ਵਿਧਾਇਕ ਅਮਰਪਾਲ ਸਿੰਘ ਦੀ ਅਗਵਾਈ ਹੇਠ ਮੁੱਖ ਮੰਤਰੀ ਤੀਰਥ ਯਾਤਰਾ ਲਈ ਪੰਜਵੀਂ ਬੱਸ ਰਵਾਨਾ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਚੰਗੀ ਸੋਚ ਸਦਕਾ ਸੰਗਤਾਂ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰ ਰਹੀਆਂ ਹਨ-ਵਿਧਾਇਕ ਐਡਵੋਕੇਟ ਅਮਰਪਾਲ ਸਿੰਘ

ਸ੍ਰੀ ਹਰਗੋਬਿੰਦਪੁਰ ਸਾਹਿਬ (ਬਟਾਲਾ), 10 ਮਾਰਚ – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸ਼ੁਰੂ ਕੀਤੀ ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਅੱਜ ਹਲਕਾ ਸ਼੍ਰੀ ਹਰਗੋਬਿੰਦਪੁਰ ਸਾਹਿਬ ਤੋਂ ਵਿਧਾਇਕ ਐਡਵੋਕੇਟ ਅਮਰਪਾਲ ਸਿੰਘ  ਦੀ ਦੇਖ ਰੇਖ ਵਿਸ਼ੇਸ਼ ਬੱਸ ਰਵਾਨਾ ਵਕੀਤੀ ਗਈ।  

     ਇਸ ਦੌਰਾਨ ਗੱਲਬਾਤ ਕਰਦਿਆਂ ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਚੰਗੀ ਸੋਚ ਸਦਕਾ, ਸੰਗਤਾਂ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰ ਰਹੀਆਂ ਹਨ। ਦਰਸ਼ਨ ਕਰਨ ਜਾਣ ਵਾਲੀਆਂ ਸੰਗਤਾਂ ਨੂੰ ਮਾਰਕ ਫੈਡ ਵੱਲੋਂ ਯਾਤਰੀ ਕਿੱਟਾਂ ਵੀ ਦਿੱਤੀਆਂ ਗਈਆਂ। ਜਿਸ ਵਿੱਚ ਯਾਤਰਾ ਦੌਰਾਨ ਲੋੜੀਦਾਂ ਸਾਰਾ ਸਮਾਨ ਸ਼ਾਮਿਲ ਹੈ। 

     ਇਸ ਮੌਕੇ ਪੀਏ ਸੁਖਦੇਵ ਸਿੰਘ, ਮੈਡਮ ਕਮਲਜੀਤ ਕੌਰ ਖੈਹਿਰਾ, ਡਾਕਟਰ ਰਮਨੀਤ ਕੌਰ ਸੈਣੀ, ਜਸਵਿੰਦਰ ਸਿੰਘ ਰੋਕੀ, ਬਲਾਕ ਪ੍ਰਧਾਨ ਸੁਖਵਿੰਦਰ ਸਿੰਘ, ਬਲਾਕ ਪ੍ਰਧਾਨ ਜਸਬੀਰ ਸਿੰਘ ਮੇਤਲੇ, ਬਲਾਕ ਪ੍ਰਧਾਨ ਡਾਕਟਰ ਨਰਿੰਦਰ ਸਿੰਘ ਬੱਬੂ , ਬਲਾਕ ਇੰਚਾਰਜ ਮੁਖਤਿਆਰ ਸਿੰਘ ਬੋਹਜਾ ਅਤੇ ਤਜਿੰਦਰ ਸਿੰਘ ਸੰਧਵਾਂ ਆਦਿ ਹਾਜ਼ਰ ਸਨ।

Related posts