ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਗੁਰਦਾਸਪੁਰ ਵੱਲੋਂ ਲਗਾਏ ਪਲੇਸਮੈਂਟ ਕੈਂਪ ਬੇਰੁਜਗਾਰ ਨੌਜਵਾਨਾਂ ਲਈ ਹੋਏ ਲਾਹੇਵੰਦ ਸਾਬਤ
ਬਟਾਲਾ, 4 ਅਕਤੂਬਰ – ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਗੁਰਦਾਸਪੁਰ ਵਲੋਂ ਨੌਜਵਾਨਾਂ ਨੂੰ ਵੱਖ-ਵੱਖ ਸੈਕਟਰਾਂ ਵਿੱਚ ਰੋਜਗਾਰ ਮੁਹੱਈਆ ਕਰਵਾਉਣ ਹਿੱਤ ਲਗਾਏ ਜਾ ਰਹੇ ਪਲੇਸਮੈਂਟ ਕੈਂਪ ਬੇਰੁਜਗਾਰ ਨੌਜਵਾਨਾਂ ਲਈ ਲਾਹੇਵੰਦ ਸਾਬਤ ਹੋ ਰਹੇ ਹਨ।
ਅੱਜ ਬੀ.ਡੀ.ਪੀ.ਓ ਦਫ਼ਤਰ ਬਟਾਲਾ, ਵਿਖੇ ਪਲੇਸਮੈਂਟ ਕੈਂਪ ਲਗਾਇਆ ਗਿਆ। ਕੈਂਪ ਵਿੱਚ ਐੱਸ.ਆਈ.ਐੱਸ ਸਕਿਓਰਿਟੀ ਕੰਪਨੀ ਵੱਲੋਂ ਸਕਿਓਰਿਟੀ ਗਾਰਡ ਦੀ ਭਰਤੀ ਕੀਤੀ ਗਈ। ਸਕਿਓਰਿਟੀ ਗਾਰਡ ਦੀ ਅਸਾਮੀਂ ਲਈ (ਕੇਵਲ ਲੜਕੇ) ਉਮੀਦਵਾਰਾਂ ਦੀ ਚੋਣ ਕੀਤੀ ਜਾ ਰਹੀ ਹੈ। ਐੱਸ.ਆਈ.ਐੱਸ ਸਕਿਓਰਿਟੀ ਕੰਪਨੀ ਦੇ ਨੁਮਾਇੰਦੇ ਅਮਰਜੋਤ ਨੇ ਦੱਸਿਆ ਕਿ ਅੱਜ ਬਟਾਲਾ ਵਿਖੇ 50 ਉਮੀਦਵਾਰ ਰੋਜ਼ਗਾਰ ਕੈਂਪ ਵਿੱਚ ਪਹੁੰਚੇ, ਇੰਟਰਵਿਊ ਕਰਨ ਉਪਰੰਤ 27 ਨੋਜਵਾਨਾਂ ਦੀ ਚੋਣ ਕੀਤੀ ਗਈ ਹੈ। ਚੁਣੇ ਗਏ ਪ੍ਰਾਰਥੀਆਂ ਨੂੰ 1 ਮਹੀਨੇ ਦੀ ਸਰਹੰਦ ਵਿਖੇ ਸਿਖਲਾਈ ਦਿੱਤੀ ਜਾਵੇਗੀ ਅਤੇ ਸਿਖਲਾਈ ਮੁਕੰਮਲ ਕਰਨ ਉਪੰਰਤ 13000 ਤੋਂ 15000 ਰੁਪਏ ਤਨਖਾਹ ਮਿਲਣਯੋਗ ਹੋਵੇਗੀ। ਇਸ ਤੋਂ ਇਲਾਵਾ ਕੰਪਨੀ ਵੱਲੋਂ ਫੰਡ ਤੇ ਬੋਨਸ ਆਦਿ ਵੀ ਦਿੱਤੇ ਜਾਂਦੇ ਹਨ।
ਉਨਾਂ ਦੱਸਿਆ ਕਿ ਜਿਹੜੇ ਉਮੀਦਵਾਰ ਅੱਜ ਬਟਾਲਾ ਨਹੀਂ ਪਹੁੰਚ ਸਕੇ, ਉਹ ਕੱਲ 05 ਅਕਤੂਬਰ ਨੂੰ ਬੀ.ਡੀ.ਪੀ.ਓ ਦਫ਼ਤਰ ਧਾਰੀਵਾਲ ਵਿਖੇ ਲੱਗਣ ਵਾਲੇ ਪਲੇਸਮੈਂਟ ਕੈਂਪ ਵਿੱਚ ਪਹੁੰਚ ਸਕਦੇ ਹਨ। ਸਕਿਓਰਿਟੀ ਗਾਰਡ ਦੀ ਭਰਤੀ ਲਈ ਘੱਟ ਤੋਂ ਘੱਟ ਯੋਗਤਾ 10ਵੀਂ ਪਾਸ, ਉਮਰ 20 ਤੋਂ 35 ਸਾਲ ਅਤੇ ਕੱਦ 5 ਫੁੱਟ 7 ਇੰਚ ਹੋਣਾ ਚਾਹੀਦਾ ਹੈ।
ਦੱਸਣਯੋਗ ਹੈ ਕਿ ਚੁਣੇ ਗਏ ਪ੍ਰਾਰਥੀਆਂ ਨੂੰ ਵੱਖ-ਵੱਖ ਮਾਲ, ਹੋਟਲ ਅਤੇ ਮਲਟੀਨੈਸ਼ਨਲ ਕੰਪਨੀਆਂ ਵਿੱਚ ਜਾਬ ਮੁਹੱਈਆ ਕਰਵਾਈ ਜਾਂਦੀ ਹੈ। ਇੰਟਰਵਿਊ ਦੇਣ ਦੇ ਚਾਹਵਾਨ ਪ੍ਰਾਰਥੀ ਆਪਣੇ ਵਿਦਿਅਕ ਯੋਗਤਾ ਦੇ ਦਸਤਾਵੇਜ 05 ਅਕਤੂਬਰ ਨੂੰ ਧਾਰੀਵਾਲ ਬੀਡੀਪੀਓ ਦਫਤਰ ਵਿਖੇ 9 ਸਵੇਰੇ 9:30 ਵਜੇ ਪਹੁੰਚਣ ਅਤੇ ਇਸ ਪਲੇਸਮੈਂਟ ਕੈਂਪ ਦਾ ਵੱਧ ਤੋਂ ਵੱਧ ਲਾਭ ਲੈਣ।