–ਵਿਧਾਇਕ ਸ਼ੈਰੀ ਕਲਸੀ ਨੇ ਨੈਸ਼ਨਲ ਹਾਈਵੇ ਵਲੋਂ ਪਿੰਡ ਕਾਲਾ ਨੰਗਲ ਨੇੜੇ ਬਣਾਈ ਜਾ ਰਹੀ ਸੜਕ ਦਾ ਕੀਤਾ ਉਦਘਾਟਨ
ਬਟਾਲਾ, 8 ਦਸੰਬਰ (ਪਰਮਵੀਰ ਰਿਸ਼ੀ) – ਆਮ ਆਦਮੀ ਪਾਰਟੀ ਦੇ ਪੰਜਾਬ ਕਾਰਜਕਾਰੀ ਪ੍ਰਧਾਨ ਅਤੇ ਬਟਾਲਾ ਦੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਵਲੋਂ ਪਿੰਡ ਕਾਲਾ ਨੰਗਲ ਨੇੜੇ ਨੈਸ਼ਨਲ ਹਾਈਵੇ ਵਲੋਂ ਬਣਾਈ ਜਾ ਰਹੀ ਸੜਕ ਦਾ ਰਿਬਨ ਕੱਟ ਕੇ ਉਦਘਾਟਨ ਕੀਤਾ ਗਿਆ।
ਇਸ ਮੌਕੇ ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਇਸ ਇਲਾਕੇ ਦੇ ਲੋਕਾਂ ਦੀ ਇਸ ਸੜਕ ਦੀ ਮੰਗ ਪਿਛਲੇ ਲੰਬੇ ਸਮੇਂ ਤੋਂ ਚੱਲ ਰਹੀ ਸੀ। ਇਸ ਮੰਗ ਨੂੰ ਪੂਰਾ ਕਰਦੇ ਹੋਏ ਅੱਜ ਸੜਕ ਦੇ ਨਿਰਮਾਣ ਦਾ ਕੰਮ ਕਰਵਾ ਦਿੱਤਾ ਗਿਆ ਹੈ।
ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਮੇਰਾ ਇਕੋ ਇਕ ਸੁਪਨਾ ਹੈ ਕਿ ਮੇਰੇ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਕੋਈ ਮੁਸ਼ਕਿਲ ਨਾ ਆਵੇ, ਜਿਸ ਲਈ ਉਹ ਲਗਾਤਾਰ ਯਤਨਸ਼ੀਲ ਹਨ।
ਉਨ੍ਹਾਂ ਕਿਹਾ ਕੀ ਪਿਛਲੀਆਂ ਸਰਕਾਰਾਂ ਨੇ ਵਿਕਾਸ ਦੀਆਂ ਸਿਰਫ ਗੱਲਾਂ ਕੀਤੀਆਂ ਲੇਕਿਨ ਸੱਚਾਈ ਬਟਾਲੇ ਦੇ ਲੋਕਾਂ ਤੋਂ ਲੁਕੀ ਨਹੀਂ ਹੈ। ਮੈਂ ਬਟਾਲਾ ਦੇ ਲੋਕਾਂ ਨੂੰ ਵਿਸ਼ਵਾਸ ਦਿਵਾਉਣਾ ਚਾਹੁੰਦਾ ਹਾਂ ਵਿਕਾਸ ਕਾਰਜ ਹੋਰ ਤੇਜਗਤੀ ਨਾਲ ਕਰਵਾਏ ਜਾਣਗੇ।
ਉਹਨਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵਿਚ ਕੰਮ ਕਰਨ ਦਾ ਜਜਬਾ ਹੈ ਜਿੱਥੇ ਪੰਜਾਬ ਸਰਕਾਰ ਦੇ ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਦਿਨ ਰਾਤ ਲੋਕਾਂ ਦੀ ਸੇਵਾ ਵਿਚ ਲੱਗੇ ਹੋਏ ਹਨ ਉਥੇ ਹੀ ਉਹਨਾਂ ਦੀ ਅਗਵਾਈ ਹੇਠ ਸਮੁੱਚੀ ਪਾਰਟੀ ਅਤੇ ਸਰਕਾਰ ਦਾ ਇਕ ਇਕ ਨੁੰਮਾਇਦਾ ਲੋਕ ਸੇਵਾ ਵਿਚ ਜੁਟਿਆ ਹੋਇਆ ਹੈ।
