ਖੇਤੀਬਾੜੀ ਮੰਤਰੀ ਧਾਲੀਵਾਲ ਨੇ ਸਹਿਕਾਰੀ ਖੰਡ ਮਿੱਲ ਪਨਿਆੜ (ਗੁਰਦਾਸਪੁਰ) ਦੇ ਪਿੜਾਈ ਸੀਜਨ ਦੀ ਕੀਤੀ ਸ਼ੁਰੂਆਤ

ਖੰਡ ਮਿੱਲ ਦੀ ਸਮਰੱਥਾ ਵਧਾਉਣ ਵਾਲਾ ਪ੍ਰੋਜੈਕਟ ਅਪ੍ਰੈਲ 2023 ਵਿੱਚ ਹਵੇਗਾ ਮੁਕੰਮਲ  ਕੈਬਨਿਟ ਮੰਤਰੀ ਧਾਲੀਵਾਲ ਗੁਰਦਾਸਪੁਰ, 25 ਨਵੰਬਰ – ਸੂਬੇ ਦੇ ਖੇਤੀਬਾੜੀ, ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਵੱਲੋਂ ਅੱਜ ਸਹਿਕਾਰੀ ਖੰਡ ਮਿੱਲ ਪਨਿਆੜ (ਗੁਰਦਾਸਪੁਰ) ਦੇ 43ਵੇਂ ਪਿੜਾਈ ਸੀਜਨ ਦਾ ਸ਼ੁਭ ਆਰੰਭ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨਾਲ ਪੰਜਾਬ ਸ਼ੂਗਰਫੈਡ ਦੇ ਚੇਅਰਮੈਨ ਸ. ਨਵਦੀਪ ਸਿੰਘ ਜੀਦਾ, ਦੀਨਾਨਗਰ ਤੋਂ ਉੱਘੇ ਜਨਤਕ ਆਗੂ ਸ੍ਰੀ ਸ਼ਮਸ਼ੇਰ ਸਿੰਘ, ਐੱਸ.ਡੀ.ਐੱਮ. ਗੁਰਦਾਸਪੁਰ ਸ੍ਰੀਮਤੀ ਅਮਨਦੀਪ ਕੌਰ, ਸ਼ੂਗਰ ਮਿੱਲ ਦੇ ਜੀ.ਐੱਮ. ਸ੍ਰੀ ਪਵਨ ਕੁਮਾਰ ਭੱਲਾ, ਡੀ.ਡੀ.ਪੀ.ਓ. ਸ੍ਰੀ ਸੰਦੀਪ ਮਲਹੋਤਰਾ, ਇੰਜਨੀਅਰ-ਕਮ-ਪ੍ਰਚੇਜ ਅਫਸਰ ਸ੍ਰੀ ਸੰਦੀਪ ਸਿੰਘ, ਸ੍ਰੀ…

ਹਾਜ਼ਰ ਅਧਿਕਾਰੀਆਂ ਨੂੰ ਲੋਕਾਂ ਦੀਆਂ ਮੁਸ਼ਕਲਾਂ ਪਹਿਲ ਦੇ ਅਧਾਰ ’ਤੇ ਹੱਲ ਕਰਨ ਦੇ ਨਿਰਦੇਸ਼ ਦਿੱਤੇ

ਲੋਕਾਂ ਦੀ ਸ਼ਿਕਾਇਤ ’ਤੇ ਇੱਕ ਪੰਚਾਇਤ ਅਤੇ ਵੈਟਨਰੀ ਡਾਕਟਰ ਖਿਲਾਫ ਵਿਭਾਗੀ ਕਾਰਵਾਈ ਕਰਨ ਲਈ ਕਿਹਾ ਇੱਕ ਬਜ਼ੁਰਗ ਦੀਆਂ ਅੱਖਾਂ ਦਾ ਓਪਰੇਸ਼ਨ ਰੈੱਡ ਕਰਾਸ ਸੁਸਾਇਟੀ ਵੱਲੋਂ ਕਰਾ ਕੇ ਦੇਣ ਦਾ ਭਰੋਸਾ ਦਿੱਤਾ ਗੁਰਦਾਸਪੁਰ- ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀਆਂ ਹਦਾਇਤਾਂ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਗੁਰਦਾਸਪੁਰ ਵੱਲੋਂ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਤੇ ਸ਼ਹਿਰਾਂ ਵਿੱਚ ‘ਜਨ ਸੁਣਵਾਈ’ ਕੈਂਪ ਲਗਾਉਣ ਦੀ ਵਿਸ਼ੇਸ਼ ਮੁਹਿੰਮ ਸ਼ੁਰੂ ਕੀਤੀ ਗਈ ਹੈ। ਇਸੇ ਲੜੀ ਤਹਿਤ ਅੱਜ ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫ਼ਾਕ ਵੱਲੋਂ ਕਾਹਨੂੰਵਾਨ ਬਲਾਕ ਦੇ ਪਿੰਡ ਭੈਣੀ ਪਸਵਾਲ ਵਿਖੇ ਵਿਸ਼ੇਸ਼ ਕੈਂਪ ਲਗਾ ਕੇ ਪਿੰਡ ਭੈਣੀ ਪਸਵਾਲ, ਮੁਲਾਂਵਾਲ, ਮੌਚਪੁਰ,…

ਸੇਖ਼ਪੁਰ ਸਕੂਲ ਦੇ ਵਿਸ਼ੇਸ ਲੋੜਾਂ ਵਾਲੇ 3 ਬੱਚਿਆਂ ਨੇ ਜਿੱਤੇ 6 ਗੋਲਡ ਮੈਡਲ

ਰਾਜ ਪੱਧਰ ਲਈ ਹੋਈ ਇੰਨਾਂ 3 ਬੱਚਿਆਂ ਦੀ ਚੋਣ ਬਟਾਲਾ, 26 ਨਵੰਬਰ -ਜਿਲਾ ਪੱਧਰੀ ਖੇਡਾਂ ਜਿੰਨਾਂ ਦਾ ਆਯੋਜਨ ਸਰਕਾਰੀ ਕਾਲਜ ਗੁਰਦਾਸਪੁਰ ਵਿਖੇ ਵਿਸ਼ੇਸ ਲੋੜਾਂ ਵਾਲੇ ਬੱਚਿਆਂ ਲਈ ਹੋਇਆ ਸੀ। ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਸੇਖਪੁਰ ਦੇ ਤਿੰਨ ਵਿਦਿਆਰਥੀਆਂ ਨੇ 6 ਗੋਲਡ ਮੈਡਲ ਜਿੱਤ ਕੇ ਇਲਾਕੇ ਵਿੱਚ ਸਕੂਲ ਦਾ ਮਾਣ ਵਧਾਇਆ। ਇਸ ਸਬੰਧੀ ਪਿੰ੍ਰਸੀਪਲ ਮਨਜੀਤ ਸਿੰਘ ਸੰਧੂ ਨੇ ਦੱਸਿਆ ਕਿ ਇੰਨਾਂ ਜਿਲਾ ਪੱਧਰੀ ਖੇਡਾਂ ਵਿੱਚ ਅੰਜਲੀ ਪੁੱਤਰੀ ਸ਼੍ਰੀ ਸਰਬਜੀਤ ਸਿੰਘ ਪਿੰਡ ਜੈਂਤੀਪੁਰ ਜਮਾਤ ਬਾਰਵੀਂ ਨੇ ਸ਼ਾਰਟ ਪੁੱਟ ਅਤੇ 50 ਮੀਟਰ ਦੌੜ ਵਿੱਚ ਪਹਿਲਾ ਸਥਾਨ ਪ੍ਰਾਪਤ ਕੀਤਾ। ਦਿਲਦਾਰ ਸਿੰਘ ਪੁੱਤਰ ਸ਼੍ਰੀ ਜਰਨੈਲ…

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਸਕੱਤਰ ਵੱਲੋਂ ਨਸ਼ਾ ਛੁਡਾਊ ਕੇਂਦਰ ਅਤੇ ਬਿਰਦ ਆਸ਼ਰਮ ਦਾ ਦੌਰਾ

ਨਾਲਸਾ ਵੱਲੋਂ ਦਿੱਤੀਆਂ ਜਾਂਦੀਆਂ ਕਾਨੂੰਨੀ ਸੇਵਾਵਾਂ ਬਾਰੇ ਕੀਤਾ ਜਾਗਰੂਕ ਗੁਰਦਾਸਪੁਰ, 1 ਦਸੰਬਰ  – ਸ੍ਰੀ ਰਜਿੰਦਰ ਅਗਰਵਾਲ, ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਗੁਰਦਾਸਪੁਰ ਦੀਆਂ ਹਦਾਇਤਾਂ ਤਹਿਤ ਮੈਡਮ ਨਵਦੀਪ ਕੌਰ ਗਿੱਲ, ਸਿਵਲ ਜੱਜ (ਸੀਨੀਅਰ ਡਵੀਜ਼ਨ)-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਗੁਰਦਾਸਪੁਰ ਵੱਲੋਂ ਅੱਜ ਨਸ਼ਾ ਛੁਡਾਊ ਕੇਂਦਰ, ਸਿਵਲ ਹਸਪਤਾਲ ਦਾ ਦੌਰਾ ਕੀਤਾ ਗਿਆ ਅਤੇ ਉਥੇ ਆਏ ਮਰੀਜ਼ਾਂ ਨੂੰ ਵਿਸ਼ਵ ਏਡਜ਼ ਦਿਵਸ ਦੇ ਮੌਕੇ ’ਤੇ ਨਾਲਸਾ (ਨੈਸ਼ਨਲ ਲੀਗਲ ਸਰਵਿਸਜ਼ ਅਥਾਰਟੀ) ਵੱਲੋਂ ਨਸ਼ਾ ਪੀੜ੍ਹਤਾਂ ਨੂੰ ਦਿੱਤੀਆਂ ਜਾਂਦੀਆਂ ਕਾਨੂੰਨੀ ਸੇਵਾਵਾਂ ਬਾਰੇ ਜਾਗਰੂਕ ਕੀਤਾ। ਇਸ ਤੋਂ ਬਾਅਦ ਮੈਡਮ ਨਵਦੀਪ ਕੌਰ ਗਿੱਲ ਵੱਲੋਂ ਬਿਰਧ ਆਸ਼ਰਮ, ਗੁਰਦਾਸਪੁਰ…

ਪੰਚਾਇਤ ਵਿਭਾਗ ਵੱਲੋਂ ਔਰਤਾਂ ਨੂੰ ਲਿੰਗ ਅਧਾਰਤ ਹਿੰਸਾ ਦੇ ਵਿਰੁੱਧ ਕੀਤਾ ਜਾ ਰਿਹਾ ਜਾਗਰੂਕ

ਗੁਰਦਾਸਪੁਰ, 1 ਦਸੰਬਰ  – ਭਾਰਤ ਸਰਕਾਰ ਦੀਆਂ ਹਦਾਇਤਾਂ ਤਹਿਤ ਜ਼ਿਲ੍ਹਾ ਗੁਰਦਾਸਪੁਰ ਵਿੱਚ ਲਿੰਗ ਅਧਾਰਤ ਹਿੰਸਾ ਦੇ ਵਿਰੁੱਧ ਮਿਤੀ 25 ਨਵੰਬਰ ਤੋਂ 20 ਦਸੰਬਰ ਤੱਕ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ ਜਿਸ ਤਹਿਤ ਸਵੈ ਸਹਾਇਤਾ ਸਮੂਹਾਂ ਨਾਲ ਜੁੜੀਆਂ ਔਰਤਾਂ ਨੂੰ ਘਰੇਲੂ ਹਿੰਸਾ ਵਿਰੁੱਧ ਅਵਾਜ਼ ਉਠਾਉਣ ਅਤੇ ਕਾਨੂੰਨੀ ਮਦਦ ਬਾਰੇ ਜਾਣਕਾਰੀ ਦਿੱਤੀ ਜਾ ਰਹੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸ੍ਰੀ ਮਨਮੋਹਨ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ), ਗੁਰਦਾਸਪੁਰ ਨੇ ਦੱਸਿਆ ਕਿ ਇਸ ਮੁਹਿੰਮ ਤਹਿਤ ਜ਼ਿਲ੍ਹੇ ਦੇ ਹਰੇਕ ਬਲਾਕ ਵਿੱਚੋਂ 15 ਪਿੰਡਾਂ ਵਿੱਚ ਸਵੈ ਸਹਾਇਤਾ ਸਮੂਹਾਂ ਨਾਲ ਜੁੜੀਆਂ ਔਰਤਾਂ ਨੂੰ ਘਰੇਲੂ ਹਿੰਸਾ ਵਿਰੁੱਧ ਜਾਗਰੂਕ…