ਜ਼ਿਲ੍ਹਾ ਪੱਧਰੀ ਕਲਾ ਉਤਸਵ 2023-24 ਵਿੱਚ ਸ਼ੇਖਪੁਰ ਸਕੂਲ ਦੇ ਵਿਦਿਆਰਥੀ ਅਵਲ

ਵਿਜੂਅਲ ਆਰਟਸ ਤੇ ਦੇਸੀ ਖਿਡੌਣੇ ਤੇ ਖੇਡਾਂ  ਵਿੱਚ ਪ੍ਰਾਪਤ ਕੀਤੇ ਚਾਰ ਪਹਿਲੇ ਅਤੇ ਇੱਕ ਤੀਸਰਾ ਸਥਾਨ ਬਟਾਲਾ, 29 ਸਤੰਬਰ ( ਬਿਊਰੋ   )-ਸਮੱਗਰਾ ਸਿੱਖਿਆ ਅਭਿਆਨ ਪੰਜਾਬ ਅਧੀਨ ਜ਼ਿਲ੍ਹਾ ਪੱਧਰੀ ਕਲਾ ਉਤਸਵ 2023-24 ਦਾ ਆਯੋਜਨ ਸਰਦਾਰ ਸੁਖਜਿੰਦਰ ਸਿੰਘ ਇੰਜੀ: ਕਾਲਜ ਹਰਦੋਛਨੀ ਰੋਡ ਗੁਰਦਾਸਪੁਰ ਵਿਖੇ ਮਿਤੀ 26,27,28 ਸਤੰਬਰ 2023 ਨੂੰ ਕੀਤਾ ਗਿਆ। ਜਿਸ ਵਿੱਚ ਜ਼ਿਲ੍ਹੇ ਭਰ ਤੋਂ 164 ਵਿਦਿਆਰਥੀਆਂ ਨੇ ਵੱਖ ਵੱਖ ਮੁਕਾਬਲਿਆਂ ਵਿੱਚ ਭਾਗ ਲਿਆ। ਪ੍ਰਿੰਸੀਪਲ ਮਨਜੀਤ ਸਿੰਘ ਸੰਧੂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬੀ ਮਾਸਟਰ ਸਰਦਾਰ ਕਾਲਾ ਸਿੰਘ ਜੀ ਅਤੇ ਲੈਕਚਰਾਰ ਪੰਜਾਬੀ ਸਿਮਰਨਜੀਤ ਕੌਰ ਜੀ ਦੀ ਅਗਵਾਈ ਹੇਠ ਵਿਜੂਅਲ ਆਰਟਸ ਅਤੇ ਦੇਸੀ…

ਬਲਾਕ ਕਾਹਨੂੰਵਾਨ -1 ਦੀਆਂ ਕਲੱਸਟਰ ਪੱਧਰੀ ਖੇਡਾਂ ਸਫ਼ਲਤਾ ਪੂਰਵਕ ਸੰਪੰਨ

ਬਟਾਲਾ, 29 ਸਤੰਬਰ -ਬਲਾਕ ਕਾਹਨੂੰਵਾਨ -1 ਸੈਂਟਰ ਚੱਕ ਸ਼ਰੀਫ਼ ਵਿਖੇ ਖੇਡਾਂ ਦੀ ਸਮਾਪਤੀ ਤੇ ਇਨਾਮ ਵੰਡ ਸਮਾਗਮ ਕਰਵਾਇਆ ਗਿਆ ਜਿਸ ਵਿੱਚ ਬਲਾਕ ਸਿੱਖਿਆ ਅਫ਼ਸਰ ਕਾਹਨੂੰਵਾਨ-1 ਸ ਲਖਵਿੰਦਰ ਸਿੰਘ ਸੇਖੋਂ ਵਿਸ਼ੇਸ਼ ਤੌਰ ਤੇ ਹਾਜਰ ਹੋਏ। ਇਸ ਮੌਕੇ ਜਾਣਕਾਰੀ ਦਿੰਦੇ ਹੋਏ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਕਾਹਨੂੰਵਾਨ 1 ਲਖਵਿੰਦਰ ਸਿੰਘ ਸੇਖੋਂ ਨੇ ਦੱਸਿਆ ਕਿ ਸਿੱਖਿਆ ਵਿਭਾਗ ਵੱਲੋਂ ਜਾਰੀ ਸਮਾਂ ਸਾਰਣੀ ਅਨੁਸਾਰ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀ: ਮਮਤਾ ਖੁਰਾਣਾ ਸੇਠੀ ਦੀ ਯੋਗ ਅਗਵਾਈ ਵਿੱਚ ਉੱਪ ਜ਼ਿਲ੍ਹਾ ਸਿੱਖਿਅਤ ਅਫ਼ਸਰ ਐਲੀ: ਪ੍ਰਕਾਸ਼ ਜੋਸ਼ੀ ਦੇ ਸਹਿਯੋਗ ਨਾਲ ਵੱਖ-ਵੱਖ ਕਲੱਸਟਰਾਂ ਦੀਆਂ ਖੇਡਾਂ ਸਫ਼ਲਤਾ ਪੂਰਵਕ ਸੰਪੰਨ ਹੋ ਗਈਆਂ। ਉਨ੍ਹਾਂ ਦੱਸਿਆ ਕਿ ਕਲੱਸਟਰ ਪੱਧਰ ਤੇ ਜੇਤੂ ਰਹੇ…

ਪੰਜਾਬ ਰਾਇਟ ਟੂ ਬਿਜ਼ਨਸ ਐਕਟ ਅਧੀਨ ਜ਼ਿਲ੍ਹਾ ਗੁਰਦਾਸਪੁਰ ਦੇ ਤਿੰਨ “ਇੰਨ ਪ੍ਰਿੰਸੀਪਲ ਅਪਰੂਵਲ” ਸਰਟੀਫਿਕੇਟ ਜਾਰੀ

ਗੁਰਦਾਸਪੁਰ, 1 ਜੁਲਾਈ – ਪੰਜਾਬ ਸਰਕਾਰ ਵਲੋਂ ਉਦਯੋਗਾਂ ਨੂੰ ਰਾਹਤ ਦੇਣ ਲਈ ਕੀਤੇ ਜਾ ਰਹੇ ਉਪਰਾਲਿਆਂ ਤਹਿਤ ਡਿਪਟੀ ਕਮਿਸ਼ਨਰ ਗੁਰਦਾਸਪੁਰ ਡਾ. ਹਿਮਾਂਸ਼ੂ ਅਗਰਵਾਲ ਨੇ ਪੰਜਾਬ ਰਾਇਟ ਟੂ ਬਿਜ਼ਨਸ ਐਕਟ ਅਧੀਨ ਜ਼ਿਲ੍ਹੇ ਵਿੱਚ ਤਿੰਨ “ਇੰਨ ਪ੍ਰਿੰਸੀਪਲ ਅਪਰੂਵਲ ਸਰਟੀਫਿਕੇਟ” ਸਰਬਸੁੱਖ ਹਸਪਤਾਲ ਪ੍ਰਾਈਵੇਟ ਲਿਮਟਿਡ ਬਟਾਲਾ, ਭੁੱਲਰ ਰਾਈਸ ਮਿੱਲ ਕੰਡੀਲਾ ਅਤੇ ਏ.ਆਰ. ਐਗਰੋ ਇੰਡਸਟਰੀਜ਼ ਪਿੰਡ ਮਿਰਜ਼ਾਜਾਨ ਨੂੰ ਜਾਰੀ ਕੀਤੇ ਗਏ। ਇਸ ਮੌਕੇ ਜਨਰਲ ਮੈਨੇਜਰ ਜਿਲ੍ਹਾ ਉਦਯੋਗ ਕੇਂਦਰ, ਗੁਰਦਾਸਪੁਰ ਸ੍ਰੀ ਸੁਖਪਾਲ ਸਿੰਘ ਵੀ ਹਾਜ਼ਰ ਸਨ। ਇਸ ਮੌਕੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਐਕਟ ਦੀਆਂ ਵਿਸ਼ੇਸ਼ਤਾਵਾਂ ਬਾਰੇ ਜਾਣਕਾਰੀ ਦਿੰਦਿਆਂ ਕਿ ਰਾਜ ਅੰਦਰ ਉਦਯੋਗਿਕ ਨਿਵੇਸ਼ ਨੂੰ…

ਰਾਜਪਾਲ ਨੇ ਸਰਹੱਦੀ ਪਿੰਡਾਂ ਦੇ ਲੋਕਾਂ ਨੂੰ ਚੌਕਸੀ ਬਣਾਈ ਰੱਖਣ ਲਈ ਪ੍ਰੇਰਿਤ ਕੀਤਾ

ਰਾਜਪਾਲ ਨੇ ਡਰੋਨਾਂ ਰਾਹੀਂ ਸਰਹੱਦੀ ਸੁਰੱਖਿਆ, ਘੁਸਪੈਠ ਅਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਦਾ ਜਾਇਜ਼ਾ ਲੈਣ ਲਈ ਪੰਜਾਬ ਦੇ ਸਰਹੱਦੀ ਖੇਤਰ ਦਾ ਕੀਤਾ ਦੌਰਾ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਡੇਰਾ ਬਾਬਾ ਨਾਨਕ ਦੇ ਨਜ਼ਦੀਕ ਪਿੰਡ ਧਰਮਕੋਟ ਰੰਧਾਵਾ ਵਿਖੇ ਸਰਹੱਦੀ ਪਿੰਡਾਂ ਦੇ ਪੰਚਾਂ-ਸਰਪੰਚਾਂ ਤੇ ਮੋਹਤਬਰਾਂ ਦੇ ਹੋਏ ਰੂਬਰੂ ਜ਼ਿਲ੍ਹਾ ਪ੍ਰਸ਼ਾਸਨ ਨੇ ਆਬਾਦ ਕੈਂਪ ਰਾਹੀਂ ਸਰਹੱਦੀ ਲੋਕਾਂ ਨੂੰ ਸਰਕਾਰ ਦੀਆਂ ਭਲਾਈ ਸਕੀਮਾਂ ਦਾ ਦਿੱਤਾ ਲਾਭ ਧਰਮਕੋਟ ਰੰਧਾਵਾ (ਡੇਰਾ ਬਾਬਾ ਨਾਨਕ), 7 ਜੂਨ – ਸਰਹੱਦੀ ਸੁਰੱਖਿਆ ਨੂੰ ਮਜ਼ਬੂਤ ਕਰਨ, ਘੁਸਪੈਠ ਅਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਾਰਨ ਪੈਦਾ ਹੋ ਰਹੀਆਂ ਲਗਾਤਾਰ ਚੁਣੌਤੀਆਂ ਨਾਲ ਨਜਿੱਠਣ ਦੇ ਸੁਹਿਰਦ…

ਨਹਿਰੀ ਵਿਭਾਗ ਵਿੱਚ 39 ਸਾਲ ਸ਼ਾਨਦਾਰ ਸੇਵਾਵਾਂ ਨਿਭਾਉਣ ਤੋਂ ਬਾਅਦ ਜ਼ਿਲ੍ਹੇਦਾਰ ਅਮੋਲਕ ਸਿੰਘ ਸੇਖਵਾਂ ਹੋਏ ਸੇਵਾ ਮੁਕਤ

ਨਹਿਰੀ ਵਿਭਾਗ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਜ਼ਿਲ੍ਹੇਦਾਰ ਅਮੋਲਕ ਸਿੰਘ ਸੇਖਵਾਂ ਨੂੰ ਸੇਵਾ ਮੁਕਤੀ ਮੌਕੇ ਦਿੱਤੀ ਨਿੱਘੀ ਵਿਦਾਇਗੀ ਬਟਾਲਾ, 30 ਅਪ੍ਰੈਲ – ਜ਼ਿਲ੍ਹੇਦਾਰ ਸ. ਅਮੋਲਕ ਸਿੰਘ ਸੇਖਵਾਂ ਨਹਿਰੀ ਵਿਭਾਗ ਵਿੱਚ 39 ਸਾਲ ਸ਼ਾਨਦਾਰ ਸੇਵਾਵਾਂ ਨਿਭਾਉਣ ਤੋਂ ਬਾਅਦ ਅੱਜ ਬਾਅਦ ਦੁਪਹਿਰ ਸੇਵਾ ਮੁਕਤ ਹੋ ਗਏ ਹਨ। ਸ. ਅਮੋਲਕ ਸਿੰਘ ਸੇਖਵਾਂ ਅਪ੍ਰੈਲ 1984 ਵਿੱਚ ਨਹਿਰੀ ਵਿਭਾਗ ਵਿੱਚ ਭਰਤੀ ਹੋਏ ਸਨ ਅਤੇ ਉਨ੍ਹਾਂ ਨੇ ਸਠਿਆਲੀ ਸਬ-ਡਵੀਜ਼ਨ ਤੋਂ ਆਪਣੀ ਨੌਂਕਰੀ ਦੀ ਸ਼ੁਰੂਆਤ ਕੀਤੀ ਸੀ। ਨਹਿਰੀ ਵਿਭਾਗ ਵਿੱਚ 39 ਸਾਲ ਉਹ ਸੂਬੇ ਦੇ ਵੱਖ-ਵੱਖ ਹਿੱਸਿਆਂ ਵਿੱਚ ਤਾਇਨਾਤ ਰਹੇ ਅਤੇ ਪੂਰੀ ਇਮਾਨਦਾਰੀ ਅਤੇ ਮਿਹਾਨਤ ਨਾਲ ਆਪਣੀਆਂ…

‘ਵਿਰਸਾ ਦਰਸ਼ਨ’ ਤਹਿਤ ਸ਼ਿਵ ਕੁਮਾਰ ਬਟਾਲਵੀ ਆਡੋਟੋਰੀਅਮ ਬਟਾਲਾ ਤੋਂ ਵਿਸ਼ੇਸ ਬੱਸ ਰਵਾਨਾ

ਬਟਾਲਾ, 30 ਅਪ੍ਰੈਲ – ਡਾ. ਹਿਮਾਂਸੂ ਅਗਰਵਾਲ ਡਿਪਟੀ ਕਮਿਸ਼ਨਰ ਗੁਰਦਾਸਪੁਰ ਦੀ ਅਗਵਾਈ ਹੇਠ ਜ਼ਿਲ੍ਹਾ ਹੈਰੀਟੇਜ ਸੁਸਾਇਟੀ ਵਲੋਂ ਜ਼ਿਲੇ ਦੇ ਅਮੀਰ ਇਤਿਹਾਸਕ ਤੇ ਧਾਰਮਿਕ ਵਿਰਸੇ ਨੂੰ ਉਜਾਗਰ ਕਰਨ, ਸੰਭਾਲਣ ਅਤੇ ਪ੍ਰਚਾਰਨ ਦੇ ਮੰਤਵ ‘ਵਿਰਸਾ ਦਰਸ਼ਨ’ ਤਹਿਤ ਅੱਜ ਸ਼ਿਵ ਕੁਮਾਰ ਬਟਾਲਵੀ ਆਡੋਟੋਰੀਅਮ ਬਟਾਲਾ ਤੋਂ ਵਿਸ਼ੇਸ ਬੱਸ ਚਲਾਈ ਗਈ, ਜਿਸ ਵਿੱਚ ਧਰਮਪੁਰਾ ਕਾਲੋਨੀ ਬਟਾਲਾ ਸਕੂਲ ਦੇ ਵੋਕੇਸ਼ਨਲ ਸੈਂਟਰ ਦੇ 56 ਵਿਦਿਆਰਥੀਆਂ ਨੇ ਜਿਲੇ ਦੇ ਇਤਿਹਾਸਕ ਤੇ ਧਾਰਮਿਕ ਸਥਾਨਾਂ ਦੇ ਦਰਸਨ ਕੀਤੇ।      ਇਸ ਮੌਕੇ ਗੱਲ ਕਰਦਿਆਂ ਐਸ.ਡੀ.ਐਮ ਡਾ. ਸ਼ਾਇਰੀ ਭੰਡਾਰੀ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਗੁਰਦਾਸਪੁਰ ਦੀ ਅਗਵਾਈ ਹੇਠ ਅੱਜ ਬਟਾਲਾ ਤੋਂ ਵਿਸ਼ੇਸ ਬੱਸ ਰਵਾਨਾ ਕੀਤੀ ਗਈ। ਸਭ ਤੋਂ ਪਹਿਲਾਂ…

ਕਿਸਾਨਾਂ ਦੇ ਖਾਤਿਆਂ ਵਿੱਤ 821.61 ਕਰੋੜ ਰੁਪਏ ਦੀ ਕੀਤੀ ਅਦਾਇਗੀ

ਬਟਾਲਾ, 30 ਅਪ੍ਰੈਲ -ਜ਼ਿਲੇ ਦੀਆਂ ਦਾਣਾ ਮੰਡੀਆਂ ਵਿੱਚ ਕਿਸਾਨਾਂ ਵਲੋਂ ਵੇਚੀ ਗਈ ਕਣਕ ਦੀ ਫਸਲ ਦੀ ਅਦਾਇਗੀ 48 ਘੰਟਿਆਂ ਵਿੱਚ ਕਰਨ ਨੂੰ ਯਕੀਨੀ ਬਣਾਇਆ ਗਿਆ ਹੈ ਤੇ ਕਿਸਾਨਾਂ ਦੇ ਖਾਤਿਆਂ ਵਿੱਚ 821.61 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ ਜੋ 98 ਫੀਸਦ ਬਣਦੀ ਹੈ।   ਕਣਕ ਦੀ ਚੱਲ ਰਹੀ ਖਰੀਦ ਪ੍ਰਕਿਰਿਆ ਦੀ ਜਾਣਕਾਰੀ ਦਿੰਦਿਆਂ  ਡਾ. ਸ਼ਾਇਰੀ ਭੰਡਾਰੀ ਐਸ.ਡੀ.ਐਮ ਬਟਾਲਾ ਨੇ ਦੱਸਿਆ ਕਿ ਡਾ. ਹਿਮਾਂਸ਼ੂ ਅਗਰਵਾਲ ਡਿਪਟੀ ਕਮਿਸ਼ਨਰ ਗੁਰਦਾਸਪੁਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲੇ ਦੀ ਸਭ ਤੋਂ ਵੱਡੀ ਦਾਣਾ ਮੰਡੀ ਬਟਾਲਾ ਵਿਖੇ ਵੀ ਫਸਲ ਦੀ ਖਰੀਦ ਤੇ ਚੁਕਾਈ ਨਿਰੰਤਰ ਜਾਰੀ ਹੈ ਅਤੇ ਕਿਸਾਨਾਂ ਨੂੰ ਮੰਡੀਆਂ ਵਿੱਚ ਕੋਈ ਦਿੱਕਤ ਨਾ…

ਵਿਧਾਇਕ ਸ਼ੈਰੀ ਕਲਸੀ ਵਲੋਂ ਵਾਰਡ ਨੰਬਰ 29 ਖੰਡਾ ਖੋਲਾ ਵਿਖੇ ਪਾਰਕ ਦਾ ਉਦਘਾਟਨ ਕਰਕੇ ਲੋਕਾਂ ਨੂੰ ਕੀਤਾ ਸਮਰਪਿਤ

ਵਿਧਾਇਕ ਸ਼ੈਰੀ ਕਲਸੀ, ਵਾਰਡ ਨੰਬਰ 29 ਖੰਡਾ ਖੋਲਾ ਵਿਖੇ ਪਾਰਕ ਦਾ ਉਦਘਾਟਨ ਕਰਦੇ ਹੋਏ।

ਕਿਹਾ-ਸ਼ਹਿਰ ਵਾਸੀਆਂ ਦੀ ਹਰ ਮੁਸ਼ਕਿਲ ਹੱਲ ਕਰਨ ਲਈ ਵਚਨਬੱਧ ਬਟਾਲਾ, 28 ਅਪ੍ਰੈਲ – ਅਮਨਸ਼ੇਰ ਸਿੰਘ ਸ਼ੈਰੀ ਕਲਸੀ, ਹਲਕਾ ਵਿਧਾਇਕ ਬਟਾਲਾ ਵਲੋਂ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਤਹਿਤ ਵਾਰਡ ਨੰਬਰ 29 ਖੰਡਾ ਖੋਲਾ ਵਿੱਚ ਨਵੀਂ ਬਣਾਈ ਗਈ ਪਾਰਕ ਦਾ ਉਦਘਾਟਨ ਕਰਕੇ ਲੋਕਾਂ ਨੂੰ ਸਮਰਪਿਤ ਕੀਤੀ ਗਈ। ਇਸ ਮੌਕੇ ਆਪ ਪਾਰਟੀ ਦੇ ਆਗੂ ਤੇ ਵਰਕਰ ਵੱਡੀ ਗਿਣਤੀ ਵਿੱਚ ਮੋਜੂਦ ਸਨ। ਇਸ ਮੌਕੇ ਗੱਲ ਕਰਦਿਆਂ ਵਿਧਾਇਕ ਸ਼ੈਰੀ ਕਲਸੀ ਨੇ ਵਾਰਡ ਨੰਬਰ 29 ਦੇ ਲੋਕਾਂ ਦੀ ਚਿਰੋਕਣੀ ਮੰਗ ਪੂਰੀ ਕੀਤੀ ਗਈ ਹੈ ਅਤੇ ਹੁੁਣ ਬੱਚੇ, ਨੋਜਵਾਨ ਤੇ ਬਜ਼ੁਰਗ ਪਾਰਕ ਵਿੱਚ ਸੈਰ ਕਰ ਸਕਣਗੇ। ਉਨਾਂ ਕਿਹਾ ਕਿ ਬੱਚਿਆ ਲਈ ਪਾਰਕ ਵਿੱਚ ਪਘੂੰੜੇ…

ਕਿਸਾਨਾਂ ਦੀ ਸਹੂਲਤ ਲਈ ਦਾਣਾ ਮੰਡੀਆਂ ਵਿੱਚ ਕੀਤੇ ਗਏ ਹਨ ਵਿਸ਼ੇਸ ਪ੍ਰਬੰਧ

ਬਟਾਲਾ ਦਾਣਾ ਮੰਡੀ ਵਿਖੇ ਕਣਕ ਦੀ ਖਰੀਦ ਤੇ ਚੁਕਾਈ ਪ੍ਰਕਿਰਿਆ ਜੌਰਾ ’ਤੇ ਬਟਾਲਾ, 27 ਅਪਰੈਲ –ਡਾ. ਸ਼ਾਇਰੀ ਭੰਡਾਰੀ, ਐੱਸ.ਡੀ ਐੱਮ ਬਟਾਲਾ ਨੇ ਕਿਹਾ ਕਿ ਕਿਸਾਨਾ ਨੂੰ ਮੰਡੀਆਂ ਵਿੱਚ ਕੋਈ ਮੁਸ਼ਕਿਲ ਪੇਸ਼ ਨਹੀਂ ਆਉਣ ਦਿੱਤੀ ਜਾ ਰਹੀ ਅਤੇ ਮੰਡੀਆਂ ਵਿੱਚ ਕਿਸਾਨਾਂ ਲਈ ਵਿਸ਼ੇਸ ਸਹੂਲਤਾਂ ਸ਼ੈੱਡ, ਪੀਣ ਵਾਲਾ ਪਾਣੀ ਤੇ ਰੋਸ਼ਨੀ ਆਦਿ ਦੇ ਪ੍ਰਬੰਧ ਕੀਤੇ ਗਏ ਹਨ। ਉਨਾਂ ਦੱਸਿਆ ਕਿ ਬਟਾਲਾ ਦਾਣਾ ਮੰਡੀ ਵਿੱਚ ਬਟਾਲਾ, ਵਡਾਲਾ ਗ੍ਰੰਥੀਆਂ, ਰੰਗੜ ਨੰਗਲ, ਪੰਜ ਗਰਾਈਆਂ, ਮਸਾਣੀਆਂ, ਸਰੂਪਵਾਲੀ, ਦਿਆਲਗੜ੍ਹ, ਭਾਗੋਵਾਲ ਤੇ ਕਾਸ਼ਤੀਵਾਲ ਦੀਆਂ ਦਾਣਾ ਮੰਡੀਆਂ ਪੈਂਦੀਆਂ ਹਨ, ਜਿਨਾਂ ਵਿੱਚ ਕਣਕ ਦੀ ਫਸਲ ਦੀ ਖਰੀਦ ਤੇ ਚੁਕਾਈ ਨਿਸ਼ਚਿਤ ਸਮੇਂ ਅੰਦਰ ਕੀਤੀ ਜਾ ਰਹੀ ਹੈ। ਉਨਾਂ ਦੱਸਿਆ ਕਿ ਦਾਣਾ ਮੰਡੀ ਬਟਾਲਾ…

ਰਾਸ਼ਟਰੀ ਸਫ਼ਾਈ ਕਮਿਸ਼ਨ ਦੇ ਚੇਅਰਮੈਨ ਐੱਮ. ਵੈਂਕਟੇਸ਼ਨ ਨੇ ਗੁਰਦਾਸਪੁਰ ਪਹੁੰਚ ਕੇ ਸਫ਼ਾਈ ਕਰਮੀਆਂ ਦੀਆਂ ਮੁਸ਼ਕਲਾਂ ਸੁਣੀਆਂ

ਅਧਿਕਾਰੀਆਂ ਨੂੰ ਸਫ਼ਾਈ ਕਰਮੀਆਂ ਦੀ ਤਨਖਾਹਾਂ ਸਮੇਂ ਸਿਰ ਦੇਣ ਦੀਆਂ ਹਦਾਇਤਾਂ ਕੀਤੀਆਂ ਰਾਸ਼ਟਰੀ ਸਫ਼ਾਈ ਕਮਿਸ਼ਨ ਦੇਸ਼ ਭਰ ਦੇ ਸਫ਼ਾਈ ਕਰਮੀਆਂ ਦੇ ਹੱਕਾਂ ਦੀ ਰਾਖੀ ਲਈ ਵਚਨਬੱਧ – ਚੇਅਰਮੈਨ ਸ੍ਰੀ ਐੱਮ. ਵੈਂਕਟੇਸ਼ਨ ਗੁਰਦਾਸਪੁਰ, 28 ਅਪ੍ਰੈਲ – ਸ੍ਰੀ ਐੱਮ. ਵੈਂਕਟੇਸ਼ਨ, ਮਾਨਯੋਗ ਚੇਅਰਮੈਨ, ਰਾਸ਼ਟਰੀ ਸਫ਼ਾਈ ਕਮਿਸ਼ਨ, ਭਾਰਤ ਸਰਕਾਰ ਵੱਲੋਂ ਅੱਜ ਗੁਰਦਾਸਪੁਰ ਸ਼ਹਿਰ ਦਾ ਦੌਰਾ ਕਰਕੇ ਸਫ਼ਾਈ ਕਰਮਚਾਰੀਆਂ ਦੀਆਂ ਮੁਸ਼ਕਲਾਂ ਸੁਣੀਆਂ ਗਈਆਂ। ਗੁਰਦਾਸਪੁਰ ਪਹੁੰਚੇ ਚੇਅਰਮੈਨ ਸ੍ਰੀ ਐੱਮ. ਵੈਂਕਟੇਸ਼ਨ ਵੱਲੋਂ ਸਭ ਤੋਂ ਪਹਿਲਾਂ ਜ਼ਿਲ੍ਹਾ ਹਸਪਤਾਲ ਗੁਰਦਾਸਪੁਰ ਵਿਖੇ ਪਹੁੰਚ ਕੇ ਸਫ਼ਾਈ ਕਰਮਚਾਰੀਆਂ ਦੀਆਂ ਮੁਸ਼ਕਲਾਂ ਸੁਣੀਆਂ ਅਤੇ ਇਸ ਉਪਰੰਤ ਉਨ੍ਹਾਂ ਨੇ ਸਥਾਨਕ ਪੰਚਾਇਤ ਭਵਨ ਵਿਖੇ ਵੱਖ-ਵੱਖ ਜ਼ਿਲ੍ਹਾ…