ਸੀ-ਵਿਜ਼ਲ ਐਪ ਲੋਕ ਸਭਾ ਚੋਣਾਂ 2024 ਦੇ ਐਲਾਨ ਹੋਣ ‘ਤੇ ਤੁਰੰਤ ਹੋ ਜਾਵੇਗੀ ਐਕਟੀਵੇਟ

ਚੋਣ ਜ਼ਾਬਤੇ ਦੀ ਉਲੰਘਣਾ ਸਬੰਧੀ ਕਿਸੇ ਵੀ ਕਿਸਮ ਦੀ ਸ਼ਿਕਾਇਤ ਸੀ-ਵਿਜ਼ਲ ਐਪ ਉੱਪਰ ਕੀਤੀ ਜਾ ਸਕਦੀ ਹੈ – ਜ਼ਿਲ੍ਹਾ ਚੋਣ ਅਧਿਕਾਰੀ ਗੁਰਦਾਸਪੁਰ, 12 ਮਾਰਚ (ਬਿਊਰੋ ) – ਲੋਕ ਸਭਾ ਚੋਣਾਂ, 2024 ਦੇ ਮੱਦੇਨਜ਼ਰ ਭਾਰਤ ਚੋਣ ਕਮਿਸ਼ਨ ਵੱਲੋਂ ਸੀ-ਵਿਜ਼ਲ ਐਪ ਤਿਆਰ ਕੀਤੀ ਗਈ ਹੈ, ਜਿਸ ਰਾਹੀਂ ਲੋਕ ਸਭਾ ਚੋਣਾਂ ਵਿਚ ਵੋਟਿੰਗ ਪ੍ਰਕਿਰਿਆ ਜਾਂ ਚੋਣ ਜ਼ਾਬਤੇ ਦੀ ਉਲੰਘਣਾ ਸਬੰਧੀ ਕਿਸੇ ਕਿਸਮ ਦੀ ਸ਼ਿਕਾਇਤ ਬਾਰੇ ਫ਼ੋਟੋ/ਵੀਡੀਓ ਸਿੱਧੇ ਤੌਰ ਤੇ ਕਮਿਸ਼ਨ ਪਾਸ ਭੇਜਣ ਦੇ ਸਮਰੱਥ ਹੋਣਗੇ। ਸੀ-ਵਿਜ਼ਲ ਐਪ ਤੇ ਪ੍ਰਾਪਤ ਹੁੰਦੀ ਸ਼ਿਕਾਇਤ ਤੇ 100 ਮਿੰਟ ਦੇ ਅੰਦਰ-ਅੰਦਰ ਹੀ ਕਾਰਵਾਈ ਕੀਤੀ ਜਾਵੇਗੀ ਅਤੇ ਸਬੰਧਿਤ ਸ਼ਿਕਾਇਤਕਰਤਾ…

ਚੇਅਰਮੈਨ ਰਮਨ ਬਹਿਲ ਨੇ ਬੱਬੇਹਾਲੀ ਪੁਲ ਦਾ ਕੀਤਾ ਉਦਘਾਟਨ

ਚੇਅਰਮੈਨ ਰਮਨ ਬਹਿਲ ਦੀਆਂ ਕੋਸ਼ਿਸ਼ਾਂ ਸਦਕਾ 10 ਸਾਲ ਤੋਂ ਬੱਬੇਹਾਲੀ ਨਹਿਰ ਦੇ ਪੁਲ ਦੀ ਉਸਾਰੀ ਦਾ ਕੰਮ ਮੁਕੰਮਲ ਹੋਇਆ ਗੁਰਦਾਸਪੁਰ, 12 ਮਾਰਚ ( ਬਿਊਰੋ) – ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਰਮਨ ਬਹਿਲ ਦੀਆਂ ਕੋਸ਼ਿਸ਼ਾਂ ਸਦਕਾ ਪਿੰਡ ਬੱਬੇਹਾਲੀ ਸਮੇਤ ਸਮੁੱਚੇ ਇਲਾਕੇ ਦੇ ਲੋਕਾਂ ਨੂੰ ਨਹਿਰ ਉੱਪਰ ਪੁਲ ਦੀ ਵੱਡੀ ਸਹੂਲਤ ਮਿਲੀ ਹੈ। ਭਗਵੰਤ ਮਾਨ ਸਰਕਾਰ ਵੱਲੋਂ ਬੱਬੇਹਾਲੀ ਨਹਿਰ ਉੱਪਰ ਨਵੇਂ ਬਣਾਏ ਪੁਲ ਦਾ ਉਦਘਾਟਨ ਚੇਅਰਮੈਨ  ਰਮਨ ਬਹਿਲ ਵੱਲੋਂ ਅੱਜ ਕਰ ਦਿੱਤਾ ਗਿਆ ਹੈ। ਪੁਲ ਦਾ ਉਦਘਾਟਨ ਹੋਣ ਤੋਂ ਬਾਅਦ ਪਿੰਡ ਬੱਬੇਹਾਲੀ ਸਮੇਤ ਪੂਰੇ ਇਲਾਕੇ ਦੇ ਲੋਕ ਖ਼ੁਸ਼ ਹਨ ਅਤੇ ਉਨ੍ਹਾਂ…