—ਡਿਪਟੀ ਕਮਿਸ਼ਨਰ ਵਲੋਂ ਸਨਅਤੀ ਇਕਾਈ ਰਾਈਸ ਸ਼ੈਲਰ, ਐਮ/ ਐਸ, ਰਜੋਆ ਐਗਰੋ, ਪਿੰਡ ਬਹਾਦਰਪੁਰ ਨੂੰ ਪ੍ਰਵਾਨਗੀ ਪੱਤਰ ਜਾਰੀ
ਗੁਰਦਾਸਪੁਰ, 23 ਸਤੰਬਰ ( ) ਪੰਜਾਬ ਸਰਕਾਰ ਵਲੋਂ ਰਾਜ ਵਿਚ ਨਿਵੇਸ਼ ਦੇ ਮੌਕੇ ਵਧਾਉਣ ‘ਤੇ ਰੋਜ਼ਗਾਰ ਦੇ ਸਾਧਨ ਪੈਦਾ ਕਰਨ ਲਈ ਉਦਯੋਗਪਤੀਆਂ ਨੂੰ ਉਨ੍ਹਾਂ ਦੇ ਕਾਰੋਬਾਰ ਨਾਲ ਸਬੰਧਤ ਕਈ ਤਰ੍ਹਾਂ ਦੀਆਂ ਸਹੂਲਤਾਂ ਆਨਲਾਈਨ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ, ਜਿਸ ਨਾਲ ਉਦਯੋਗਪਤੀਆਂ ਨੂੰ ਵੱਖ-ਵੱਖ ਦਫ਼ਤਰ ਦੇ ਚੱਕਰ ਨਹੀਂ ਮਾਰਨੇ ਪੈਂਦੇ ਅਤੇ ਸਾਰੀਆਂ ਸਹੂਲਤਾਂ ਇਕੋ ਹੀ ਖਿੜਕੀ ਰਾਹੀਂ ਦੇ ਦਿੱਤੀਆਂ ਜਾਂਦੀਆਂ ਹਨ।
ਇਸੇ ਸਹੂਲਤ ਤਹਿਤ ਡਿਪਟੀ ਕਮਿਸ਼ਨਰ, ਸ੍ਰੀ ਉਮਾ ਸ਼ੰਕਰ ਗੁਪਤਾ ਵਲੋਂ ਯੋਗ ਪਾਈ ਗਈ ਸਨਅਤੀ ਇਕਾਈ, ਰਾਈਸ ਸ਼ੈਲਰ, ਐਮ/ ਐਸ, ਰਜੋਆ ਐਗਰੋ, ਪਿੰਡ ਬਹਾਦਰਪੁਰ, ਗੁਰਦਾਸਪੁਰ ਨੂੰ ਪ੍ਰਵਾਨਗੀ ਪੱਤਰ ਜਾਰੀ ਕੀਤਾ ਗਿਆ।
ਡਿਪਟੀ ਕਮਿਸ਼ਨਰ ਨੇ ਸਨਅਤਕਾਰ ਨੂੰ ਸਾਬਾਸ਼ ਦਿੰਦੇ ਵਧਾਈ ਦਿੱਤੀ ਅਤੇ ਕਿਹਾ ਕਿ ਤੁਹਾਡੀ ਕਿਸੇ ਵੀ ਤਰ੍ਹਾਂ ਦੀ ਸਮੱਸਿਆ ਦਾ ਹੱਲ ਸਾਡੀ ਪਹਿਲੀ ਤਰਜੀਹ ਹੈ ਅਤੇ ਤੁਸੀਂ ਜਦ ਵੀ ਮਹਿਸੂਸ ਕਰੋ, ਸਾਡੀ ਮਦਦ ਲੈ ਸਕਦੇ ਹੋ।
ਡਿਪਟੀ ਕਮਿਸ਼ਨਰ ਸ੍ਰੀ ਉਮਾ ਸ਼ੰਕਰ ਗੁਪਤਾ ਕਿਹਾ ਕਿ ਕਿਸੇ ਵੀ ਸਨਅਤਕਾਰ ਨੂੰ ਕੋਈ ਮੁਸ਼ਕਿਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਸਮੇਂ ਸਿਰ ਸਾਰੀਆਂ ਪ੍ਰਵਾਨਗੀਆਂ ਜਾਰੀ ਕੀਤੀਆਂ ਜਾਣਗੀਆਂ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸਨਅਤ ਨੂੰ ਹੋਰ ਮਜ਼ਬੂਤ ਕਰਨ ਲਈ ਯਤਨਸ਼ੀਲ ਹੈ ਅਤੇ ਇਹ ਕੋਸ਼ਿਸ ਤਾਂ ਹੀ ਕਾਮਯਾਬ ਹੋ ਸਕਦੀ ਹੈ ਜੇਕਰ ਸਾਰੇ ਪੰਜਾਬ ਵਾਸੀ ਆਪਣੇ ਕਾਰੋਬਾਰ ਅਤੇ ਜ਼ਿੰਮੇਦਾਰੀਆਂ ਉੱਤੇ ਧਿਆਨ ਦੇਣ।
ਇਸ ਮੌਕੇ ਜਨਰਲ ਮੈਨੇਜਰ ਸੁਖਪਾਲ ਸਿੰਘ ਨੇ ਦੱਸਿਆ ਕਿ ਰਾਈਟ-ਟੂ- ਬਿਜ਼ਨੈਸ ਐਕਟ 2020 ਤਹਿਤ ਇੰਨ ਪਿ੍ਰੰਸੀਪਲ ਅਪਰੂਵਲ ਪੱਤਰ ਜਾਰੀ ਕੀਤਾ ਗਿਆ ਹੈ। ਜਿਸ ਤਹਿਤ ਇਕਾਈ ਤੁਰੰਤ ਆਪਣੀ ਬਿਲਡਿੰਗ ਬਣਾਉਣ ਦਾ ਕੰਮ ਸ਼ੁਰੂ ਕਰ ਸਕਦੀ ਹੈ ਅਤੇ ਹੋਰਨਾ ਵਿਭਾਗਾਂ ਕੋਲੋਂ ਜੋ ਵੀ ਪਰਵਾਨਗੀਆਂ ਲੈਣੀਆਂ ਹਨ, ਉਹ ਸਾਢੇ ਤਿੰਨਾਂ ਸਾਲ ਦੇ ਵਿੱਚ ਲੈ ਸਕਦੀ ਹੈ।
ਉਨ੍ਹਾਂ ਦੱਸਿਆ ਕਿ ਇਸ ਇਕਾਈ ਰਾਹੀਂ ਵਿਅਕਤੀਆਂ ਨੂੰ ਘਰ ਦੇ ਨੇੜੇ ਹੀ ਰੋਜ਼ਗਾਰ ਮਿਲੇਗਾ। ਉਨ੍ਹਾਂ ਦੱਸਿਆ ਕਿ ਸਰਕਾਰ ਵਲੋਂ ਸਨਅਤਕਾਰ ਮਿਲਣੀ ਵਿਚ ਵੀ ਭਰੋਸਾ ਦਿਵਾਇਆ ਗਿਆ ਸੀ ਕਿ ਰਾਈਟ-ਟੂ- ਬਿਜ਼ਨੈਸ ਐਕਟ ਅਧੀਨ ਸਾਰੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ ਅਤੇ ਉਸੇ ਵਾਅਦੇ ਅਨੁਸਾਰ ਸਾਰੇ ਕੰਮ ਹੋ ਰਹੇ ਹਨ।