾਣ ਵਾਲੇ ਖਰਚੇ ਵੀ ਹੋਣਗੇ ਚੋਣ ਖਰਚੇ ਦਾ ਹਿੱਸਾ ਗੁਰਦਾਸਪੁਰ, 23 ਮਾਰਚ – ਲੋਕ ਸਭਾ ਚੋਣਾਂ-2024 ਦੌਰਾਨ ਉਮੀਦਵਾਰਾਂ ਅਤੇ ਸਿਆਸੀ ਪਾਰਟੀਆਂ ਦੇ ਚੋਣ ਖਰਚ `ਤੇ ਤਿੱਖੀ ਨਜਰ ਰੱਖਣ ਲਈ ਲੋਕ ਪ੍ਰਤੀਨਿਧਤਾ ਐਕਟ 1951 ਦੀ ਧਾਰਾ ਹੇਠ ਜ਼ਿਲਾ੍ਹ ਪੱਧਰੀ ਖਰਚਾ ਨਿਗਰਾਨ ਟੀਮਾਂ ਦਾ ਗਠਨ ਕੀਤਾ ਗਿਆ ਹੈ ਤਾਂ ਜੋ ਉਮੀਦਵਾਰਾਂ ਅਤੇ ਸਿਆਸੀ ਪਾਰਟੀਆਂ ਵੱਲੋਂ ਕੀਤੇ ਜਾ ਰਹੇ ਚੋਣ ਖਰਚ `ਤੇ ਨਜ਼ਰ ਰੱਖੀ ਜਾ ਸਕੇ। ਇਸ…

ਚੋਣ ਜ਼ਾਬਤੇ ਦੀ ਉਲੰਘਣਾ ਸਬੰਧੀ ਆਈ ਹਰ ਸ਼ਿਕਾਇਤ ਉੱਪਰ ਤੁਰੰਤ ਕਾਰਵਾਈ ਕੀਤੀ ਜਾਵੇ – ਡਿਪਟੀ ਕਮਿਸ਼ਨਰ

ਡਿਪਟੀ ਕਮਿਸ਼ਨਰ ਵੱਲੋਂ ਏ.ਆਰ.ਓਜ਼ ਨੂੰ ਪੋਲਿੰਗ ਬੂਥਾਂ ਦਾ ਮੁਆਇਨਾ ਕਰਨ ਦੇ ਨਿਰਦੇਸ਼ ਗੁਰਦਾਸਪੁਰ, 22 ਮਾਰਚ – ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਧਿਕਾਰੀ ਸ੍ਰੀ ਵਿਸ਼ੇਸ਼ ਸਾਰੰਗਲ ਨੇ ਚੋਣ ਅਮਲ ਵਿੱਚ ਤਾਇਨਾਤ ਸਮੂਹ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਲੋਕ ਸਭਾ ਚੋਣਾਂ-2024 ਦੇ ਮੱਦੇਨਜ਼ਰ ਜ਼ਿਲ੍ਹੇ ਵਿੱਚ ਆਦਰਸ਼ ਚੋਣ ਜ਼ਾਬਤੇ ਦੀ ਪਾਲਣਾ ਨੂੰ ਯਕੀਨੀ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਲੋਕ ਸਭਾ ਚੋਣਾਂ ਪੂਰੀ ਤਰ੍ਹਾਂ ਆਜ਼ਾਦਾਨਾ, ਨਿਰਪੱਖ ਅਤੇ ਸ਼ਾਂਤਮਈ ਮਾਹੌਲ ਵਿੱਚ ਕਰਵਾਈਆਂ ਜਾਣਗੀਆਂ। ਅੱਜ ਆਪਣੇ ਦਫ਼ਤਰ ਵਿੱਚ ਅਧਿਕਾਰੀਆਂ ਨਾਲ ਚੋਣਾਂ ਸਬੰਧੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਸ੍ਰੀ ਵਿਸ਼ੇਸ਼ ਸਾਰੰਗਲ ਨੇ ਕਿਹਾ ਕਿ ਚੋਣਾਂ…

ਸਾਬਕਾ ਰਾਜਦੂਤ ਤਰਨਜੀਤ ਸਿੰਘ ਸੰਧੂ ਦਾ ਅੰਮ੍ਰਿਤਸਰ  ਹਵਾਈ ਅੱਡੇ ਤੇ ਕੀਤਾ ਗਿਆ ਨਿੱਘਾ ਸਵਾਗਤ

 ਗੁਰੂ ਨਗਰੀ ਦੇ ਵਿਕਾਸ ਅਤੇ ਸੇਵਾ ਵਿੱਚ ਕੋਈ ਕਸਰ ਨਹੀਂ ਛੱਡੀ ਜਾਵੇਗੀ : ਤਰਨਜੀਤ ਸਿੰਘ ਸੰਧੂ।   ਅੰਮ੍ਰਿਤਸਰ : 22 ਮਾਰਚ – ਸਾਬਕਾ ਰਾਜਦੂਤ ਤਰਨਜੀਤ ਸਿੰਘ ਸੰਧੂ ਦਾ ਭਾਰਤੀ ਜਨਤਾ ਪਾਰਟੀ ਵਿਚ ਸ਼ਾਮਿਲ ਹੋਣ ਬਾਅਦ ਨਵੀਂ ਦਿੱਲੀ ਤੋਂ ਆਪਣੇ ਗ੍ਰਹਿ ਨਗਰ ਸ੍ਰੀ ਅੰਮ੍ਰਿਤਸਰ ਵਿਖੇ ਦੇਰ ਸ਼ਾਮ ਪਹੁੰਚਣ ’ਤੇ ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡਾ ਰਾਜਾਸਾਂਸੀ ਵਿਖੇ ਸਥਾਨਕ ਭਾਜਪਾ ਆਗੂਆਂ ਤੇ ਸਰਗਰਮ ਵਰਕਰਾਂ ਵੱਲੋਂ ਗਰਮ ਜੋਸ਼ੀ ਨਾਲ ਸ਼ਾਨਦਾਰ ਅਤੇ ਨਿੱਘਾ ਸਵਾਗਤ ਕੀਤਾ ਗਿਆ। ਜਿਨ੍ਹਾਂ ਦੀ ਅਗਵਾਈ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਹਰਵਿੰਦਰ ਸਿੰਘ ਸੰਧੂ ਨੇ ਕੀਤੀ। ਉਹਨਾਂ ਨਾਲ ਭਾਜਪਾ ਪੰਜਾਬ ਦੇ ਸੂਬਾ ਮੀਤ…

ਬੈਂਕ ਪ੍ਰਬੰਧਕਾਂ ਨੂੰ ਚੋਣਾਂ ਦੌਰਾਨ ਕੈਸ਼ ਦੀ ਜਮਾਂ/ਨਿਕਾਸੀ ਅਤੇ ਆਵਾਜਾਈ ਉੱਤੇ ਨਜ਼ਰ ਰੱਖਣ ਦੀਆਂ ਹਦਾਇਤਾਂ

ਵੋਟਾਂ ਵਿੱਚ ਉਮੀਦਵਾਰਾਂ ਅਤੇ ਰਾਜਸੀ ਪਾਰਟੀਆਂ ਵੱਲੋਂ ਬੇ-ਅਥਾਹ ਗ਼ੈਰਕਾਨੂੰਨੀ ਖਰਚਾ ਰੋਕਣ ਵਿੱਚ ਬੈਂਕਾਂ ਬਹੁਤ ਵੱਡਾ ਯੋਗਦਾਨ ਪਾ ਸਕਦੀਆਂ – ਜ਼ਿਲ੍ਹਾ ਚੋਣ ਅਫ਼ਸਰ ਗੁਰਦਾਸਪੁਰ, 18 ਮਾਰਚ (ਬ‌ਿਊਰੋ) – ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਗੁਰਦਾਸਪੁਰ ਡਾ. ਹਿਮਾਂਸ਼ੂ ਅਗਰਵਾਲ ਨੇ ਬੈਂਕ ਪ੍ਰਬੰਧਕਾਂ ਨੂੰ ਲੋਕ ਸਭਾ ਚੋਣਾਂ-2024 ਮੱਦੇਨਜ਼ਰ ਦੌਰਾਨ ਚੁਸਤ-ਦਰੁਸਤ ਰਹਿਣ ਦੀ ਤਾਕੀਦ ਕਰਦਿਆਂ ਕਿਹਾ ਕਿ ਵੋਟਾਂ ਵਿੱਚ ਉਮੀਦਵਾਰਾਂ ਅਤੇ ਰਾਜਸੀ ਪਾਰਟੀਆਂ ਵੱਲੋਂ ਬੇ-ਅਥਾਹ ਗੈਰ ਕਾਨੂੰਨੀ ਖਰਚਾ ਰੋਕਣ ਵਿੱਚ ਬੈਂਕਾਂ ਬਹੁਤ ਵੱਡਾ ਯੋਗਦਾਨ ਪਾ ਸਕਦੀਆਂ ਹਨ। ਉਹ ਅੱਜ ਸਥਾਨਕ ਪੰਚਾਇਤ ਭਵਨ ਵਿਖੇ ਜ਼ਿਲ੍ਹਾ ਗੁਰਦਾਸਪੁਰ ਦੇ ਸਮੂਹ ਬੈਂਕ ਮੈਨੇਜਰਾਂ ਨਾਲ ਲੋਕ ਸਭਾ ਚੋਣਾਂ-2024 ਸਬੰਧੀ ਰੱਖੀ ਮੀਟਿੰਗ…

ਜਗਰੂਪ ਸਿੰਘ ਸੇਖਵਾਂ ਨੇ ਵਿਧਾਨ ਸਭਾ ਹਲਕਾ ਕਾਦੀਆਂ ਦੇ ਵੱਖ-ਵੱਖ ਪਿੰਡਾਂ ਵਿੱਚ ਵਿਕਾਸ ਕਾਰਜਾਂ ਦੇ ਉਦਘਾਟਨ ਕੀਤੇ

ਕਈ ਪਿੰਡਾਂ ਵਿੱਚ ਵਿਕਾਸ ਕਾਰਜਾਂ ਦੇ ਨੀਂਹ ਪੱਥਰ ਵੀ ਰੱਖੇਮਾਨ ਸਰਕਾਰ ਵੱਲੋਂ ਸ਼ਹਿਰਾਂ ਦੇ ਨਾਲ ਪਿੰਡਾਂ ਦਾ ਵੀ ਸਰਵਪੱਖੀ ਵਿਕਾਸ ਕੀਤਾ ਜਾ ਰਿਹਾ ਹੈ – ਸੇਖਵਾਂ ਗੁਰਦਾਸਪੁਰ, 16ਮਾਰਚ – ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਦੇ ਵਿਕਾਸ ਲਈ ਤਤਪਰ ਹੈ ਅਤੇ ਰਾਜ ਸਰਕਾਰ ਵੱਲੋਂ ਸ਼ਹਿਰਾਂ ਦੇ ਨਾਲ ਪਿੰਡਾਂ ਦਾ ਵੀ ਸਰਵਪੱਖੀ ਵਿਕਾਸ ਕੀਤਾ ਜਾ ਰਿਹਾ ਹੈ।  ਇਹ ਪ੍ਰਗਟਾਵਾ ਜ਼ਿਲ੍ਹਾ ਯੋਜਨਾ ਕਮੇਟੀ ਗੁਰਦਾਸਪੁਰ ਦੇ ਚੇਅਰਮੈਨ ਸ੍ਰੀ ਜਗਰੂਪ ਸਿੰਘ ਸੇਖਵਾਂ ਨੇ ਵਿਧਾਨ ਸਭਾ ਹਲਕਾ ਕਾਦੀਆਂ ਦੇ ਪਿੰਡ ਸਲਾਹਪੁਰ ਬਾਂਗਰ, ਭਰੋ ਹਾਰਨੀ, ਦਾਰਾਪੁਰ, ਚੱਕ ਸ਼ਰੀਫ਼ ਅਤੇ ਛਿੱਛਰਾ…

ਸਿਹਤ ਮੰਤਰੀ ਵੱਲੋਂ ਵਰਚੂਅਲੀ ਤੌਰ ‘ਤੇ ਅਰਬਨ ਕਮਿਊਨਿਟੀ ਹੈਲਥ ਸੈਂਟਰ ਦਾ ਉਦਘਾਟਨ

ਗੁਰਦਾਸਪੁਰ, 16- ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਗੁਰਦਾਸਪੁਰ ਵਾਸੀਆਂ ਨੂੰ ਅੱਜ 30 ਬੈੱਡਡ ਅਰਬਨ ਕਮਿਊਨਿਟੀ ਹੈਲਥ ਸੈਂਟਰ ਗੁਰਦਾਸਪੁਰ  ਦਾ ਤੋਹਫ਼ਾ ਦਿੱਤਾ ਗਿਆ ਹੈ।  ਇਸ ਅਰਬਨ ਕਮਿਊਨਿਟੀ ਹੈਲਥ ਸੈਂਟਰ ਗੁਰਦਾਸਪੁਰ  ਦਾ ਰਸਮੀ ਉਦਘਾਟਨ ਅੱਜ ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਆਨਲਾਈਨ ਵਰਚੂਅਲ ਤੌਰ ਤੇ ਕੀਤਾ ਗਿਆ। ਇਸ ਮੌਕੇ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ੍ਰੀ ਰਮਨ ਬਹਿਲ ਵੱਲੋਂ ਅਰਬਨ ਸੀ.ਐੱਚ.ਸੀ. ਦੇ ਉਦਘਾਟਨੀ ਪੱਥਰ ਤੋਂ ਪਰਦਾ ਉਠਾਇਆ ਗਿਆ।  ਇਸ ਮੌਕੇ ਉਨ੍ਹਾਂ ਨਾਲ ਐੱਸ.ਐੱਸ.ਪੀ. ਸ੍ਰੀ ਹਰੀਸ਼ ਦਾਯਮਾ, ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਸੁਭਾਸ਼ ਚੰਦਰ, ਸਿਵਲ ਸਰਜਨ…