ਬਟਾਲਾ —: ਭਾਰਤੀ ਜਨਤਾ ਪਾਰਟੀ ਜ਼ਿਲ੍ਹਾ ਬਟਾਲਾ ਵੱਲੋਂ ਲੋਕ ਸਭਾ ਗੁਰਦਾਸਪੁਰ ਦੀ ਇੱਕ ਅਹਿਮ ਸੰਗਠਨਾਤਮਕ ਬੈਠਕ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਭਾਜਪਾ ਦੇ ਨੈਸ਼ਨਲ ਸੈਕਟਰੀ ਸ਼੍ਰੀ ਓ.ਪੀ. ਧਨਖੜ ਅਤੇ। ਪੰਜਾਬ ਸੰਗਠਨ ਮੰਤਰੀ ਸ਼੍ਰੀ ਨਿਵਾਸੂ, ਪ੍ਰਦੇਸ਼ ਮਹਾਂਮੰਤਰੀ ਸ਼੍ਰੀ ਰਾਕੇਸ਼ ਰਠੌਰ, ਪ੍ਰਦੇਸ਼ ਸਕੱਤਰ ਸ਼੍ਰੀ ਸੂਰਜ ਭਾਰਦਵਾਜ਼, ਵਿਸ਼ੇਸ਼ ਤੌਰ ‘ਤੇ ਪਹੁੰਚੇ। ਉਨ੍ਹਾਂ ਦਾ ਜ਼ਿਲ੍ਹਾ ਪ੍ਰਧਾਨ ਹਰਸਿਮਰਨ ਸਿੰਘ (ਹੀਰਾ) ਵਾਲੀਆ ਅਤੇ ਜ਼ਿਲ੍ਹਾ ਬਟਾਲਾ ਦੇ ਭਾਜਪਾ ਵਰਕਰਾਂ ਵੱਲੋਂ ਨਿੱਘਾ ਅਤੇ ਗਰਮਜੋਸ਼ੀ ਨਾਲ ਸਵਾਗਤ ਕੀਤਾ ਗਿਆ।
ਬੈਠਕ ਨੂੰ ਸੰਬੋਧਨ ਕਰਦਿਆਂ ਭਾਜਪਾ ਦੇ ਨੈਸ਼ਨਲ ਸੈਕਟਰੀ ਸ਼੍ਰੀ ਓ.ਪੀ. ਧਨਖੜ ਨੇ ਕਿਹਾ ਕਿ ਭਾਜਪਾ ਦੀ ਅਸਲ ਤਾਕਤ ਉਸ ਦਾ ਮਜ਼ਬੂਤ ਬੂਥ ਸੰਗਠਨ ਅਤੇ ਸਮਰਪਿਤ ਕਾਰਕੁਨ ਹਨ। ਉਨ੍ਹਾਂ ਬੂਥ ਪੱਧਰ ‘ਤੇ ਸੰਗਠਨ ਨੂੰ ਹੋਰ ਮਜ਼ਬੂਤ ਕਰਨ, ਕਾਰਕੁਨਾਂ ਨਾਲ ਨਿਰੰਤਰ ਸੰਪਰਕ ਬਣਾਈ ਰੱਖਣ ਅਤੇ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਉਣ ‘ਤੇ ਜ਼ੋਰ ਦਿੱਤਾ। ਉਨ੍ਹਾਂ ਸੰਗਠਨ ਨਾਲ ਜੁੜੇ ਵੱਖ-ਵੱਖ ਵਿਸ਼ਿਆਂ ‘ਤੇ ਵਿਸਥਾਰ ਨਾਲ ਚਰਚਾ ਕਰਦਿਆਂ ਕਾਰਕੁਨਾਂ ਨੂੰ ਆਉਣ ਵਾਲੀਆਂ ਗਤੀਵਿਧੀਆਂ ਲਈ ਪੂਰੀ ਤਨਦੇਹੀ ਨਾਲ ਕੰਮ ਕਰਨ ਦਾ ਸੱਦਾ ਦਿੱਤਾ।
ਇਸ ਮੌਕੇ ਭਾਜਪਾ ਦੇ ਲੋਕ ਸਭਾ ਗੁਰਦਾਸਪੁਰ ਦੇ ਇੰਚਾਰਜ ਸ਼੍ਰੀ ਦਿਨੇਸ਼ ਬੱਬੂ, ਸਰਦਾਰ ਫਤਿਹ ਜੰਗ ਸਿੰਘ ਬਾਜਵਾ, ਸੀਨੀਅਰ ਭਾਜਪਾ ਆਗੂ ਸਰਦਾਰ ਰਵੀਕਰਨ ਸਿੰਘ ਕਾਹਲੋਂ, ਸਾਬਕਾ ਵਿਧਾਇਕ ਬਲਵਿੰਦਰ ਸਿੰਘ ਲਾਡੀ, ਸਾਬਕਾ ਵਿਧਾਇਕ ਅਸ਼ਵਨੀ ਸੇਖੜੀ, ਸ਼੍ਰੀਮਤੀ ਰੇਨੂ ਕਸ਼ਯਪ, ਸਾਬਕਾ ਵਿਧਾਇਕ ਸ਼੍ਰੀਮਤੀ ਸੀਮਾ ਦੇਵੀ, ਕਾਰਜਕਾਰਨੀ ਪ੍ਰਧਾਨ ਸ਼ਮਸ਼ੇਰ ਸਿੰਘ , ਬਘੇਲ ਸਿੰਘ, ਕਮਲਜੋਤੀ, ਅੰਬਿਕਾ ਖੰਨਾ, ਅਨਿਲ ਵਾਸੂਦੇਵ, ਸਤੀਸ਼ ਮਹਾਜਨ ਸਮੇਤ ਜ਼ਿਲ੍ਹਾ ਟੀਮ, ਮੰਡਲ ਪ੍ਰਧਾਨ ਅਤੇ ਵੱਡੀ ਗਿਣਤੀ ਵਿੱਚ ਭਾਜਪਾ ਵਰਕਰ ਹਾਜ਼ਰ ਸਨ।
