ਬਿਰਦ ਆਸ਼ਰਮ ਬੇਸਾਹਾਰਾ ਬਜ਼ੁਰਗਾਂ ਲਈ ਵਰਦਾਨ ਸਾਬਤ ਹੋਇਆ-ਅਮਨਦੀਪ ਕੌਰ ਘੁੰਮਣ

ਬਿਰਧ ਆਸ਼ਰਮ ਦਾ 10ਵਾਂ ਸਥਾਪਨਾ ਦਿਵਸ ਮਨਾਇਆ ਐੱਸ.ਡੀ.ਐੱਮ. ਗੁਰਦਾਸਪੁਰ ਨੇ ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਕੀਤੀ ਸ਼ਿਰਕਤ ਗੁਰਦਾਸਪੁਰ, 6 ਅਕਤੂਬਰ – ਪੰਜਾਬ ਸਰਕਾਰ ਵੱਲੋਂ ਜ਼ਿਲ੍ਹਾ ਹਸਪਤਾਲ ਬੱਬਰੀ ਦੇ ਨਜ਼ਦੀਕ ਬਣਾਏ ਬਿਰਦ ਆਸ਼ਰਮ ਦਾ 10ਵਾਂ ਸਥਾਪਨਾ ਦਿਵਸ ਬੀਤੀ ਸ਼ਾਮ ਪੂਰੇ ਉਤਸ਼ਾਹ ਨਾਲ ਮਨਾਇਆ ਗਿਆ। ਐੱਸ.ਡੀ.ਐੱਮ. ਗੁਰਦਾਸਪੁਰ ਸ੍ਰੀਮਤੀ ਅਮਨਦੀਪ ਕੌਰ ਘੁੰਮਣ ਨੇ ਸਥਾਪਨਾ ਦਿਵਸ ਸਬੰਧੀ ਹੋਏ ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਬਿਰਦ ਆਸ਼ਰਮ ਦਾ ਨਿਰਮਾਣ 2011 ਵਿੱਚ ਸ਼ੁਰੂ ਕੀਤਾ ਗਿਆ ਸੀ ਅਤੇ ਇਸਦਾ ਉਦਘਾਟਨ ਸਾਲ 2013 ਵਿੱਚ ਹੋਇਆ ਸੀ। ਇਸ ਆਸ਼ਰਮ ਨੂੰ ਸਰਕਾਰ ਦੀ ਮਦਦ ਨਾਲ ਚਲਾ ਰਹੀ ਗੈਰ-ਸਰਕਾਰੀ…

ਪੰਜਾਬ ਸਰਕਾਰ ਨੇ ਲੋਕਹਿੱਤ ਵਿੱਚ ਵੱਡੇ ਇਤਿਹਾਸਕ ਫੈਸਲੇ ਲਏ- ਹਰਭਜਨ ਸਿੰਘ ਈਟੀਓ

ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਘੁਮਾਣ ਤੋਂ ਕਰਤਾਰਪੁਰ (ਬਿਆਸ ਰੋਡ) ਸੜਕ ਨਿਰਮਾਣ ਦਾ ਨੀਂਹ ਪੱਥਰ ਰੱਖਿਆ ਘੁਮਾਣ, 6 ਅਕਤੂਬਰ – ਸ੍ਰੀ ਹਰਭਜਨ ਸਿੰਘ ਈਟੀਓ ਪੀਡਬਲਿਊਡੀ ਮੰਤਰੀ ਪੰਜਾਬ ਸਰਕਾਰ ਨੇ ਅੱਜ ਵਿਧਾਨ ਸਭਾ ਹਲਕਾ ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਘੁਮਾਣ ਤੋਂ ਕਰਤਾਰਪੁਰ (ਬਿਆਸ ਰੋਡ) ਸੜਕ ਨਿਰਮਾਣ ਦਾ ਨੀਂਹ ਪੱਥਰ ਰੱਖਿਆ।ਇਸ ਮੌਕੇ ਹਲਕਾ ਵਿਧਾਇਕ ਐਂਡਵੋਕੇਟ ਅਮਰਪਾਲ ਸਿੰਘ ਕਿਸ਼ਨਕੋਟ, ਐਕਸੀਅਨ ਪੀਡਬਲਿਊਡੀ ਹਰਜੋਤ ਸਿੰਘ ਤੇ ਐਸਡੀਓ ਨਿਰਮਲ ਸਿੰਘ ਹਾਜ਼ਰ ਸਨ।       ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਅੰਦਰ ਲੋਕਾਂ ਨੂੰ ਆਵਾਜਾਈ…

ਆਰ.ਡੀ.  ਖੋਸਲਾ ਸਕੂਲ ਦੇ ਵਿਦਿਆਰਥੀਆਂ ਨੇ ਪੰਜ ਸੋਨੇ, ਦੋ ਚਾਂਦੀ ਅਤੇ ਇੱਕ ਕਾਂਸੇ ਦਾ ਤਗਮਾ ਜਿੱਤ ਕੇ ਸਕੂਲ ਦਾ ਨਾਂਰੌਸ਼ਨ ਕੀਤਾ।

ਜ਼ਿਲ੍ਹਾ ਪੱਧਰੀ ਖੇਡਾਂ ਵਤਨ ਪੰਜਾਬ ਦੀਆਂ ਖੇਡ ਮੁਕਾਬਲੇ ਵਿੱਚ ਆਰ.ਡੀ.  ਖੋਸਲਾ ਡੀ.ਏ.ਵੀ.  ਮਾਡਲ ਸੀਨੀਅਰ ਸੈਕੰਡਰੀ ਸਕੂਲ ਬਟਾਲਾ ਦੇ ਵਿਦਿਆਰਥੀਆਂ ਨੇ ਕੁਸ਼ਤੀ ਮੁਕਾਬਲੇ ਵਿੱਚ ਸ਼ਾਨਦਾਰ ਪ੍ਰਦਰਸ਼ਨ ਕੀਤਾ।  ਇਸ ਮੁਕਾਬਲੇ ਵਿੱਚ ਨਵਨੀਤ ਕੌਰ, ਜਪਨੂਰ ਕੌਰ, ਹਰਪ੍ਰੀਤ ਕੌਰ, ਕਰਿਸ਼ਮ ਅਤੇ ਰਵਦੀਪ ਸਿੰਘ ਪਹਿਲੇ ਸਥਾਨ ’ਤੇ ਰਹੇ।  ਅਭਿਜੋਤ ਸਿੰਘ ਅਤੇ ਰਵਤੇਜ ਸਿੰਘ ਨੇ ਦੂਜਾ ਸਥਾਨ ਪ੍ਰਾਪਤ ਕੀਤਾ।  ਅਭਿਜੋਤ ਸਿੰਘ ਤੀਜੇ ਸਥਾਨ ’ਤੇ ਰਿਹਾ।  ਸਕੂਲ ਦੇ ਚੇਅਰਮੈਨ ਸ੍ਰੀ ਅਰਵਿੰਦ ਖੋਸਲਾ, ਪ੍ਰਧਾਨ ਸ੍ਰੀ ਅਜੇ ਖੋਸਲਾ ਅਤੇ ਪ੍ਰਿੰਸੀਪਲ ਡਾ: ਬਿੰਦੂ ਭੱਲਾ ਨੇ ਸਫ਼ਲ ਹੋਣ ਵਾਲੇ ਵਿਦਿਆਰਥੀਆਂ, ਉਨ੍ਹਾਂ ਦੇ ਮਾਪਿਆਂ ਅਤੇ ਉਨ੍ਹਾਂ ਦੇ ਅਧਿਆਪਕਾਂ ਸ.ਤਰਲੋਕ ਸਿੰਘ ਅਤੇ ਸ੍ਰੀ…

ਪਰਾਲੀ ਨੂੰ ਅੱਗ ਨਾ ਲਗਾਉਣ ਵਾਲੇ 25 ਕਿਸਾਨ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ‘ਵਾਤਾਵਰਨ ਦੇ ਰਾਖੇ’ ਐਵਾਰਡ ਨਾਲ ਸਨਮਾਨਿਤ

ਹਾਟ ਸਪਾਟ ਪਿੰਡਾਂ ਵਿਚ ਪਰਾਲੀ ਨੂੰ ਅੱਗ ਲਗਾਉਣ ’ਤੇ ਪੂਰਨ ਰੋਕ ਲਗਾਉਣ ਵਾਲੇ ਪਿੰਡਾਂ ਨੂੰ 1 ਲੱਖ ਰੁਪਏ ਦੀ ਦਿੱਤੀ ਜਾਵੇਗੀ ਵਿਸ਼ੇਸ਼ ਗ੍ਰਾਂਟ – ਡਿਪਟੀ ਕਮਿਸ਼ਨਰ ਗੁਰਦਾਸਪੁਰ, 4 ਅਕਤੂਬਰ – ਪਿਛਲੇ ਕਈ ਸਾਲਾਂ ਤੋਂ ਫਸਲੀ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਉਣ ਵਾਲੇ ਜ਼ਿਲ੍ਹੇ ਦੇ ਅਗਾਂਹਵਧੂ 25 ਕਿਸਾਨਾਂ ਦਾ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ‘ਵਾਤਾਵਰਨ ਦੇ ਰਾਖੇ’ ਐਵਾਰਡ ਨਾਲ ਸਨਮਾਨ ਕੀਤਾ ਗਿਆ ਹੈ। ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਕਿਸਾਨਾਂ ਨੂੰ ਇਹ ਸਨਮਾਨ ਬੀਤੀ ਸ਼ਾਮ ਗੋਲਡਨ ਗਰੁੱਪ ਆਫ ਇੰਸਟੀਚਿਊਟ ਵਿਖੇ ਕਰਵਾਏ ਗਏ ਇੱਕ ਵਿਸ਼ੇਸ਼ ਸਮਾਗਮ ਦੌਰਾਨ ਦਿੱਤਾ ਗਿਆ। ਇਸ ਮੌਕੇ ਖੇਤੀਬਾੜੀ ਵਿਭਾਗ ਵੱਲੋਂ ਵਿਸ਼ੇਸ਼…

ਗਰਭਵਤੀ ਔਰਤਾਂ, ਦੁੱਧ ਪਿਲਾਓ ਔਰਤਾਂ ਅਤੇ ਬੱਚਿਆਂ ਨੂੰ ਲਗਾਤਾਰ ਚੰਗੀ ਖੁਰਾਕ ਦਾ ਸੇਵਨ ਕਰਨਾ ਚਾਹੀਦਾ ਹੈ

ਗਰਭਵਤੀ ਔਰਤਾਂ ਦੀ ਗੋਦ ਭਰਾਈ ਕੀਤੀ ਅਤੇ ਹੈਲਥੀ ਬੇਬੀਜ਼ ਤੇ ਮਾਵਾਂ ਨੂੰ ਕੀਤਾ ਸਨਮਾਨਿਤ ਬਟਾਲਾ, 4 ਅਕਤੂਬਰ -ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ, ਪੰਜਾਬ ਅਧੀਨ ਬਲਾਕ ਬਟਾਲਾ ਵਲੋਂ ਅੱਜ ‘ਰਾਸ਼ਟਰੀ ਪੋਸ਼ਣ ਮਾਹ’ ਦਾ ਸਮਾਪਤੀ ਸਮਾਰੋਹ ਸਥਾਨਕ ਸ਼ਿਵ ਕੁਮਾਰ ਬਟਾਲਵੀ ਸੱਭਿਆਚਾਰਕ ਕੇਂਦਰ ਬਟਾਲਾ ਵਿਖੇ ਕਰਵਾਇਆ ਗਿਆ। ਜਿਸ ਵਿੱਚ ਬਟਾਲਾ ਦੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਦੇ ਧਰਮਪਤਨੀ ਸ੍ਰੀਮਤੀ ਰਾਜਬੀਰ ਕੋਰ ਕਲਸੀ, ਸੁਮਨਦੀਪ ਕੋਰ ਜ਼ਿਲ੍ਹਾ ਪ੍ਰੋਗਰਾਮ ਅਫਸਰ, ਮਮਤਾ ਖੁਰਾਣਾ ਜ਼ਿਲ੍ਹਾ ਸਿੱਖਿਆ ਅਫਸਰ (ਪ), ਵਰਿੰਦਰ ਸਿੰਘ ਗਿੱਲ ਸੀਡੀਪੀਓ ਬਟਾਲਾ ਨੇ ਵਿਸ਼ੇਸ ਤੋਰ ਤੇ ਸ਼ਿਰਕਤ ਕੀਤੀ। ਇਸ ਮੌਕੇ ਅਮਰਜੀਤ ਸਿੰਘ ਭਾਟੀਆ ਸੇਵਾਮੁਕਤ ਜ਼ਿਲ੍ਹਾ ਸਿੱਖਿਆ ਅਫਸਰ, ਰਛਪਾਲ ਕੋਰ ਸੀਡੀਪੀਓ ਫਤਹਿਗੜ੍ਹ ਚੂੜੀਆਂ, ਕਮਲਜੀਤ…

ਬੀ.ਡੀ.ਪੀ.ਓ ਦਫ਼ਤਰ ਬਟਾਲਾ ਵਿਖੇ ਲੱਗੇ ਪਲੇਸਮੈਂਟ ਕੈਂਪ ਵਿੱਚ 27 ਪ੍ਰਾਰਥੀਆਂ ਦੀ ਚੋਣ 

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਗੁਰਦਾਸਪੁਰ ਵੱਲੋਂ ਲਗਾਏ ਪਲੇਸਮੈਂਟ ਕੈਂਪ ਬੇਰੁਜਗਾਰ ਨੌਜਵਾਨਾਂ ਲਈ ਹੋਏ ਲਾਹੇਵੰਦ ਸਾਬਤ ਬਟਾਲਾ,  4 ਅਕਤੂਬਰ – ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਗੁਰਦਾਸਪੁਰ ਵਲੋਂ ਨੌਜਵਾਨਾਂ ਨੂੰ ਵੱਖ-ਵੱਖ ਸੈਕਟਰਾਂ ਵਿੱਚ ਰੋਜਗਾਰ ਮੁਹੱਈਆ ਕਰਵਾਉਣ ਹਿੱਤ ਲਗਾਏ ਜਾ ਰਹੇ ਪਲੇਸਮੈਂਟ ਕੈਂਪ ਬੇਰੁਜਗਾਰ ਨੌਜਵਾਨਾਂ ਲਈ ਲਾਹੇਵੰਦ ਸਾਬਤ ਹੋ ਰਹੇ ਹਨ।      ਅੱਜ ਬੀ.ਡੀ.ਪੀ.ਓ ਦਫ਼ਤਰ ਬਟਾਲਾ, ਵਿਖੇ ਪਲੇਸਮੈਂਟ ਕੈਂਪ ਲਗਾਇਆ ਗਿਆ। ਕੈਂਪ ਵਿੱਚ ਐੱਸ.ਆਈ.ਐੱਸ ਸਕਿਓਰਿਟੀ ਕੰਪਨੀ ਵੱਲੋਂ ਸਕਿਓਰਿਟੀ ਗਾਰਡ ਦੀ ਭਰਤੀ ਕੀਤੀ ਗਈ। ਸਕਿਓਰਿਟੀ ਗਾਰਡ ਦੀ ਅਸਾਮੀਂ ਲਈ (ਕੇਵਲ ਲੜਕੇ) ਉਮੀਦਵਾਰਾਂ ਦੀ ਚੋਣ ਕੀਤੀ ਜਾ ਰਹੀ ਹੈ। ਐੱਸ.ਆਈ.ਐੱਸ ਸਕਿਓਰਿਟੀ ਕੰਪਨੀ ਦੇ ਨੁਮਾਇੰਦੇ…

ਸੁਨਿਆਰੇ ਭਰਾਵਾਂ ਦੀਆਂ ਮੁਸ਼ਕਿਲਾਂ ਸਬੰਧੀ ਪ੍ਰਬੰਧਾਂ ਨੂੰ ਪਹਿਲ ਦੇ ਆਧਾਰ ‘ਤੇ ਹੱਲ ਕੀਤਾ ਜਾਵੇਗਾ-ਵਿਧਾਇਕ ਸ਼ੈਰੀ ਕਲਸੀ

ਸਵਰਨਕਾਰ ਸੰਘ ਬਟਾਲਾ ਅਤੇ ਯੂਥ ਸਵਰਨਕਾਰ ਰਾਜਪੂਤ ਸਭਾ ਦੀ ਸਾਂਝੀ ਪ੍ਰਧਾਨਗੀ ਹੇਠ ਮੀਟਿੰਗ ਬਟਾਲਾ,1 ਅਕਤੂਬਰ ( ) ਅੱਜ ਸਵਰਨਕਾਰ ਸੰਘ ਬਟਾਲਾ ਦੇ ਪ੍ਰਧਾਨ ਮਨੋਜ ਢੱਲਾ ਅਤੇ ਯੂਥ ਸਵਰਨਕਾਰ ਰਾਜਪੂਤ ਸਭਾ ਦੇ ਪ੍ਰਧਾਨ ਵਿਵੇਕ ਆਸ਼ਟ ਦੀ ਸਾਂਝੀ ਪ੍ਰਧਾਨਗੀ ਹੇਠ ਡਾਇਮੰਡ ਐਵੇਨਿਊ ਵਿਖੇ ਇੱਕ ਮੀਟਿੰਗ ਹੋਈ। ਜਿਸ ਵਿੱਚ ਹਰਮਨ ਪਿਆਰੇ ਆਗੂ, ਬਟਾਲਾ ਦੇ ਵਿਧਾਇਕ ਅਮਨਸ਼ੇਰ ਸਿੰਘ ਕਲਸੀ ਮੁੱਖ ਮਹਿਮਾਨ ਵਜੋਂ ਪਹੁੰਚੇ। ਟੀਮ ਦੇ ਨਾਲ ਅਤੇ ਵਿਸ਼ੇਸ਼ ਮਹਿਮਾਨ ਵਜੋਂ ਸਵਰਨਕਾਰ ਸੰਘ ਪੰਜਾਬ ਦੇ ਪ੍ਰਧਾਨ ਯਸ਼ਪਾਲ ਚੌਹਾਨ, ਆਪਣੀ ਕਾਰਜਕਾਰਨੀ ਸਮੇਤ ਪਹੁੰਚੇ ਅਤੇ ਸਾਰਿਆਂ ਨੇ ਸਰਬਸੰਮਤੀ ਨਾਲ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੂੰ ਸਵਰਨਕਾਰ ਸੰਘ…

ਸਫਾਈ ਅਭਿਆਨ ਸਾਡੀ ਰੋਜ਼ਮਰ੍ਹਾ ਦੀ ਜ਼ਿੰਦਗੀ ਵਿੱਚ ਚੱਲਦਾ ਰਹਿਣਾ ਚਾਹੀਦਾ ਹੈ 

‘ਸਵੱਛਤਾ ਹੀ ਸੇਵਾ’ ਤਹਿਤ ਸਫਾਈ ਅਭਿਆਨ ਚਲਾਇਆ ਬਟਾਲਾ, 1 ਅਕਤੂਬਰ  -ਡਿਪਟੀ ਕਮਿਸ਼ਨਰ, ਡਾ ਹਿਮਾਂਸ਼ੂ ਅਗਰਵਾਲ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜਿਲੇ ਭਰ ਅੰਦਰ‘ ਸਵੱਛਤਾ ਹੀ ਸੇਵਾ’ ਤਹਿਤ ਸਾਫ ਸਫਾਈ ਅਭਿਆਨ ਚਲਾਇਆ ਗਿਆ।    ਐਸਡੀਐਮ ਬਟਾਲਾ ਡਾ ਸ਼ਾਇਰੀ ਭੰਡਾਰੀ ਨੇ ਦੱਸਿਆ ਕਿ ਆਯੁਸ਼ਮਾਨ ਭਵ ਮੁਹਿੰਮ ਤੇ ਸਵੱਛਤਾ ਪੰਦਰਵਾੜੇ ਅਧੀਨ ‘ਸਵੱਛਤਾ ਹੀ ਸੇਵਾ’ ਤਹਿਤ ਸਿਹਤ ਸੰਸਥਾਵਾਂ ਵਿਖੇ ਸਾਫ ਸਫ਼ਾਈ ਕੀਤੀ ਗਈ। ਉਨ੍ਹਾਂ ਦੱਸਿਆ ਕਿ ਅੱਜ ਸਵੇਰੇ 10 ਵਜੇ ਤੋਂ 11 ਵਜੇ ਤੱਕ ਸਾਫ ਸਫ਼ਾਈ ਮੁਹਿੰਮ ਚਲਾਈ ਗਈ।     ਉਨ੍ਹਾਂ ਕਿਹਾ ਕਿ ਇਹ ਸਫਾਈ ਅਭਿਆਨ ਸਾਡੀ ਰੋਜ਼ਮਰ੍ਹਾ ਦੀ ਜ਼ਿੰਦਗੀ ਵਿੱਚ ਚੱਲਦਾ ਰਹਿਣਾ ਚਾਹੀਦਾ…

ਵਿਰਾਸਤੀ ਮੰਚ ਬਟਾਲਾ ਵੱਲੋਂ ਬਟਾਲਾ ਸ਼ਹਿਰ ਨਾਲ ਸਬੰਧਤ ਇਤਿਹਾਸਕ ਹਸਤੀਆਂ ਦੀਆਂ ਯਾਦਗਾਰਾਂ ਬਣਾਉਣ ਦੀ ਮੰਗ

ਯਾਦਗਾਰਾਂ ਬਣਨ ਨਾਲ ਆਉਣ ਵਾਲੀਆਂ ਪੀੜ੍ਹੀਆਂ ਬਟਾਲਾ ਦੇ ਇਤਿਹਾਸ ਤੋਂ ਹੋ ਸਕਣਗੀਆਂ ਜਾਣੂ – ਪ੍ਰਧਾਨ ਬਲਦੇਵ ਸਿੰਘ ਰੰਧਾਵਾ ਬਟਾਲਾ, 1 ਅਕਤੂਬਰ (ਬਿਊਰੋ ਰਿਪੋਰਟ ) – ਵਿਰਾਸਤੀ ਮੰਚ ਬਟਾਲਾ ਨੇ ਪੰਜਾਬ ਸਰਕਾਰ ਕੋਲੋਂ ਮੰਗ ਕੀਤੀ ਹੈ ਕਿ ਬਟਾਲਾ ਸ਼ਹਿਰ ਦੇ ਇਤਿਹਾਸ ਨਾਲ ਸਬੰਧਤ ਅਹਿਮ ਇਤਿਹਾਸਕ ਹਸਤੀਆਂ ਦੀ ਯਾਦ ਵਿੱਚ ਢੁਕਵੀਆਂ ਯਾਦਗਾਰਾਂ ਬਣਾਈਆਂ ਜਾਣ। ਵਿਰਾਸਤੀ ਮੰਚ ਬਟਾਲਾ ਦੇ ਪ੍ਰਧਾਨ ਸ. ਬਲਦੇਵ ਸਿੰਘ ਰੰਧਾਵਾ ਦੀ ਅਗਵਾਈ ਹੇਠ ਹੋਈ ਮੀਟਿੰਗ ਵਿੱਚ ਮੰਚ ਦੇ ਸਮੂਹ ਅਹੁਦੇਦਾਰਾਂ ਨੇ ਮੰਗ ਕੀਤੀ ਹੈ ਕਿ ਬਟਾਲਾ ਸ਼ਹਿਰ ਵਿੱਚ ਸ੍ਰੀ ਗੁਰੂ ਨਾਨਕ ਦੇਵ ਜੀ ਨੂੰ ਸਪਰਪਿਤ ਖੂਬਸੂਰਤ ਯਾਦਗਾਰ ਉਸਾਰੀ ਜਾਵੇ।…

ਰਸਾਇਣਕ ਖਾਦਾਂ ਦੀ ਵਰਤੋਂ ਨਾਲ ਪੰਜਾਬ ਵਾਸੀਆਂ ਦੀ ਸਿਹਤ ‘ਤੇ ਪੈ ਰਿਹਾ ਹੈ ਮਾੜਾ ਪ੍ਰਭਾਵ-ਸੁਰਿੰਦਰ ਸਿੰਘ

ਹਰਿਆਵਲ ਪੰਜਾਬ ਅਤੇ ਆਰ.ਆਰ ਬਾਵਾ ਡੀਏਵੀ ਕਾਲਜ ਵੱਲੋਂ ਟੈਰੇਸ ਗਾਰਡਨਿੰਗ ਸਬੰਧੀ ਸੈਮੀਨਾਰ ਕਰਵਾਇਆ ਗਿਆ। ਆਰ.ਆਰ.ਬਾਵਾ ਡੀ.ਏ.ਵੀ ਕਾਲਜ ਅਤੇ ਹਰਿਆਵਲ ਪੰਜਾਬ ਅਗਲੇ 3 ਸਾਲਾਂ ਤੱਕ ਵਾਤਾਵਰਨ ਲਈ ਮਿਲ ਕੇ ਕੰਮ ਕਰਨਗੇ-ਪ੍ਰਿੰਸੀਪਲ ਏਕਤਾ ਖੋਸਲਾ ਵਿਭਾਗ ਸੰਯੋਜਕ ਹਰਿਆਵਲ ਪੰਜਾਬ ਸੰਦੀਪ ਸਲਹੋਤਰਾ ਨੇ ਹਰਿਆਵਲ ਪੰਜਾਬ ਵੱਲੋਂ ਪੰਜਾਬ ਭਰ ਵਿੱਚ ਵਾਤਾਵਰਨ ਦੀ ਸੰਭਾਲ ਲਈ ਕੀਤੇ ਜਾ ਰਹੇ ਯਤਨਾਂ ਦਾ ਜ਼ਿਕਰ ਕੀਤਾ। ਮੰਚ ਸੰਚਾਲਨ ਕਰਦਿਆਂ ਪ੍ਰੋਫ਼ੈਸਰ ਸੁਨੀਲ ਦੱਤ ਨੇ ਕਾਲਜ ਵੱਲੋਂ ਵਾਤਾਵਰਨ ਦੀ ਸੰਭਾਲ ਸਬੰਧੀ ਕੀਤੀਆਂ ਜਾਂਦੀਆਂ ਵੱਖ-ਵੱਖ ਤਰ੍ਹਾਂ ਦੀਆਂ ਗਤੀਵਿਧੀਆਂ ‘ਤੇ ਚਾਨਣਾ ਪਾਇਆ | ਬੌਟਨੀ ਵਿਭਾਗ ਦੀ ਮੁਖੀ ਪ੍ਰੋਫੈਸਰ ਰਿਤੂ ਗੋਸਵਾਮੀ ਨੇ ਵਿਭਾਗ ਵੱਲੋਂ ਵਾਤਾਵਰਨ…