ਗੁਰਦਾਸਪੁਰ, 12 ਸਤੰਬਰ -ਅੱਜ ਟੈਫ੍ਰਿਕ ਪੁਲਿਸ ਐਜੂਕੇਸ਼ਨ ਸੈਲ ਵੱਲੋਂ ਟ੍ਰੈਫਿਕ ਜਾਗਰੂਕਤਾ ਸੈਮੀਨਾਰ ਐੱਸ.ਐੱਸ. ਐੱਮ ਕਾਲਜ ਦੀਨਾਨਗਰ ਵਿਖੇ ਲਗਾਇਆ ਗਿਆ ਜਿਸ ਵਿੱਚ ਵਿਦਿਆਰਥੀਆਂ ਨੂੰ ਟ੍ਰੈਫਿਕ ਨਿਯਮਾਂ ਦੀ ਜਾਣਕਾਰੀ ਦਿੱਤੀ ਗਈ ਨਾਬਾਲਗ ਬੱਚਿਆਂ ਦੇ ਡਰਾਈਵਿੰਗ ਕਰਨ ਤੇ ਹੋਣ ਵਾਲੀ ਕਨੂੰਨੀ ਕਾਰਵਾਈ ਬਾਰੇ ਜਾਗਰੂਕ ਕੀਤਾ ਗਿਆ।
ਇਸ ਤੋ ਇਲਾਵਾ ਉਨ੍ਹਾਂ ਵੱਲੋਂ ਡਰਾਈਵਿੰਗ ਲਾਇਸੈਂਸ ਦੀ ਅਹਿਮੀਅਤ ਬਾਰੇ ਦੱਸਿਆ ਗਿਆ ਰੋਡ ਲਾਈਨ ਬਾਰੇ ਜਾਣਕਾਰੀ ਦਿੱਤੀ ਗਈ ਅਤੇ ਨਸ਼ੇ ਦੇ ਮਾੜੇ ਪ੍ਰਭਾਵਾਂ ਤੋਂ ਜਾਣੂ ਕਰਵਾਇਆ ਗਿਆ। ਵਾਤਾਵਰਨ ਦੀ ਸੰਭਾਲ ਲਈ ਦੱਸਿਆ ਗਿਆ ਐਕਸੀਡੈਂਟ ਪੀੜਤ ਦੀ ਮਦਦ ਲਈ ਪ੍ਰੇਰਿਤ ਕੀਤਾ ਗਿਆ ਕਿ ਡਰਾਈਵਿੰਗ ਕਰਦੇ ਸਮੇਂ ਉਵਰ ਸਪੀਡ,ਬੇਲੋੜੇ ਉਵਰ ਟੇਕ ਮੋਬਾਇਲ ਫੋਨ ਦੀ ਵਰਤੋਂ ਨਾਲ ਹੋਂਣ ਵਾਲੀਆਂ ਦੁਰਘਟਨਾਵਾਂ ਬਾਰੇ ਵਿਸਥਾਰਪੂਰਵਕ ਦੱਸਿਆ ਗਿਆ ਸਾਊਂਡ ਪਿਲਾਉਸਨ ਬਾਰੇ ਜਾਗਰੂਕ ਕੀਤਾ ਗਿਆ। ਉਨ੍ਹਾਂ ਵੱਲੋਂ ਹੈਲਪ ਲਾਈਨ ਨੰਬਰ 112,1033,1930 ਬਾਰੇ ਜਾਣਕਾਰੀ ਦਿੱਤੀ ਗਈ। ਇਸ ਮੌਕੇ ਇੰਚਾਰਜ ਟੈ੍ਫਿਕ ਐਜੂਕੇਸ਼ਨ ਸੈਲ ਏ ਐਸ ਆਈ ਜਸਵਿੰਦਰ ਸਿੰਘ ਏ ਐਸ ਆਈ ਅਮਨਦੀਪ ਸਿੰਘ ਪ੍ਰਿੰਸੀਪਲ ਤੁਲੀ ਸਾਹਿਬ ਪ੍ਰੋਫੈਸਰ ਗੋਰਵ ਤੇ ਸਟਾਫ ਨੇ ਹਿੱਸਾ ਲਿਆ।