ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਸਕੱਤਰ ਵੱਲੋਂ ਨਸ਼ਾ ਛੁਡਾਊ ਕੇਂਦਰ ਅਤੇ ਬਿਰਦ ਆਸ਼ਰਮ ਦਾ ਦੌਰਾ

ਨਾਲਸਾ ਵੱਲੋਂ ਦਿੱਤੀਆਂ ਜਾਂਦੀਆਂ ਕਾਨੂੰਨੀ ਸੇਵਾਵਾਂ ਬਾਰੇ ਕੀਤਾ ਜਾਗਰੂਕ
ਗੁਰਦਾਸਪੁਰ, 1 ਦਸੰਬਰ  – ਸ੍ਰੀ ਰਜਿੰਦਰ ਅਗਰਵਾਲ, ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਗੁਰਦਾਸਪੁਰ ਦੀਆਂ ਹਦਾਇਤਾਂ ਤਹਿਤ ਮੈਡਮ ਨਵਦੀਪ ਕੌਰ ਗਿੱਲ, ਸਿਵਲ ਜੱਜ (ਸੀਨੀਅਰ ਡਵੀਜ਼ਨ)-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਗੁਰਦਾਸਪੁਰ ਵੱਲੋਂ ਅੱਜ ਨਸ਼ਾ ਛੁਡਾਊ ਕੇਂਦਰ, ਸਿਵਲ ਹਸਪਤਾਲ ਦਾ ਦੌਰਾ ਕੀਤਾ ਗਿਆ ਅਤੇ ਉਥੇ ਆਏ ਮਰੀਜ਼ਾਂ ਨੂੰ ਵਿਸ਼ਵ ਏਡਜ਼ ਦਿਵਸ ਦੇ ਮੌਕੇ ’ਤੇ ਨਾਲਸਾ (ਨੈਸ਼ਨਲ ਲੀਗਲ ਸਰਵਿਸਜ਼ ਅਥਾਰਟੀ) ਵੱਲੋਂ ਨਸ਼ਾ ਪੀੜ੍ਹਤਾਂ ਨੂੰ ਦਿੱਤੀਆਂ ਜਾਂਦੀਆਂ ਕਾਨੂੰਨੀ ਸੇਵਾਵਾਂ ਬਾਰੇ ਜਾਗਰੂਕ ਕੀਤਾ।
ਇਸ ਤੋਂ ਬਾਅਦ ਮੈਡਮ ਨਵਦੀਪ ਕੌਰ ਗਿੱਲ ਵੱਲੋਂ ਬਿਰਧ ਆਸ਼ਰਮ, ਗੁਰਦਾਸਪੁਰ ਦਾ ਦੌਰਾ ਕੀਤਾ ਗਿਆ। ਇਸ ਮੌਕੇ ਤੇ ਉਹਨਾਂ ਨੇ ਨਾਲ ਪੈਨਲ ਐਡਵੋਕੇਟ ਸ੍ਰੀ ਪ੍ਰਭਦੀਪ ਸਿੰਘ ਸੰਧੂ ਅਤੇ ਮੈਡਮ ਪਲਵਿੰਦਰ ਕੌਰ ਵੀ ਮੌਜੂਦ ਸਨ। ਇਸ ਮੌਕੇ ਮੈਡਮ ਨਵਦੀਪ ਕੌਰ ਗਿੱਲ ਦੁਆਰਾ ਬਿਰਧ ਆਸ਼ਰਮ ਵਿੱਚ ਰਹਿੰਦੇ ਬਜੁਰਗਾਂ ਨੂੰ ਮਿਲ ਕੇ ਉਹਨਾਂ ਦੀਆਂ ਮੁਸ਼ਕਿਲਾਂ ਨੂੰ ਸੁਣਿਆ ਗਿਆ। ਇਸ ਮੌਕੇ ਉਨ੍ਹਾਂ ਬਜ਼ੁਰਗਾਂ ਲਈ ਬਣੀ ਨਾਲਸਾ ਦੀ ਸਕੀਮ ਬਾਰੇ ਜਾਣੂ ਕਰਵਾਇਆ। ਇਸ ਮੌਕੇ ਤੇ ਬਿਰਧ ਆਸ਼ਰਮ ਦੀ ਮੈਨੇਜਰ, ਮੈਡਮ ਅਰਚਨਾ ਸ਼ਰਮਾ ਤੋਂ ਇਲਾਵਾ ਬਿਰਧ ਆਸ਼ਰਮ ਦਾ ਬਾਕੀ ਸਟਾਫ ਵੀ ਮੌਜੂਦ ਸੀ। ਮੈਡਮ ਨਵਦੀਪ ਕੌਰ ਗਿੱਲ ਦੁਆਰਾ ਸਾਰੇ ਬਜੁਰਗਾਂ ਨੂੰ ਆਪਸ ਵਿੱਚ ਪਿਆਰ ਭਾਵ ਅਤੇ ਮਿਲ ਜੁਲ ਕੇ ਰਹਿਣ ਲਈ ਕਿਹਾ।

ਜਿਕਰਯੋਗ ਹੈ ਕਿ ਮੈਡਮ ਨਵਦੀਪ ਕੌਰ ਗਿੱਲ ਅਕਸਰ ਹੀ ਇਸ ਬਿਰਧ ਆਸ਼ਰਮ ਵਿੱਚ ਸਮੇਂ-ਸਮੇਂ ਸਿਰ ਆਉਂਦੇ ਰਹਿੰਦੇ ਹਨ ਅਤੇ ਬਜੁਰਗਾਂ ਨੂੰ ਮਿਲ ਕੇ ਉਹਨਾਂ ਦੀਆਂ ਮੁਸ਼ਕਿਲਾਂ ਸੁਣਦੇ ਰਹਿੰਦੇ ਹਨ।

Related posts

Leave a Comment