‘ਸਵੱਛਤਾ ਹੀ ਸੇਵਾ’ ਤਹਿਤ ਸਫਾਈ ਅਭਿਆਨ ਚਲਾਇਆ
ਬਟਾਲਾ, 1 ਅਕਤੂਬਰ -ਡਿਪਟੀ ਕਮਿਸ਼ਨਰ, ਡਾ ਹਿਮਾਂਸ਼ੂ ਅਗਰਵਾਲ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜਿਲੇ ਭਰ ਅੰਦਰ‘ ਸਵੱਛਤਾ ਹੀ ਸੇਵਾ’ ਤਹਿਤ ਸਾਫ ਸਫਾਈ ਅਭਿਆਨ ਚਲਾਇਆ ਗਿਆ।
ਐਸਡੀਐਮ ਬਟਾਲਾ ਡਾ ਸ਼ਾਇਰੀ ਭੰਡਾਰੀ ਨੇ ਦੱਸਿਆ ਕਿ ਆਯੁਸ਼ਮਾਨ ਭਵ ਮੁਹਿੰਮ ਤੇ ਸਵੱਛਤਾ ਪੰਦਰਵਾੜੇ ਅਧੀਨ ‘ਸਵੱਛਤਾ ਹੀ ਸੇਵਾ’ ਤਹਿਤ ਸਿਹਤ ਸੰਸਥਾਵਾਂ ਵਿਖੇ ਸਾਫ ਸਫ਼ਾਈ ਕੀਤੀ ਗਈ। ਉਨ੍ਹਾਂ ਦੱਸਿਆ ਕਿ ਅੱਜ ਸਵੇਰੇ 10 ਵਜੇ ਤੋਂ 11 ਵਜੇ ਤੱਕ ਸਾਫ ਸਫ਼ਾਈ ਮੁਹਿੰਮ ਚਲਾਈ ਗਈ।
ਉਨ੍ਹਾਂ ਕਿਹਾ ਕਿ ਇਹ ਸਫਾਈ ਅਭਿਆਨ ਸਾਡੀ ਰੋਜ਼ਮਰ੍ਹਾ ਦੀ ਜ਼ਿੰਦਗੀ ਵਿੱਚ ਚੱਲਦਾ ਰਹਿਣਾ ਚਾਹੀਦਾ ਹੈ ਤਾਂ ਜੋ ਬਿਮਾਰੀਆਂ ਤੋਂ ਬਚਿਆ ਜਾ ਸਕੇ ਅਤੇ ਆਲੇ ਦੁਆਲੇ ਨੂੰ ਸਾਫ਼ ਰੱਖਣ ਵਿੱਚ ਯੋਗਦਾਨ ਪਾਇਆ ਜਾ ਸਕੇ। ਉਨ੍ਹਾਂ ਦੱਸਿਆ ਕਿ ਬਹੁਤ ਸਾਰੀਆਂ ਬਿਮਾਰੀਆਂ ਅਜਿਹੀਆਂ ਹਨ ਜੋ ਕਿ ਸਾਫ ਸਫ਼ਾਈ ਦੀ ਘਾਟ ਕਾਰਨ ਫੈਲਦੀਆਂ ਹਨ।
ਉਨ੍ਹਾਂ ਅਪੀਲ ਕਰਦਿਆਂ ਕਿਹਾ ਕਿ ਸਾਰਿਆਂ ਨੂੰ ਆਪਣੇ ਆਸ-ਪਾਸ ਤੇ ਵਿਅਕਤੀਗਤ ਸਫ਼ਾਈ ਵੱਲ ਖਾਸ ਧਿਆਨ ਦੇਣਾ ਚਾਹੀਦਾ ਹੈ ਤਾਂ ਜੋ ਪੰਜਾਬ ਨੂੰ ਹੋਰ ਸਿਹਤਮੰਦ ਬਣਾਇਆ ਜਾ ਸਕੇ।