ਬਟਾਲਾ, 18 ਜਨਵਰੀ ( ) ਆਪ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਲੋਕ ਹਿੱਤ ਲਈ ਕਈ ਵੱਡੇ ਕਦਮ ਚੁੱਕੇ ਹਨ ਅਤੇ ਮਹਿਜ 10 ਮਹੀਨਿਆਂ ਦੇ ਕਾਰਜਕਾਲ ਦੌਰਾਨ ਲੋਕਾਂ ਨਾਲ ਕੀਤੀਆਂ ਕਈ ਗਰੰਟੀਆਂ ਪੂਰੀਆਂ ਕੀਤੀਆਂ ਹਨ। ਇਹ ਪ੍ਰਗਟਾਵਾ ਕਰਦਿਆਂ
ਬਟਾਲਾ ਵਿਧਾਨ ਸਭਾ ਹਲਕੇ ਦੇ ਨੋਜਵਾਨ ਵਿਧਾਇਕ ਸ. ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਫਰਿਸ਼ਤੇ ਸਕੀਮ ਸ਼ੁਰੂ ਕੀਤੀ ਗਈ ਹੈ, ਜਿਸ ਤਹਿਤ ਐਕਸੀਡੈਂਟ ਵਿੱਚ ਜਖਮੀ ਹੋਏ ਵਿਅਕਤੀ ਦੀ ਮਦਦ ਕਰਨ ਵਾਲੇ ਨੂੰ ਦੋ ਹਜਾਰ ਰੁਪਏ ਇਨਾਮ ਵਜੋਂ ਦਿੱਤੇ ਜਾਣਗੇ। ਜਿਸ ਨਾਲ ਕਈ ਕੀਮਤੀ ਜਾਨਾਂ ਬਚਾਈਆਂ ਜਾ ਸਕਣਗੀਆਂ। ਐਕਸੀਡੈਂਟ ਵਿੱਚ ਜਖਮੀਆਂ ਦਾ ਇਲਾਜ ਮੁਫਤ ਕੀਤਾ ਜਾਵੇਗਾ।
ਇਸ ਮੌਕੇ ਗੱਲ ਕਰਦਿਆਂ ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿਵਆਪ ਪਾਰਟੀ ਦੇ ਸੁਪਰੀਮੋ ਸ੍ਰੀ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਲਏ ਜਾ ਰਹੇ ਲੋਕ ਪੱਖੀ ਫੈਸਲਿਆਂ ਤੋਂ ਲੋਕ ਖੁਸ਼ ਹਨ
ਵਿਧਾਇਕ ਸ਼ੈਰੀ ਕਲਸੀ ਨੇ ਅੱਗੇ ਕਿਹਾ ਕਿ ਆਪ ਵਾਲੀ ਪੰਜਾਬ ਸਰਕਾਰ ਵਲੋਂ ਲੋਕਹਿੱਤ ਲਈ ਵੱਡੇ ਫੈਸਲੇ ਲਏ ਹਨ ਅਤੇ ਮਹਿਜ਼ 10 ਮਹਿਨਿਆਂ ਦੇ ਕਾਰਜਕਾਲ ਵਿਚ ਇਤਿਹਾਸਕ ਕਦਮ ਚੁੱਕੇ ਗਏ ਹਨ। ਉਨਾਂ ਦੱਸਿਆ ਕਿ ਆਪ ਸਰਕਾਰ ਵਲੋਂ ਸਿਹਤ ਤੇ ਸਿੱਖਿਆ ਦੇ ਖੇਤਰ ਦਾ ਮਿਆਰ ਹੋਰ ਚੁੱਕਿਆ ਗਿਆ ਹੈ, ਜਿਸ ਦੇ ਚੱਲਦਿਆਂ ਲੋਕਾਂ ਦੀ ਸਹੂਲਤ ਲਈ 100 ਆਮ ਆਦਮੀ ਕਲੀਨਿਕ ਖੋਲ੍ਹੇ ਗਏ ਹਨ, ਜੋ ਸਫਲਤਾਪੂਰਵਕ ਚੱਲ ਰਹੇ ਹਨ। ਇਨਾਂ ਵਿਚ ਮਰੀਜਾਂ ਦੇ ਮੁਫ਼ਤ ਟੈਸਟ ਤੇ ਦਵਾਈਆਂ ਆਦਿ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਪੰਜਾਬ ਸਰਕਾਰ ਵਲੋਂ 27 ਜਨਵਰੀ 2023 ਨੂੰ 500 ਹੋਰ ਆਮ ਆਦਮੀ ਕਲੀਨਿਕ ਖੋਲ੍ਹੇ ਜਾਣਗੇ।
ਇਸੇ ਤਰਾਂ ਸੂਬਾ ਸਰਕਾਰ ਵਲੋਂ ਬੇਰੁਜ਼ਗਾਰੀ ਨੂੰ ਖਤਮ ਕਰਨ ਦੇ ਮੰਤਵ ਨਾਲ ਨੋਜਵਾਨਾਂ ਨੂੰ ਨਵੀਆਂ ਨੋਕਰੀਆਂ ਪ੍ਰਦਾਨ ਕੀਤੀਆਂ ਗਈਆਂ ਅਤੇ ਬਿਜਲੀ ਦਾ ਬਿੱਲ ਜੀਰੋ ਕਰਨ ਸਮੇਤ ਹਰ ਵਰਗ ਦੇ ਹਿੱਤ ਵਿੱਚ ਕਈ ਵੱਡੇ ਲੋਕਪੱਖੀ ਫੈਸਲੇ ਲਏ ਗਏ ਹਨ, ਜਿਸ ਤੋਂ ਸਪੱਸ਼ਟ ਹੈ ਕਿ ਪੰਜਾਬ ਸਰਕਾਰ ਦਾ ਕੰਮ ਬੋਲਦਾ ਹੈ, ਜੋ ਭਵਿੱਖ ਵਿਚ ਵੀ ਇਸੇ ਤਰਾਂ ਬੋਲਦਾ ਰਹੇਗਾ।