ਬਟਾਲਾ, 9 ਅਕਤੂਬਰ -ਡਾ. ਹਿਮਾਂਸ਼ੂ ਅਗਰਵਾਲ, ਡਿਪਟੀ ਕਮਿਸ਼ਨਰ ਗੁਰਦਾਸਪੁਰ ਦੇ ਦਿਸ਼ਾ-ਨਿਰਦੇਸਾਂ ਹੇਠ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਲੋਕਾ ਦੀਆਂ ਮੁਸ਼ਕਿਲਾਂ ਹੱਲ਼ ਕਰਨ ਦੇ ਮੰਤਵ ਨਾਲ ਵਿਸ਼ੇਸ ਕੈਂਪ ਲਗਾਏ ਜਾ ਰਹੇ ਹਨ, ਤਾਂ ਜੋ ਲੋਕਾਂ ਨੂੰ ਦੂਰ ਦਫਤਰਾਂ ਵਿੱਚ ਕੰਮ ਕਰਵਾਉਣ ਤੋਂ ਰਾਹਤ ਮਿਲ ਸਕੇ। ਇਸੇ ਮੰਤਵ ਤਹਿਤ ਅੱਜ ਬਟਾਲਾ ਸ਼ਹਿਰ ਅੰਦਰ ਸ਼ਿਵ ਕੁਮਾਰ ਬਟਾਲਵੀ ਆਡੀਟੋਰੀਅਮ ਵਿਖੇ ਵਿਸ਼ੇਸ਼ ਕੈਂਪ ਲਗਾਇਆ ਗਿਆ।
ਇਸ ਮੌਕੇ ਤਹਿਸੀਲਦਾਰ ਬਟਾਲਾ ਅਭਿਸ਼ੇਕ ਵਰਮਾ ਨੇ ਕਿਹਾ ਕਿ ਡਿਪਟੀ ਕਮਿਸ਼ਨਰ ਗੁਰਦਾਸਪੁਰ ਡਾ. ਹਿਮਾਂਸ਼ੂ ਅਗਰਵਾਲ ਦੇ ਦਿਸ਼ਾ-ਨਿਰਦੇਸ਼ਾਂ ਅਤੇ ਡਾ ਸ਼ਾਇਰੀ ਭੰਡਾਰੀ, ਐਸਡੀਐਮ-ਕਮ-ਕਮਿਸ਼ਨਰ ਕਾਰਪੋਰੇਸ਼ਨ ਬਟਾਲਾ ਦੀ ਅਗਵਾਈ ਹੇਠ ਲੋਕਾਂ ਦੀਆਂ ਮੁਸ਼ਕਲਾ ਹੱਲ਼ ਕਰਨ ਲਈ ਵਿਸ਼ੇਸ਼ ਕੈਂਪ ਲਗਾਏ ਜਾ ਰਹੇ ਹਨ, ਜਿਸ ਵਿੱਚ ਵੱਖ-ਵੱਖ ਸਰਕਾਰੀ ਵਿਭਾਗਾਂ ਵਲੋਂ ਲੋਕਾਂ ਨੂੰ ਸਰਕਾਰ ਦੀਆਂ ਭਲਾਈ ਸਕੀਮਾਂ ਬਾਰੇ ਜਾਣਕਾਰੀ ਦੇਣ ਤੋਂ ਇਲਾਵਾ ਯੋਗ ਲਾਭਪਾਤਰੀਆਂ ਨੂੰ ਭਲਾਈ ਸਕੀਮਾਂ ਦਾ ਲਾਭ ਮੌਕੇ ਤੇ ਦਿੱਤਾ ਜਾਂਦਾ ਹੈ।
ਉਨ੍ਹਾਂ ਅੱਗੇ ਕਿਹਾ ਅੱਜ ਦੇ ਇਸ ਕੈਂਪ ਵਿੱਚ ਲੋਕਾਂ ਵਲੋਂ ਆਪਣੀਆਂ ਮੁਸ਼ਕਿਲਾਂ ਤੋ ਜਾਣੂ ਕਰਵਾਇਆ ਗਿਆ ਹੈ, ਜਿਸ ਨੂੰ ਹੱਲ ਕਰਨ ਲਈ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤਾਂ ਕੀਤੀਆਂ ਗਈਆਂ ਹਨ। ਲੋਕਾਂ ਵਲੋਂ ਹੰਸਲੀ ਨਾਲੇ ਦੀ ਸਫਾਈ, ਵਾਰਡਾਂ ਵਿੱਚ ਵਿੱਚ ਸਾਫ-ਸਫਾਈ ਕਰਵਾਉਣ ਅਤੇ ਇਸ ਤੋ ਇਲਾਵਾ ਕਰੀਬ ਮੁਸ਼ਕਲਾ ਦੱਸੀਆਂ ਗਈਆਂ। ਇਸ ਵਿਚੋਂ ਕੁਝ ਮੁਸ਼ਕਿਲਾਂ ਦਾ ਮੌਕੇ ਤੇ ਨਿਪਟਾਰਾ ਕੀਤਾ ਗਿਆ ਤੇ ਬਾਕੀ ਮੁਸ਼ਕਿਲਾਂ ਸਬੰਧੀ ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਮੁਸ਼ਕਿਲਾਂ ਹੱਲ ਕਰਨ ਦੇ ਦਿਸ਼ਾ-ਨਿਰਦੇਸ਼ ਦਿੱਤੇ ਗਏ।
ਇਸ ਮੌਕੇ ਕੈਂਪ ਵਿੱਚ ਪਹੁੰਚੇ ਲੋਕਾਂ ਨੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਕੀਤੇ ਉਪਰਾਲੇ ਦੀ ਸਰਾਹਨਾ ਕਰਦਿਆਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਇੱਕ ਛੱਤ ਹੇਠਾਂ ਹੀ ਸਾਰੀਆਂ ਸਕੀਮਾਂ ਦਾ ਲਾਭ ਦਿੱਤਾ ਜਾ ਰਿਹਾ ਹੈ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਵਲੋਂ ਭਲਾਈ ਸਕੀਮਾਂ ਦੀ ਜਾਣਕਾਰੀ ਦਿੱਤੀ ਗਈ ਹੈ, ਜਿਸ ਨਾਲ ਉਨਾਂ ਨੂੰ ਬੁਹਤ ਲਾਭ ਮਿਲਿਆ ਹੈ। ਉਨਾਂ ਇਸ ਉਪਰਾਲੇ ਲਈ ਜ਼ਿਲ੍ਹਾ ਪ੍ਰਸ਼ਾਸਨ ਅਤੇ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ
ਇਸ ਮੌਕੇ ਸ੍ਰੀਮਤੀ ਜੋਤੀ ਇੰਸਪੈਕਟਰ, ਨਗਰ ਨਿਗਮ ਬਟਾਲਾ, ਸਰੀਮਤੀ ਸਵੀਟੀ ਸੁਪਰਵਾਈਜਰ, ਕੁਲਵੰਤ ਸਿੰਘ, ਗੁਲਸ਼ਨ ਕੁਮਾਰ, ਮਨਦੀਪ ਸਿੰਘ ਜੇਈ, ਵਾਟਰ ਸਪਲਾਈ, ਉਮ ਪ੍ਰਕਾਸ, ਰਾਜਬੀਰ ਕੌਰ, ਮਾਧਵੀ ਸਰਮਾ, ਰਾਕੇਸ਼ ਕੁਮਾਰ, ਧੀਰਜ ਵਰਮਾ ਆਦਿ ਮੋਜੂਦ ਸਨ।