ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਘੁਮਾਣ ਤੋਂ ਕਰਤਾਰਪੁਰ (ਬਿਆਸ ਰੋਡ) ਸੜਕ ਨਿਰਮਾਣ ਦਾ ਨੀਂਹ ਪੱਥਰ ਰੱਖਿਆ
ਘੁਮਾਣ, 6 ਅਕਤੂਬਰ – ਸ੍ਰੀ ਹਰਭਜਨ ਸਿੰਘ ਈਟੀਓ ਪੀਡਬਲਿਊਡੀ ਮੰਤਰੀ ਪੰਜਾਬ ਸਰਕਾਰ ਨੇ ਅੱਜ ਵਿਧਾਨ ਸਭਾ ਹਲਕਾ ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਘੁਮਾਣ ਤੋਂ ਕਰਤਾਰਪੁਰ (ਬਿਆਸ ਰੋਡ) ਸੜਕ ਨਿਰਮਾਣ ਦਾ ਨੀਂਹ ਪੱਥਰ ਰੱਖਿਆ।ਇਸ ਮੌਕੇ ਹਲਕਾ ਵਿਧਾਇਕ ਐਂਡਵੋਕੇਟ ਅਮਰਪਾਲ ਸਿੰਘ ਕਿਸ਼ਨਕੋਟ, ਐਕਸੀਅਨ ਪੀਡਬਲਿਊਡੀ ਹਰਜੋਤ ਸਿੰਘ ਤੇ ਐਸਡੀਓ ਨਿਰਮਲ ਸਿੰਘ ਹਾਜ਼ਰ ਸਨ।
ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਅੰਦਰ ਲੋਕਾਂ ਨੂੰ ਆਵਾਜਾਈ ਦੀਆਂ ਬੇਹਤਰ ਸਹੂਲਤਾਂ ਦੇਣ ਦੇ ਮੰਤਵ ਨਾਲ ਨਵੀਆਂ ਸੜਕਾਂ ਦੀ ਉਸਾਰੀ ਅਤੇ ਨਵੀਨੀਕਰਨ ਦਾ ਕੰਮ ਤੇਜ਼ੀ ਨਾਲ ਚੱਲ ਰਿਹਾ ਹੈ ਅਤੇ ਉਨ੍ਹਾਂ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ੍ਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਪੰਜਾਬ ਸਰਕਾਰ ਨੇ ਮਹਿਜ਼ 17 ਦੇ ਮਹੀਨਿਆਂ ਕਾਰਜਕਾਲ ਦੌਰਾਨ ਲੋਕ ਹਿੱਤ ਵਿੱਚ ਵੱਡੇ ਇਤਿਹਾਸਕ ਫ਼ੈਸਲੇ ਲਏ ਗਏ ਹਨ। ਉਨ੍ਹਾਂ ਨੇ ਦੱਸਿਆ ਕਿ ਸੂਬੇ ਅੰਦਰ ਲੋਕਾਂ ਨੂੰ 600 ਯੂਨਿਟ ਬਿਜਲੀ ਮਾਫ ਕੀਤੀ ਗਈ ਹੈ ਤੇ 90 ਫੀਸਦ ਲੋਕਾਂ ਦੇ ਬਿੱਲ ਜੀਰੋ ਆ ਰਹੇ ਹਨ। 37,000 ਦੇ ਕਰੀਬ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ। ਕਰੀਬ 600 ਤੋਂ ਜ਼ਿਆਦਾ ਆਮ ਆਦਮੀ ਕਲੀਨਿਕ ਸ਼ਪਲਤਾਪੂਰਵਕ ਚੱਲ ਰਹੇ ਹਨ ਅਤੇ ਹੋਰ ਕੋਈ ਲੋਕਪੱਖੀ ਇਤਿਹਾਸਕ ਫੈਸਲੇ ਲਏ ਗਏ ਹਨ।
ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਅੱਗੇ ਕਿਹਾ ਕਿ ਘੁਮਾਣ ਤੋਂ ਕਰਤਾਰਪੁਰ (ਬਿਆਸ ਰੋਡ) ਸੜਕ ਬਣਨ ਨਾਲ ਇਸ ਪਿੰਡ ਦੇ ਆਸ ਪਾਸ ਦੇ ਲੋਕਾਂ ਨੂੰ ਆਵਾਜਾਈ ਦੀ ਵਧੀਆ ਸਹੂਲਤ ਮਿਲੇਗੀ। ਉਨਾ ਦੱਸਿਆ ਕਿ ਕਰੀਬ 7 ਕਰੋੜ 35 ਲੱਖ ਰੁਪਏ ਦੀ ਲਾਗਤ ਨਾਲ 9 ਮਹੀਨੇ ਵਿੱਚ ਇਸ ਸੜਕ ਦਾ ਨਿਰਮਾਣ ਕਾਰਜ ਮੁਕੰਮਲ ਹੋਵੇਗਾ।। ਉਨ੍ਹਾਂ ਨੇ ਦੁਹਰਾਇਆ ਕਿ ਪੰਜਾਬ ਸਰਕਾਰ ਹਰੇਕ ਵਰਗ ਦੀ ਭਲਾਈ ਲਈ ਵਚਨਬੱਧ ਹੈ ਅਤੇ ਚਹੁਪੱਖੀ ਵਿਕਾਸ ਕਾਰਜ ਕਰਨ ਲਈ ਸਰਕਾਰ ਦ੍ਰਿੜ ਸੰਕਲਪ ਹੈ।
ਇਸ ਮੌਕੇ ਗੱਲਬਾਤ ਕਰਦੇ ਹੋਏ ਵਿਧਾਇਕ ਐਂਡਵੋਕੇਟ ਅਮਰਪਾਲ ਸਿੰਘ ਕਿਸ਼ਨਕੋਟ ਨੇ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਸ ਸੜਕ ਦੇ ਬਣਨ ਨਾਲ ਕਈ ਪਿੰਡਾਂ ਦੇ ਲੋਕਾਂ ਨੂੰ ਆਵਾਜਾਈ ਦੀ ਵੱਡੀ ਸਹੂਲਤ ਮਿਲੇਗੀ। ਉਨਾਂ ਅੱਗੇ ਕਿਹਾ ਕਿ ਵਿਧਾਨ ਸਭਾ ਹਲਕਾ ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਸਰਬਪੱਖੀ ਵਿਕਾਸ ਕਰਨ ਲਈ ਵਚਨਬੱਧ ਹੈ ਅਤੇ ਵਿਕਾਸ ਕਾਰਜਾਂ ਵਿੱਚ ਕੋਈ ਕਸਰ ਬਾਕੀ ਨਹੀਂ ਰਹਿਣ ਦਿੱਤੀ ਜਾਵੇਗੀ।