ਬਟਾਲਾ ਦਾਣਾ ਮੰਡੀ ਵਿਖੇ ਕਣਕ ਦੀ ਖਰੀਦ ਤੇ ਚੁਕਾਈ ਪ੍ਰਕਿਰਿਆ ਜੌਰਾ ’ਤੇ
ਬਟਾਲਾ, 27 ਅਪਰੈਲ –ਡਾ. ਸ਼ਾਇਰੀ ਭੰਡਾਰੀ, ਐੱਸ.ਡੀ ਐੱਮ ਬਟਾਲਾ ਨੇ ਕਿਹਾ ਕਿ ਕਿਸਾਨਾ ਨੂੰ ਮੰਡੀਆਂ ਵਿੱਚ ਕੋਈ ਮੁਸ਼ਕਿਲ ਪੇਸ਼ ਨਹੀਂ ਆਉਣ ਦਿੱਤੀ ਜਾ ਰਹੀ ਅਤੇ ਮੰਡੀਆਂ ਵਿੱਚ ਕਿਸਾਨਾਂ ਲਈ ਵਿਸ਼ੇਸ ਸਹੂਲਤਾਂ ਸ਼ੈੱਡ, ਪੀਣ ਵਾਲਾ ਪਾਣੀ ਤੇ ਰੋਸ਼ਨੀ ਆਦਿ ਦੇ ਪ੍ਰਬੰਧ ਕੀਤੇ ਗਏ ਹਨ।
ਉਨਾਂ ਦੱਸਿਆ ਕਿ ਬਟਾਲਾ ਦਾਣਾ ਮੰਡੀ ਵਿੱਚ ਬਟਾਲਾ, ਵਡਾਲਾ ਗ੍ਰੰਥੀਆਂ, ਰੰਗੜ ਨੰਗਲ, ਪੰਜ ਗਰਾਈਆਂ, ਮਸਾਣੀਆਂ, ਸਰੂਪਵਾਲੀ, ਦਿਆਲਗੜ੍ਹ, ਭਾਗੋਵਾਲ ਤੇ ਕਾਸ਼ਤੀਵਾਲ ਦੀਆਂ ਦਾਣਾ ਮੰਡੀਆਂ ਪੈਂਦੀਆਂ ਹਨ, ਜਿਨਾਂ ਵਿੱਚ ਕਣਕ ਦੀ ਫਸਲ ਦੀ ਖਰੀਦ ਤੇ ਚੁਕਾਈ ਨਿਸ਼ਚਿਤ ਸਮੇਂ ਅੰਦਰ ਕੀਤੀ ਜਾ ਰਹੀ ਹੈ। ਉਨਾਂ ਦੱਸਿਆ ਕਿ ਦਾਣਾ ਮੰਡੀ ਬਟਾਲਾ ਵਿਖੇ ਫਸਲ ਦੀ ਖਰੀਦ ਤੇ ਚੁਕਾਈ ਤੇਜੀ ਨਾਲ ਕਰਵਾਈ ਜਾ ਰਹੀ ਹੈ ਤੇ ਕਿਸਾਨਾਂ ਦੇ ਖਾਤਿਆਂ ਵਿੱਚ ਨਿਰਧਾਰਤ ਸਮੇਂ ਅੰਦਰ ਅਦਾਇਗੀ ਵੀ ਯਕੀਨੀ ਬਣਾਈ ਗਈ ਹੈ। ਕਿਸਾਨ ਸਰਕਾਰ ਦੇ ਖਰੀਦ ਪ੍ਰਬੰਧਾਂ ਤੋਂ ਖੁਸ਼ ਤੇ ਸੰਤੁਸਟ ਹਨ।
ਉਨਾਂ ਦੱਸਿਆ ਕਿ ਖਰੀਦ ਏਜੰਸੀਆਂ ਪਨਗਰੇਨ, ਮਾਰਕਖੈੱਡ, ਪਨਸਪ, ਵੇਅਰਹਾਊਸ ਤੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਕੋਲੋ ਰੋਜਾਨਾ ਖਰੀਦ ਪ੍ਰਕਿਰਿਆ ਦਾ ਜਾਇਜਾ ਲਿਆ ਜਾਂਦਾ ਹੈ ਤਾਂ ਜੋ ਕਿਸਾਨਾਂ ਨੂੰ ਮੰਡੀਆਂ ਵਿੱਚ ਫਸਲ ਵੇਚਣ ਦੌਰਾਨ ਕੋਈ ਮੁਸ਼ਕਿਲ ਪੇਸ਼ ਨਾ ਆਵੇ।
ਐਸ.ਡੀ.ਐਮ ਨੇ ਦੱਸਿਆ ਕਿ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਸਖ਼ਤ ਹਦਾਇਤ ਕੀਤੀਆਂ ਗਈਆਂ ਹਨ ਕਿ ਸਰਕਾਰ ਦੀਆਂ ਹਦਾਇਤਾਂ ਤਹਿਤ ਕਣਕ ਦੀ ਖਰੀਦ ਪ੍ਰਕਿਰਿਆ ਨਿਰਵਿਘਨ ਕਰਵਾਈ ਜਾਵੇ ਅਤੇ ਕਿਸਾਨਾਂ ਤੇ ਆੜ੍ਹਤੀਆਂ ਨੂੰ ਕੋਈ ਮੁਸ਼ਕਿਲ ਪੇਸ਼ ਨਾ ਆਵੇ। ਉਨਾਂ ਦੁਹਰਾਇਆ ਕਿ ਦਾਣਾ ਮੰਡੀਆਂ ਵਿੱਚ ਕਿਸਾਨਾਂ ਨੂੰ ਕੋਈ ਮੁਸ਼ਕਿਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਕਣਕ ਦਾ ਦਾਣਾ-ਦਾਣਾ ਖਰੀਦ ਕੀਤਾ ਜਾਵੇਗਾ।