ਮਹਾਨ ਜਰਨੈਲ ਹਰੀ ਸਿੰਘ ਨਲੂਆ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਸੂਰਮਗਤੀ ਦਿਵਸ ਮਨਾਇਆ

ਵਿਧਾਇਕ ਸ਼ੈਰੀ ਕਲਸੀ, ਗੁਰਚਰਨ ਸਿੰਘ ਗਰੇਵਾਲ, ਬਾਬਾ ਬੁੱਧ ਸਿੰਘ ਜੀ, ਐਸ.ਪੀ ਪਿ੍ਰਥੀਪਾਲ ਸਮੇਤ ਸਿੱਖ ਇਤਿਹਾਸ ਦੇ ਵਿਦਵਾਨਾਂ ਨੇ ਜਰਨੈਲ ਹਰੀ ਸਿੰਘ ਨਲੂਆ ਦੀ ਸ਼ਹਾਦਤ ਨੂੰ ਕੀਤਾ ਸਿਜਦਾ

ਬਟਾਲਾ, 30 ਅਪ੍ਰੈਲ -ਮਹਾਨ ਜਰਨੈਲ ਹਰੀ ਸਿੰਘ ਨਲੂਆ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਸੂਰਮਗਤੀ ਦਿਵਸ ਗੁਰਦੁਆਰਾ ਸ੍ਰੀ ਗੁਰੂ ਕਲਗੀਧਰ ਸਾਹਿਬ, ਪਿੰਡ ਕੋਲਾ ਸ਼ਾਹੀਆ ਬਟਾਲਾ ਵਿਖੇ ਬੜੀ ਸ਼ਰਧਾ ਤੇ ਭਾਵਨਾ ਨਾਲ ਮਨਾਇਆ ਗਿਆ। ਇਸ ਮੌਕੇ ਸਮਾਗਮ ਦੀ ਪ੍ਰਧਾਨਗੀ ਬਟਾਲਾ ਦੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਵਲੋਂ ਕੀਤੀ ਗਈ ਤੇ ਮੁੱਖ ਮਹਿਮਾਨ ਵਜੋਂ ਗੁਰਚਰਨ ਸਿੰਘ ਗਰੇਵਾਲ ਜਨ ਸਕੱਤਰ ਐਸਜੀਪੀਸ ਨੇ ਸ਼ਿਰਕਤ ਕੀਤੀ। ਇਸ ਮੌਕੇ ਐਸਪੀ ਅਤੇ ਸੁਰਜੀਤ ਸਪੋਰਟਸ ਐਸ਼ੋਸੀਏਸਨ ਦੇ ਪ੍ਰਧਾਨ ਪਿ੍ਰਥੀਪਾਲ ਸਿੰਘ, ਬਾਬਾ ਬੁੱਧ ਸਿੰਘ ਦੀ ਨਿੱਕੇ ਘੁਮਣਾਂ ਵਾਲੇ, ਗੁਰਵਿੰਦਰ ਸਿੰਘ ਸ਼ਾਮਪੁਰਾ, ਪਿ੍ਰੰਸੀਪਲ ਸਵਰਨ ਸਿੰਘ ਵਿਰਕ, ਸੁਖਬੀਰ ਸਿੰਘ ਵਾਹਲਾ  ਸਮੇਤ ਵੱਖ-ਵੱਖ ਉੱਘੀਆਂ ਹਸਤੀਆਂ ਮੋਜੂਦ ਸਨ।

ਇਸ ਮੌਕੇ ਸੰਬੋਧਨ ਕਰਦਿਆਂ ਵਿਧਾਇਕ ਸ਼ੈਰੀ ਕਲਸੀ ਨੇ ਮਹਾਨ ਯੋਧਾ ਹਰੀ ਸਿੰਘ ਨਲੂਆ ਦੀ ਲਾਸਾਨੀ ਸ਼ਹਾਦਤ ਨੂੰ ਕਦੇ ਵੀ ਨਹੀਂ ਭੁੁਲਾਇਆ ਜਾ ਸਕਦਾ ਹੈ ਅਤੇ ਰਹਿੰਦੀ ਦੁਨੀਆਂ ਤੱਕ ਇਨਾਂ ਦਾ ਨਾਮ ਚਮਕਦਾ ਰਹੇਗਾ। ਉਨਾਂ ਕਿਹਾ ਕਿ ਅੱਜ ਲੋੜ ਹੈ ਕਿ ਨੋਜਵਾਨ ਪੀੜੀ ਨੂੰ ਆਪਣੇ ਮਹਾਨ ਯੋਧਿਆਂ ਦੀਆਂ ਕੁਰਬਾਨੀਆਂ ਪ੍ਰਤੀ ਜਾਗਰੂਕ ਕੀਤਾ ਜਾਵੇ ਅਤੇ ਉਨਾਂ ਵਲੋਂ ਦੱਸੇ ਮਾਰਗ ਤੇ ਚੱਲ ਕੇ ਸਮਾਜ ਦੀ ਬਿਹਤਰੀ ਵਿੱਚ ਆਪਣਾ ਬਣਦਾ ਯੋਗਦਾਨ ਪਾਈਏ। ਉਨਾਂ ਸੁਰਜੀਤ ਸਪੋਰਟਸ ਐਸ਼ੋਸੀਏਸਨ ਅਤੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵਲੋਂ ਜਰਨੈਲ ਹਰੀ ਸਿੰਘ ਨਲੂਆਂ ਦੀ ਸ਼ਹਾਦਤ ਸਬੰਧੀ ਕਰਵਾਏ ਸਮਾਗਮ ਦੀ ਸਰਾਹਨਾ ਕਰਦਿਆਂ ਕਿਹਾ ਕਿ ਅੱਜ ਸਮੇਂ ਦੀ ਵੱਡੀ ਲੋੜ ਹੈ ਕਿ ਇਸ ਤਰਾਂ ਦੇ ਸਮਾਗਮ ਕਰਵਾਏ ਜਾਣ।

ਇਸ ਮੋਕੇ ਸੰਬੋਧਨ ਕਰਦਿਆਂ ਗੁਰਚਰਨ ਸਿੰਘ ਗਰੇਵਾਲ ਨੇ ਕਿਹਾ ਕਿ ਜਰਨੈਲ ਹਰੀ ਸਿੰਘ ਨਲੂਆ ਨੇ ਆਪਣੀ ਸ਼ਕਤੀ ਦਾ ਲੋਹਾ ਮਨਵਾਇਆ ਅਤੇ ਦੁਸ਼ਮਨਾਂ ਦੇ ਮਨਾਂ ਵਿੱਚ ਉਨਾਂ ਦਾ ਖੌਫ ਬਣਿਆ ਰਿਹਾ। ਉਨਾਂ ਕਿਹਾ ਕਿ ਜਰਨੈਲ ਹਰੀ ਸਿੰਘ ਨਲੂਆ ਦੀ ਸ਼ਹਾਦਤ ਸਾਡੇ ਸਾਰਿਆਂ ਲਈ ਪ੍ਰੇਰਨਾ ਸਰੋਤ ਹੈ ਅਤੇ ਉਨਾਂ ਵਲੋਂ ਦਿੱਤੀ ਸ਼ਹਾਦਤ ਸਾਡਾ ਹਮੇਸਾ ਮਾਰਗ ਦਰਸ਼ਨ ਕਰਦੀ ਰਹੇਗੀ। ਉਨਾਂ ਸਮੁੱਚੀ ਪ੍ਰਬੰਧਕ ਕਮੇਟੀ ਤੇ ਸੁਰਜੀਤ ਸਪੋਰਟਸ ਐਸ਼ੋਸੀਏਸਨ ਵਲੋਂ ਕੀਤੇ ਉਪਰਾਲੇ ਦੀ ਸ਼ਲਾਘਾ ਕੀਤੀ।

ਇਸ ਮੌਕੇ ਐਸਪੀ ਅਤੇ ਸੁਰਜੀਤ ਸਪੋਰਟਸ ਐਸ਼ੋਸੀਏਸਨ ਦੇ ਪ੍ਰਧਾਨ ਪਿ੍ਰਥੀਪਾਲ ਸਿੰਘ ਨੇ ਸਮੂਹ ਹਾਜਰੀਨ ਦਾ ਸਮਾਗਮ ਵਿੱਚ ਪੁਹੰਚਣ ਤੇ ਧੰਨਵਾਦ ਕਰਦਿਆਂ ਕਿਹਾ ਕਿ ਜਰਨੈਲ ਹਰੀ ਸਿੰਘ ਨਲੂਆਂ ਦੀ ਸ਼ਹਾਦਤ ਹਮੇਸ਼ਾ ਸਾਡੇ ਲਈ ਪ੍ਰੇਰਨਾਸਰੋਤ ਰਹੇਗੀ।

ਇਸ ਤੋਂ ਪਹਿਲਾਂ ਡਾ. ਸੁਖਪ੍ਰੀਤ ਸਿੰਘ ਉੱਦੇਕੇ, ਉੱਘੇ ਸਿੱਖ ਵਿਦਵਾਨ ਵਲੋਂ ਜਰਨੈਲ ਹਰੀ ਸਿੰਘ ਨਲੂਆ ਦੀ ਜੀਵਨੀ, ਉਨਾਂ ਦੀਆਂ ਜਿੱਤਾਂ ਅਤੇ ਸ਼ਹਾਦਤ ਸਬੰਧੀ ਵਿਸਥਾਰ ਵਿੱਚ ਚਾਨਣਾ ਪਾਇਆ। ਇਸ ਮੌਕੇ ਭਾਈ ਗੱਜਣ ਸਿੰਘ ਗੜਗੰਜ, ਭਾਈ ਦਵਿੰਦਰ ਸਿੰਘ ਬਟਾਲਾ ਹਜੂਰੀ ਰਾਗੀ ਸ੍ਰੀ ਦਰਬਾਰ ਸਾਹਿਬ, ਭਾਈ ਬਲਵਿੰਦਰ ਸਿੰਘ ਲੋਪੋਕੇ ਹਜੂਰੀ ਰਾਗੀ ਸ੍ਰੀ ਦਰਬਾਰ ਸਾਹਿਬ, ਭਾਈ ਮਨਜੀਤ ਸਿੰਘ ਸੋਢਪੁਰੀਆ, ਖੁਸ਼ਕਰਨ ਸਿੰਘ ਹੇਅਰ ਵਲੋਂ ਮਹਾਨ ਜਰਨੈਲ ਹਰੀ ਸਿੰਘ ਨਲੂਆ ਦੀ ਸ਼ਹਾਦਤ ਬਾਰੇ ਸੰਗਤਾ ਨਾਲ ਵਿਚਾਰਾਂ ਸਾਂਝੀਆਂ ਕੀਤੀਆਂ।

ਇਸ ਮੌਕੇ ਜਥੇਦਾਰ ਸੰਤੋਖ ਸਿੰਘ, ਬਲਦੇਵ ਸਿੰਘ ਧਰਮੀ ਫੋਜੀ, ਪ੍ਰੋਫੈਸਰ ਬਲਬੀਰ ਸਿੰਘ ਕੋਹਲਾ, ਬਾਬਾ ਸਰਬਜੀਤ ਸਿੰਘ ਭਾਗੋਵਾਲ, ਜਗਮੋਹਨ ਸਿੰਘ ਮੱਲੀ ਕੈਨੇਡਾ, ਕਰਮਜੀਤ ਸਿੰਘ ਗਰੇਵਾਲ ਕੈਨੇਡਾ, ਅੰਤਰ ਰਾਸ਼ਟਰੀ ਖਿਡਾਰੀ ਸੁਖਪਾਲ ਸਿੰਘ ਡੀਐਸ.ਪੀ , ਅੰਤਰ ਰਾਸ਼ਟਰੀ ਖਿਡਾਰੀ ਬਲਰਾਜ ਸਿੰਘ, ਸੀਨੀਅਰ ਪਰਮਿੰਦਰ ਸਿੰਘ ਜੱਟਪੁਰੀ ਤੇ ਦਰਸ਼ਨ ਸਿੰਘ ਦਰਸੀ, ਮੱਖਣ ਸਿੰਘ ਹੇਅਰ, ਇੰਸਪੈਕਟਰ  ਪਿਆਰਾ ਸਿੰਘ, ਪਰਮਜੀਤ ਸਿੰਘ ਮਲੋਟ ਤੇ ਰਜਿੰਦਰ ਕੋਰ, ਜਗਦੀਸ਼ ਸਿੰਘ ਐਸ.ਡੀ.ਓ, ਦਲਜੀਤ ਸਿੰਘ, ਨਿਸ਼ਾਨ ਸਿੰਘ ਰੰਧਾਵਾ, ਬਲਬੀਰ ਸਿੰਘ ਕਾਲਾ ਨੰਗਲ, ਸਿੰਘ ਸਾਹਿਬ ਬਾਬਾ ਸਮਸ਼ੇਰ ਸਿੰਘ, ਜਥੇਦਾਰ ਬਲਵਿੰਦਰ ਸਿੰਘ, ਗਿਆਨੀ ਰਵੇਲ ਸਿੰਘ, ਰਣਜੀਤ ਸਿੰਘ ਹੇਅਰ, ਸੁਰਜੀਤ ਸਿੰਘ ਸੋਢੀ ਆਦਿ ਮੋਜੂਦ ਸਨ।

Related posts