ਸ੍ਰੀ ਹਰਗੋਬਿੰਦਪੁਰ ਸਾਹਿਬ/ਬਟਾਲਾ, 26 ਜੂਨ ( ਪ੍ਰਾਇਮ ਨਿਊਜ਼ ਬਿਊਰੋ) ਹਲਕਾ ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਕਿਸ਼ਨਕੋਟ ਵਲੋਂ ਮੁੱਖ ਮੰਤਰੀ ਪੰਜਾਬ ਸਰਦਾਰ ਭਗਵੰਤ ਸਿੰਘ ਮਾਨ ਦੁਆਰਾ ਸ਼ੁਰੂ ਕੀਤੀ ਗਈ “ਮੇਰੀ ਰਸੋਈ ” ਯੋਜਨਾ ਤਹਿਤ ਹਲਕਾ ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਪਿੰਡ ਦੜੇਵਾਲੀ ਵਿਖੇ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਕਿੱਟਾਂ ਵੰਡੀਆਂ ਗਈਆਂ।
ਇਸ ਮੌਕੇ ਪਿੰਡ ਵਾਸੀਆਂ ਨਾਲ ਮੁਲਾਕਾਤ ਕਰਦਿਆਂ ਉਨ੍ਹਾਂ ਦੀਆਂ ਸਮੱਸਿਆਵਾਂ ਵੀ ਸੁਣੀਆਂ ਗਈਆਂ ਅਤੇ ਹਰ ਸੰਭਵ ਸਹਾਇਤਾ ਦਾ ਭਰੋਸਾ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਹਮੇਸ਼ਾ ਲੋਕ ਭਲਾਈ ਅਤੇ ਸਮਾਜ ਦੇ ਹਰ ਵਰਗ ਦੀ ਸੇਵਾ ਲਈ ਵਚਨਬੱਧ ਹੈ।
ਇਸ ਮੌਕੇ ਗੱਲ ਕਰਦਿਆਂ ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਨੇ ਕਿਹਾ ਕਿ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ਲੋਕ ਹਿੱਤ ਵਿੱਚ ਵੱਡੇ ਉਪਰਾਲੇ ਕੀਤੇ ਗਏ ਹਨ ਅਤੇ ਹਰ ਵਰਗ ਦੀ ਭਲਾਈ ਲਈ ਵੱਡੇ ਕਦਮ ਚੁੱਕੇ ਗਏ ਹਨ।
ਉਨ੍ਹਾਂ ਦੱਸਿਆ ਕਿ ੋਕਾਂ ਦੀ ਸਿਹਤ ਸਹੂਲਤ ਨੂੰ ਮੁੱਖ ਮੰਤਰੀ ਸਿਹਤ ਯੋਜਨਾ ਲਾਗੂ ਕੀਤੀ ਗਈ ਹੈ, ਜਿਸ ਤਹਿਤ ਬਿਮਾਰੀ ਦਾ ਇਲਾਜ ਕਰਵਾਉਣ ਲਈ 10 ਲੱਖ ਰੁਪਏ ਤੱਕ ਦੀ ਕੈਸ਼ਲੈੱਸ ਸਹੂਲਤ ਮੁਹੱਈਆ ਕਰਵਾਈ ਗਈ ਹੈ। ਇਸੇ ਤਰ੍ਹਾਂ ‘ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ’ ਲਾਗੂ ਕਰਕੇ ਔਰਤਾਂ ਦਾ ਸਤਿਕਾਰ ਕੀਤਾ ਗਿਆ ਹੈ।
ਉਨ੍ਹਾਂ ਅੱਗੇ ਕਿਹਾ ਕਿ ਵਿਧਾਨ ਸਭਾ ਹਲਕੇ ਸ਼੍ਰੀ ਹਰਗੋਬਿੰਦਪੁਰ ਸਾਹਿਬ ਵਿਖੇ ਸਰਬਪੱਖੀ ਵਿਕਾਸ ਕੰਮ ਤੇਜ਼ੀ ਨਾਲ ਚੱਲ ਰਹੇ ਹਨ । ਪਿੰਡਾਂ ਦੇ ਵਿੱਚ ਨੌਜਵਾਨਾਂ ਨੂੰ ਖੇਡਾਂ ਵੱਲ ਉਤਸ਼ਾਹਤ ਕਰਨ ਲਈ ਖੇਡ ਮੈਦਾਨ ਤਿਆਰ ਕੀਤੇ ਗਏ ਹਨ। ਪਿੰਡਾਂ ਵਿੱਚ ਸ਼ਾਨਦਾਰ ਪਾਰਕਾਂ ਦੀ ਉਸਾਰੀ ਕੀਤੀ ਗਈ ਹੈ। ਪਿੰਡਾਂ ਵਿੱਚ ਗੰਦੇ ਪਾਣੀ ਦੀ ਨਿਕਾਸੀ ਲਈ ਸੀਵਰੇਜ ਪਾਏ ਜਾ ਰਹੇ ਹਨ।
