ਬੱਚਾ ਗੋਦ ਲੈਣ ਜਾਂ ਦੇਣ ਸਮੇਂ ਕਾਨੂੰਨੀ ਪ੍ਰੀਕ੍ਰਿਆ ਨੂੰ ਲਾਜ਼ਮੀ ਤੌਰ ’ਤੇ ਅਪਣਾਇਆ ਜਾਵੇ – ਜ਼ਿਲ੍ਹਾ ਪ੍ਰੋਗਰਾਮ ਅਫ਼ਸਰ

ਬੱਚਾ ਗੋਦ ਲੈਣ ਦੀ ਕਾਨੂੰਨੀ ਪ੍ਰੀਕ੍ਰਿਆ ਦੀ ਜਾਣਕਾਰੀ ਲੈਣ ਲਈ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ, ਗੁਰਦਾਸਪੁਰ ਵਿਖੇ ਕੀਤਾ ਜਾ ਸਕਦਾ ਹੈ ਰਾਬਤਾ ਗੁਰਦਾਸਪੁਰ, 18 ਜਨਵਰੀ (         ) – ਬੱਚਾ ਗੋਦ ਲੈਣ ਸਮੇਂ ਸਰਕਾਰ ਵੱਲੋਂ ਬਣਾਏ ਕਾਨੂੰਨ ਅਨੁਸਾਰ ਸਾਰੀ ਪ੍ਰੀਕ੍ਰਿਆ ਦੀ ਪਾਲਣਾ ਕਰਨੀ ਬੇਹੱਦ ਜਰੂਰੀ ਹੈ ਤਾਂ ਜੋ ਭਵਿੱਖ ਗੋਦ ਲਏ ਬੱਚੇ ਅਤੇ ਉਸਦੇ ਮਾਪਿਆਂ ਨੂੰ ਕਿਸੇ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ। ਬੱਚਾ ਗੋਦ ਲੈਣ ਦੀ ਪ੍ਰੀਕ੍ਰਿਆ ਬਾਰੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਗੁਰਦਾਸਪੁਰ ਮੈਡਮ ਸੁਮਨਦੀਪ ਕੌਰ ਨੇ ਦੱਸਿਆ ਹੈ ਕਿ ਗੋਦ ਲੈਣ` ਉਹ ਪ੍ਰਕਿਰਿਆ ਹੈ ਜਿਸ…

ਸੇਖ਼ਪੁਰ ਸਕੂਲ ਦੇ ਵਿਸ਼ੇਸ ਲੋੜਾਂ ਵਾਲੇ 3 ਬੱਚਿਆਂ ਨੇ ਜਿੱਤੇ 6 ਗੋਲਡ ਮੈਡਲ

ਰਾਜ ਪੱਧਰ ਲਈ ਹੋਈ ਇੰਨਾਂ 3 ਬੱਚਿਆਂ ਦੀ ਚੋਣ ਬਟਾਲਾ, 26 ਨਵੰਬਰ -ਜਿਲਾ ਪੱਧਰੀ ਖੇਡਾਂ ਜਿੰਨਾਂ ਦਾ ਆਯੋਜਨ ਸਰਕਾਰੀ ਕਾਲਜ ਗੁਰਦਾਸਪੁਰ ਵਿਖੇ ਵਿਸ਼ੇਸ ਲੋੜਾਂ ਵਾਲੇ ਬੱਚਿਆਂ ਲਈ ਹੋਇਆ ਸੀ। ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਸੇਖਪੁਰ ਦੇ ਤਿੰਨ ਵਿਦਿਆਰਥੀਆਂ ਨੇ 6 ਗੋਲਡ ਮੈਡਲ ਜਿੱਤ ਕੇ ਇਲਾਕੇ ਵਿੱਚ ਸਕੂਲ ਦਾ ਮਾਣ ਵਧਾਇਆ। ਇਸ ਸਬੰਧੀ ਪਿੰ੍ਰਸੀਪਲ ਮਨਜੀਤ ਸਿੰਘ ਸੰਧੂ ਨੇ ਦੱਸਿਆ ਕਿ ਇੰਨਾਂ ਜਿਲਾ ਪੱਧਰੀ ਖੇਡਾਂ ਵਿੱਚ ਅੰਜਲੀ ਪੁੱਤਰੀ ਸ਼੍ਰੀ ਸਰਬਜੀਤ ਸਿੰਘ ਪਿੰਡ ਜੈਂਤੀਪੁਰ ਜਮਾਤ ਬਾਰਵੀਂ ਨੇ ਸ਼ਾਰਟ ਪੁੱਟ ਅਤੇ 50 ਮੀਟਰ ਦੌੜ ਵਿੱਚ ਪਹਿਲਾ ਸਥਾਨ ਪ੍ਰਾਪਤ ਕੀਤਾ। ਦਿਲਦਾਰ ਸਿੰਘ ਪੁੱਤਰ ਸ਼੍ਰੀ ਜਰਨੈਲ…

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਸਕੱਤਰ ਵੱਲੋਂ ਨਸ਼ਾ ਛੁਡਾਊ ਕੇਂਦਰ ਅਤੇ ਬਿਰਦ ਆਸ਼ਰਮ ਦਾ ਦੌਰਾ

ਨਾਲਸਾ ਵੱਲੋਂ ਦਿੱਤੀਆਂ ਜਾਂਦੀਆਂ ਕਾਨੂੰਨੀ ਸੇਵਾਵਾਂ ਬਾਰੇ ਕੀਤਾ ਜਾਗਰੂਕ ਗੁਰਦਾਸਪੁਰ, 1 ਦਸੰਬਰ  – ਸ੍ਰੀ ਰਜਿੰਦਰ ਅਗਰਵਾਲ, ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਗੁਰਦਾਸਪੁਰ ਦੀਆਂ ਹਦਾਇਤਾਂ ਤਹਿਤ ਮੈਡਮ ਨਵਦੀਪ ਕੌਰ ਗਿੱਲ, ਸਿਵਲ ਜੱਜ (ਸੀਨੀਅਰ ਡਵੀਜ਼ਨ)-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਗੁਰਦਾਸਪੁਰ ਵੱਲੋਂ ਅੱਜ ਨਸ਼ਾ ਛੁਡਾਊ ਕੇਂਦਰ, ਸਿਵਲ ਹਸਪਤਾਲ ਦਾ ਦੌਰਾ ਕੀਤਾ ਗਿਆ ਅਤੇ ਉਥੇ ਆਏ ਮਰੀਜ਼ਾਂ ਨੂੰ ਵਿਸ਼ਵ ਏਡਜ਼ ਦਿਵਸ ਦੇ ਮੌਕੇ ’ਤੇ ਨਾਲਸਾ (ਨੈਸ਼ਨਲ ਲੀਗਲ ਸਰਵਿਸਜ਼ ਅਥਾਰਟੀ) ਵੱਲੋਂ ਨਸ਼ਾ ਪੀੜ੍ਹਤਾਂ ਨੂੰ ਦਿੱਤੀਆਂ ਜਾਂਦੀਆਂ ਕਾਨੂੰਨੀ ਸੇਵਾਵਾਂ ਬਾਰੇ ਜਾਗਰੂਕ ਕੀਤਾ। ਇਸ ਤੋਂ ਬਾਅਦ ਮੈਡਮ ਨਵਦੀਪ ਕੌਰ ਗਿੱਲ ਵੱਲੋਂ ਬਿਰਧ ਆਸ਼ਰਮ, ਗੁਰਦਾਸਪੁਰ…

ਪੰਚਾਇਤ ਵਿਭਾਗ ਵੱਲੋਂ ਔਰਤਾਂ ਨੂੰ ਲਿੰਗ ਅਧਾਰਤ ਹਿੰਸਾ ਦੇ ਵਿਰੁੱਧ ਕੀਤਾ ਜਾ ਰਿਹਾ ਜਾਗਰੂਕ

ਗੁਰਦਾਸਪੁਰ, 1 ਦਸੰਬਰ  – ਭਾਰਤ ਸਰਕਾਰ ਦੀਆਂ ਹਦਾਇਤਾਂ ਤਹਿਤ ਜ਼ਿਲ੍ਹਾ ਗੁਰਦਾਸਪੁਰ ਵਿੱਚ ਲਿੰਗ ਅਧਾਰਤ ਹਿੰਸਾ ਦੇ ਵਿਰੁੱਧ ਮਿਤੀ 25 ਨਵੰਬਰ ਤੋਂ 20 ਦਸੰਬਰ ਤੱਕ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ ਜਿਸ ਤਹਿਤ ਸਵੈ ਸਹਾਇਤਾ ਸਮੂਹਾਂ ਨਾਲ ਜੁੜੀਆਂ ਔਰਤਾਂ ਨੂੰ ਘਰੇਲੂ ਹਿੰਸਾ ਵਿਰੁੱਧ ਅਵਾਜ਼ ਉਠਾਉਣ ਅਤੇ ਕਾਨੂੰਨੀ ਮਦਦ ਬਾਰੇ ਜਾਣਕਾਰੀ ਦਿੱਤੀ ਜਾ ਰਹੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸ੍ਰੀ ਮਨਮੋਹਨ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ), ਗੁਰਦਾਸਪੁਰ ਨੇ ਦੱਸਿਆ ਕਿ ਇਸ ਮੁਹਿੰਮ ਤਹਿਤ ਜ਼ਿਲ੍ਹੇ ਦੇ ਹਰੇਕ ਬਲਾਕ ਵਿੱਚੋਂ 15 ਪਿੰਡਾਂ ਵਿੱਚ ਸਵੈ ਸਹਾਇਤਾ ਸਮੂਹਾਂ ਨਾਲ ਜੁੜੀਆਂ ਔਰਤਾਂ ਨੂੰ ਘਰੇਲੂ ਹਿੰਸਾ ਵਿਰੁੱਧ ਜਾਗਰੂਕ…