ਚੋਣ ਜ਼ਾਬਤੇ ਦੀ ਉਲੰਘਣਾ ਸਬੰਧੀ ਆਈ ਹਰ ਸ਼ਿਕਾਇਤ ਉੱਪਰ ਤੁਰੰਤ ਕਾਰਵਾਈ ਕੀਤੀ ਜਾਵੇ – ਡਿਪਟੀ ਕਮਿਸ਼ਨਰ

ਡਿਪਟੀ ਕਮਿਸ਼ਨਰ ਵੱਲੋਂ ਏ.ਆਰ.ਓਜ਼ ਨੂੰ ਪੋਲਿੰਗ ਬੂਥਾਂ ਦਾ ਮੁਆਇਨਾ ਕਰਨ ਦੇ ਨਿਰਦੇਸ਼ ਗੁਰਦਾਸਪੁਰ, 22 ਮਾਰਚ – ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਧਿਕਾਰੀ ਸ੍ਰੀ ਵਿਸ਼ੇਸ਼ ਸਾਰੰਗਲ ਨੇ ਚੋਣ ਅਮਲ ਵਿੱਚ ਤਾਇਨਾਤ ਸਮੂਹ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਲੋਕ ਸਭਾ ਚੋਣਾਂ-2024 ਦੇ ਮੱਦੇਨਜ਼ਰ ਜ਼ਿਲ੍ਹੇ ਵਿੱਚ ਆਦਰਸ਼ ਚੋਣ ਜ਼ਾਬਤੇ ਦੀ ਪਾਲਣਾ ਨੂੰ ਯਕੀਨੀ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਲੋਕ ਸਭਾ ਚੋਣਾਂ ਪੂਰੀ ਤਰ੍ਹਾਂ ਆਜ਼ਾਦਾਨਾ, ਨਿਰਪੱਖ ਅਤੇ ਸ਼ਾਂਤਮਈ ਮਾਹੌਲ ਵਿੱਚ ਕਰਵਾਈਆਂ ਜਾਣਗੀਆਂ। ਅੱਜ ਆਪਣੇ ਦਫ਼ਤਰ ਵਿੱਚ ਅਧਿਕਾਰੀਆਂ ਨਾਲ ਚੋਣਾਂ ਸਬੰਧੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਸ੍ਰੀ ਵਿਸ਼ੇਸ਼ ਸਾਰੰਗਲ ਨੇ ਕਿਹਾ ਕਿ ਚੋਣਾਂ…

ਸਾਬਕਾ ਰਾਜਦੂਤ ਤਰਨਜੀਤ ਸਿੰਘ ਸੰਧੂ ਦਾ ਅੰਮ੍ਰਿਤਸਰ  ਹਵਾਈ ਅੱਡੇ ਤੇ ਕੀਤਾ ਗਿਆ ਨਿੱਘਾ ਸਵਾਗਤ

 ਗੁਰੂ ਨਗਰੀ ਦੇ ਵਿਕਾਸ ਅਤੇ ਸੇਵਾ ਵਿੱਚ ਕੋਈ ਕਸਰ ਨਹੀਂ ਛੱਡੀ ਜਾਵੇਗੀ : ਤਰਨਜੀਤ ਸਿੰਘ ਸੰਧੂ।   ਅੰਮ੍ਰਿਤਸਰ : 22 ਮਾਰਚ – ਸਾਬਕਾ ਰਾਜਦੂਤ ਤਰਨਜੀਤ ਸਿੰਘ ਸੰਧੂ ਦਾ ਭਾਰਤੀ ਜਨਤਾ ਪਾਰਟੀ ਵਿਚ ਸ਼ਾਮਿਲ ਹੋਣ ਬਾਅਦ ਨਵੀਂ ਦਿੱਲੀ ਤੋਂ ਆਪਣੇ ਗ੍ਰਹਿ ਨਗਰ ਸ੍ਰੀ ਅੰਮ੍ਰਿਤਸਰ ਵਿਖੇ ਦੇਰ ਸ਼ਾਮ ਪਹੁੰਚਣ ’ਤੇ ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡਾ ਰਾਜਾਸਾਂਸੀ ਵਿਖੇ ਸਥਾਨਕ ਭਾਜਪਾ ਆਗੂਆਂ ਤੇ ਸਰਗਰਮ ਵਰਕਰਾਂ ਵੱਲੋਂ ਗਰਮ ਜੋਸ਼ੀ ਨਾਲ ਸ਼ਾਨਦਾਰ ਅਤੇ ਨਿੱਘਾ ਸਵਾਗਤ ਕੀਤਾ ਗਿਆ। ਜਿਨ੍ਹਾਂ ਦੀ ਅਗਵਾਈ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਹਰਵਿੰਦਰ ਸਿੰਘ ਸੰਧੂ ਨੇ ਕੀਤੀ। ਉਹਨਾਂ ਨਾਲ ਭਾਜਪਾ ਪੰਜਾਬ ਦੇ ਸੂਬਾ ਮੀਤ…