ਗੁਰਦਾਸਪੁਰ ,20 ਸਤੰਬਰ (ਬਿਊਰੋ ਰਿਪੋਰਟ) ਟ੍ਰੈਫਿਕ ਪੁਲਿਸ ਐਜੂਕੇਸ਼ਨ ਵੱਲੋਂ ਸੈਮੀਨਾਰ ਗੋਰਮਿੰਟ ਕਾਲਜ ਵਿਖੇ ਲਗਾਇਆ ਜਿਸ ਵਿੱਚ ਵਿਦਿਆਰਥੀਆਂ ਤੇ ਸਟਾਫ ਨੂੰ ਸ਼ਾਮਲ ਕਰਕੇ ਟੈਫ੍ਰਿਕ ਨਿਯਮਾਂ ਦੀ ਜਾਣਕਾਰੀ ਦਿੱਤੀ ਗਈ ਰੋਡ ਲਾਈਨ ਰੋਡ ਸਾਈਨ ਬਾਰੇ ਦੱਸਿਆ ਗਿਆ ਹੈਲਮਟ, ਸ਼ੀਟ ਬੈਲਟ ਬਾਰੇ ਦੱਸਿਆ ਗਿਆ ਕਿ ਦੁਰਘਟਨਾਵਾਂ ਵਿੱਚ ਕਿਵੇਂ ਸਹਾਈ ਹੁੰਦੇ ਹਨ ਨਾਬਾਲਗ ਬੱਚਿਆਂ ਦੇ ਡਰਾਈਵਿੰਗ ਕਰਨ ਉਪਰ ਹੋਂਣ ਵਾਲ਼ੀ ਕਨੂੰਨੀ ਕਾਰਵਾਈ ਬਾਰੇ ਵਿਸਥਾਰਪੂਰਵਕ ਦੱਸਿਆ ਗਿਆ ਡਰਾਈਵਿੰਗ ਲਾਇਸੈਂਸ ਦੀ ਅਹਿਮੀਅਤ ਬਾਰੇ ਦੱਸਿਆ ਗਿਆ ਫ਼ਰਿਸ਼ਤੇ ਸਕੀਮ ਬਾਰੇ ਜਾਗਰੂਕ ਕੀਤਾ ਗਿਆ ।
ਨਸ਼ੇ ਦੇ ਮਾੜੇ ਪ੍ਰਭਾਵਾਂ ਤੋਂ ਜਾਣੂ ਕਰਵਾਇਆ ਗਿਆ ਐਂਬੂਲੈਂਸ ਨੂੰ ਪਹਿਲ ਦੇ ਆਧਾਰ ਉਪਰ ਰਸਤਾ ਦੇਣ ਲਈ ਪ੍ਰੇਰਿਤ ਕੀਤਾ ਗਿਆ ਚੰਗੇ ਸਮਾਜ ਦੀ ਸਿਰਜਣਾ ਲਈ ਅੱਗੇ ਆਉਣ ਲਈ ਪ੍ਰੇਰਿਤ ਕੀਤਾ ਗਿਆ ਹੈਲਪ ਲਾਈਨ ਨੰਬਰ
112,1930,1033 ਬਾਰੇ ਜਾਣਕਾਰੀ ਦਿੱਤੀ ਗਈ ਸੈਮੀਨਾਰ ਵਿੱਚ ਇੰਨਚਾਰਜ ਟੈ੍ਫਿਕ ਐਜੂਕੇਸ਼ਨ ਸੈਲ ਏਂ ਐਸ ਆਈ ਜਸਵਿੰਦਰ ਸਿੰਘ ਏ ਐਸ ਆਈ ਸੁਭਾਸ਼ ਚੰਦਰ ਏ ਐਸ ਆਈ ਅਮਨਦੀਪ ਸਿੰਘ ਪ੍ਰਿੰਸੀਪਲ ਕਰਨਜੀਤ ਸ਼ਰਮਾ ਪ੍ਰੋਫੈਸਰ ਰਾਜ ਕੌਰ ਜੋਗਾ ਸਿੰਘ ਹਰਜੀਤ ਸਿੰਘ ਗੁਰਦੀਪ ਸਿੰਘ ਆਦਿ ਨੇ ਹਿੱਸਾ ਲਿਆ।