ਜ਼ਿਲ੍ਹਾ ਪੱਧਰੀ ਖੇਡਾਂ ਵਤਨ ਪੰਜਾਬ ਦੀਆਂ ਖੇਡ ਮੁਕਾਬਲੇ ਵਿੱਚ ਆਰ.ਡੀ. ਖੋਸਲਾ ਡੀ.ਏ.ਵੀ. ਮਾਡਲ ਸੀਨੀਅਰ ਸੈਕੰਡਰੀ ਸਕੂਲ ਬਟਾਲਾ ਦੇ ਵਿਦਿਆਰਥੀਆਂ ਨੇ ਕੁਸ਼ਤੀ ਮੁਕਾਬਲੇ ਵਿੱਚ ਸ਼ਾਨਦਾਰ ਪ੍ਰਦਰਸ਼ਨ ਕੀਤਾ। ਇਸ ਮੁਕਾਬਲੇ ਵਿੱਚ ਨਵਨੀਤ ਕੌਰ, ਜਪਨੂਰ ਕੌਰ, ਹਰਪ੍ਰੀਤ ਕੌਰ, ਕਰਿਸ਼ਮ ਅਤੇ ਰਵਦੀਪ ਸਿੰਘ ਪਹਿਲੇ ਸਥਾਨ ’ਤੇ ਰਹੇ। ਅਭਿਜੋਤ ਸਿੰਘ ਅਤੇ ਰਵਤੇਜ ਸਿੰਘ ਨੇ ਦੂਜਾ ਸਥਾਨ ਪ੍ਰਾਪਤ ਕੀਤਾ। ਅਭਿਜੋਤ ਸਿੰਘ ਤੀਜੇ ਸਥਾਨ ’ਤੇ ਰਿਹਾ।
ਸਕੂਲ ਦੇ ਚੇਅਰਮੈਨ ਸ੍ਰੀ ਅਰਵਿੰਦ ਖੋਸਲਾ, ਪ੍ਰਧਾਨ ਸ੍ਰੀ ਅਜੇ ਖੋਸਲਾ ਅਤੇ ਪ੍ਰਿੰਸੀਪਲ ਡਾ: ਬਿੰਦੂ ਭੱਲਾ ਨੇ ਸਫ਼ਲ ਹੋਣ ਵਾਲੇ ਵਿਦਿਆਰਥੀਆਂ, ਉਨ੍ਹਾਂ ਦੇ ਮਾਪਿਆਂ ਅਤੇ ਉਨ੍ਹਾਂ ਦੇ ਅਧਿਆਪਕਾਂ ਸ.ਤਰਲੋਕ ਸਿੰਘ ਅਤੇ ਸ੍ਰੀ ਮਤੀ ਸ੍ਰੇਸ਼ਟਾ ਨੂੰ ਹਾਰਦਿਕ ਵਧਾਈ ਅਤੇ ਸ਼ੁੱਭ ਕਾਮਨਾਵਾਂ ਦਿੰਦਿਆਂ ਕਿਹਾ ਕਿ ਵਿਦਿਆਰਥੀਆਂ ਨੂੰ ਅਜਿਹੇ ਖੇਡ ਮੁਕਾਬਲਿਆਂ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣਾ ਚਾਹੀਦਾ ਹੈ। ਇਸ ਨਾਲ ਉਨ੍ਹਾਂ ਦਾ ਸਰੀਰਕ ਅਤੇ ਮਾਨਸਿਕ ਵਿਕਾਸ ਹੁੰਦਾ ਹੈ। ਉਨ੍ਹਾਂ ਅੰਦਰ ਰਲ ਮਿਲ ਕੇ ਖੇਡਣ ਦੀ ਭਾਵਨਾ, ਸਹਿਣਸ਼ੀਲਤਾ ਦਾ ਵਿਕਾਸ ਹੁੰਦਾ ਹੈ ਅਤੇ ਉਨ੍ਹਾਂ ਦਾ ਸਰਬਪੱਖੀ ਵਿਕਾਸ ਹੁੰਦਾ ਹੈ।