——ਪੰਜਾਬ ਸਰਕਾਰ ਵਲੋਂ ਆਜ਼ਾਦੀ ਤੋਂ ਲੈ ਕੇ ਹੁਣ ਤੱਕ ਦੇਸ਼ ਦੇ ਇਤਿਹਾਸ ਦੀ ਸਭ ਤੋਂ ਵੱਡੀ ਸਿਹਤ ਯੋਜਨਾ ਪੰਜਾਬ ਭਰ ਵਿੱਚ ਲਾਗੂ-ਵਿਧਾਇਕ ਸ਼ੈਰੀ ਕਲਸੀ
ਕਿਹਾ-ਪੰਜਾਬ ਦੇ ਕਿਸੇ ਵੀ ਨਾਗਰਿਕ ਨੂੰ ਆਰਥਿਕ ਤੰਗੀ ਕਾਰਨ ਇਲਾਜ ਕਰਵਾਉਣ ਤੋਂ ਵਾਂਝਾ ਨਹੀਂ ਰਹਿਣ ਦਿੱਤਾ ਜਾਵੇਗਾ
ਬਟਾਲਾ, 22 ਜਨਵਰੀ (ਬਿਊਰੋ ਰਿਪੋਰਟ ) ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਬਟਾਲਾ ਦੇ ਵਿਧਾਇਕ ਸ਼ੈਰੀ ਕਲਸੀ ਨੇ ਦੱਸਿਆ ਕਿ ਅੱਜ ਮੁਹਾਲੀ ਵਿਖੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਪੰਜਾਬ ਵਲੋਂ ਆਜ਼ਾਦੀ ਤੋਂ ਲੈ ਕੇ ਹੁਣ ਤੱਕ ਦੇਸ਼ ਦੇ ਇਤਿਹਾਸ ਦੀ ਸਭ ਤੋਂ ਵੱਡੀ ਸਿਹਤ ਯੋਜਨਾ ਨੂੰ ਪੰਜਾਬ ਭਰ ਵਿੱਚ ਲਾਗੂ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ‘ਮੁੱਖ ਮੰਤਰੀ ਸਿਹਤ ਯੋਜਨਾ’ ਦੇ ਤਹਿਤ ਸੂਬੇ ਦੇ ਹਰੇਕ ਪਰਿਵਾਰ ਨੂੰ 10 ਲੱਖ ਰੁਪਏ ਤੱਕ ਦਾ ਨਗਦ ਰਹਿਤ ਇਲਾਜ ਮਿਲੇਗਾ।
ਵਿਧਾਇਕ ਸ਼ੈਰੀ ਕਲਸੀ ਨੇ ਦੱਸਿਆ ਕਿ ਗੁਰੂ ਸਾਹਿਬਾਨਾਂ ਵੱਲੋਂ ਸਰਬੱਤ ਦੇ ਭਲੇ ਦੇ ਦਿੱਤੇ ਸੰਦੇਸ਼ ‘ਤੇ ਚਲਦਿਆਂ ਸਾਰੇ ਵਰਗਾਂ ਲਈ ਸ਼ੁਰੂ ਕੀਤੀ ਇਸ ਯੋਜਨਾ ਲਈ ਕਰੋੜਾਂ ਰੁਪਏ ਦੇ ਬਜਟ ਦੀ ਵਿਵਸਥਾ ਕੀਤੀ ਗਈ ਹੈ।
ਉਨ੍ਹਾਂ ਦੱਸਿਆ ਕਿ ਸੂਬੇ ਭਰ ਦੇ 65 ਲੱਖ ਪਰਿਵਾਰਾਂ ਦੇ ਸਿਹਤ ਕਾਰਡ ਬਣਾਏ ਜਾਣਗੇ। ਯੋਜਨਾ ਨਾਲ ਜੋੜੇ ਗਏ 850 ਸਰਕਾਰੀ ਅਤੇ ਪ੍ਰਾਈਵੇਟ ਹਸਪਤਾਲਾਂ ਵਿੱਚ 2300 ਤੋਂ ਵੱਧ ਇਲਾਜ ਪੈਕੇਜ ਦੀਆਂ ਸਹੂਲਤਾਂ ਮਿਲਣਗੀਆਂ। ਪੰਜਾਬ ਦੇ ਕਿਸੇ ਵੀ ਨਾਗਰਿਕ ਨੂੰ ਆਰਥਿਕ ਤੰਗੀ ਕਾਰਨ ਇਲਾਜ ਕਰਵਾਉਣ ਤੋਂ ਵਾਂਝਾ ਨਹੀਂ ਰਹਿਣ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਿਹਤ ਪੱਖੋਂ ਪੰਜਾਬ ਨੂੰ ਤੰਦਰੁਸਤ ਤੇ ਖ਼ੁਸ਼ਹਾਲ ਸੂਬਾ ਬਣਾਉਣ ਲਈ ਸਾਡੀਆਂ ਲਗਾਤਾਰ ਕੋਸ਼ਿਸ਼ਾਂ ਜਾਰੀ ਹਨ।
ਅੱਜ ਨਹਿਰੂ ਗੇਟ ਬਟਾਲਾ ਵਿਖੇ ਪਾਰਟੀ ਦਫਤਰ ਵਿਖ ਵਿਧਾਇਕ ਸ਼ੈਰੀ ਕਲਸੀ ਦੀ ਸਮੁੱਚੀ ਟੀਮ ਵਲੋਂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦੇ ਆਗਾਜ਼ ਵਿੱਚ ਆਨਲਾਈਨ ਸਮਾਗਮ ਵਿੱਚ ਭਾਗ ਲਿਆ।
