–ਵਧੇਰੇ ਜਾਣਕਾਰੀ ਲਈ ਪ੍ਰਾਰਥੀ ਗੁਰਦਾਸਪੁਰ ਦੇ ਹੈਲਪਲਾਈਨ 9478727217 ਤੇ ਸੰਪਰਕ ਕਰੋ
ਆਈ ਸੀ ਆਈ ਸੀ ਆਈ ਬੈਂਕ ਅਤੇ ਫਲਿਪ ਕਾਰਟ ਗੁਰਦਾਸਪੁਰ ਵੱਲੋਂ ਬ੍ਰਾਂਚ ਮੈਨੇਜਰ ਅਤੇ ਡਿਲਵਰੀ ਬੁਆਏ ਦੀ ਨੋਕਰੀ ਰੈਗੂਲਰ ਅਤੇ ਪਾਰਟ ਟਾਈਮ ਕੰਮ ਕਰਨ ਲਈ ਲੜਕੇ ਅਤੇ ਲੜਕੀਆਂ ਦੀ ਚੋਣ ਕੀਤੀ ਜਾਵੇਗੀ
ਗੁਰਦਾਸਪੁਰ, 24 ਸਤੰਬਰ ( ਬਿਊਰੋ ਰਿਪੋਰਟ ) ਪੰਜਾਬ ਸਰਕਾਰ ਦੀਆਂ ਹਦਾਇਤਾਂ ਤਹਿਤ ਜ਼ਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ ਗੁਰਦਾਸਪੁਰ ਵਿੱਚ ਜਿਲ੍ਹੇ ਦੇ ਬੇਰੁਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਹਿੱਤ ਰੋਜ਼ਗਾਰ ਮੇਲੇ ਲਗਾਏ ਜਾ ਰਹੇ ਹਨ।
ਇਸ ਸਬੰਧੀ ਜ਼ਿਲ੍ਹਾ ਰੋਜ਼ਗਾਰ ਅਫ਼ਸਰ ਪਰਸ਼ੋਤਮ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 26 ਸਤੰਬਰ, ਦਿਨ ਵੀਰਰਵਾਰ ਨੂੰ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਗੁਰਦਾਸਪੁਰ ਵਿਖੇ ਆਈ ਸੀ ਆਈ ਸੀ ਆਈ ਬੈਂਕ ਅਤੇ ਫਲਿਪ ਕਾਰਟ ਗੁਰਦਾਸਪੁਰ ਵੱਲੋਂ ਰਿਲੇਸ਼ਨਸ਼ਿਪ ਅਫਸਰ, ਬ੍ਰਾਂਚ ਮੈਨੇਜਰ ਅਤੇ ਡਿਲਵਰੀ ਬੁਆਏ ਦੀ ਨੋਕਰੀ ਲਈ ਕੰਪਨੀ ਵਿੱਚ ਰੈਗੂਲਰ ਅਤੇ ਪਾਰਟ ਟਾਈਮ ਕੰਮ ਕਰਨ ਲਈ ਖਾਲੀ ਅਸਾਮੀਆਂ ਵਾਸਤੇ ਲੜਕੇ ਅਤੇ ਲੜਕੀਆਂ ਦੀ ਚੋਣ ਕੀਤੀ ਜਾਵੇਗੀ।
ਇਹਨਾਂ ਵੱਖ-ਵੱਖ ਅਸਾਮੀਆਂ ਲਈ ਯੋਗਤਾ 10ਵੀਂ, 12ਵੀਂ ਪਾਸ, ਗ੍ਰੈਜੂਏਸ਼ਨ ਹੋਣੀ ਚਾਹੀਦੀ ਹੈ । ਇਹਨਾਂ ਕੰਪਨੀਆਂ ਦੇ ਵਿੱਚ ਇੰਟਰਵਿਊ ਦੇਣ ਲਈ ਉਮਰ ਦੀ ਹੱਦ 21 ਤੋਂ 37 ਸਾਲ ਹੈ। ਜ਼ਿਲ੍ਹਾ ਰੋਜ਼ਗਾਰ ਅਫ਼ਸਰ ਨੇ ਪ੍ਰਾਰਥੀਆਂ ਨੂੰ ਵੱਖ-ਵੱਖ ਕੰਪਨੀਆਂ ਵਲੋਂ ਯੋਗਤਾ ਅਨੁਸਾਰ 12000 ਤੋਂ 15000 ਤੱਕ ਸੈਲਰੀ ਦਾ ਪੈਕਜ ਦਿੱਤਾ ਜਾਵੇਗਾ।
ਉਨ੍ਹਾਂ ਕਿਹਾ ਕਿ ਇੰਟਰਵਿਊ ਦੇਣ ਦੇ ਚਾਹਵਾਨ ਪ੍ਰਾਰਥੀ 26 ਸਤੰਬਰ 2024 ਨੂੰ ਆਪਣੇ ਅਸਲ ਦਸਤਾਵੇਜ ਦੀਆ ਕਾਪੀਆਂ, ਰੀਜੂਮ (ਸੀ.ਵੀ) ਅਤੇ 2 ਫੋਟੋਆਂ ਸਮੇਤ ਜ਼ਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ, ਗੁਰਦਾਸਪੁਰ, ਬਲਾਕ- ਬੀ. ਕਮਰਾ ਨੰਬਰ-217, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਗੁਰਦਾਸਪੁਰ ਵਿਖੇ ਸਵੇਰੇ 9:30 ਵਜੇ ਤੱਕ ਪਹੁੰਚਣ ਅਤੇ ਇਸਦਾ ਵੱਧ ਤੋਂ ਵੱਧ ਲਾਭ ਉਠਾਉਣ। ਵਧੇਰੇ ਜਾਣਕਾਰੀ ਲਈ ਪ੍ਰਾਰਥੀ ਜਿਲ੍ਹਾ ਰੋਜਗਾਰ ਤੇ ਕਾਰੋਬਾਰ ਬਿਊਰੋ, ਗੁਰਦਾਸਪੁਰ ਦੇ ਹੈਲਪਲਾਈਨ 9478727217 ਤੇ ਸੰਪਰਕ ਕਰ ਸਕਦੇ ਹਨ।