
ਗੁਰਦਾਸਪੁਰ 04 ਮਾਰਚ(ਪਰਮਵੀਰ ਰਿਸ਼ੀ) ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤੇ ਸਾਂਝੀਆਂ ਜਥੇਬੰਦੀਆਂ ਵੱਲੋਂ 5 ਮਾਰਚ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੀ ਰਹਾਇਸ਼ ਚੰਡੀਗੜ੍ਹ ਦੇ ਸਾਹਮਣੇ ਧਰਨਾ ਦਿੱਤਾ ਜਾਣ ਦਾ ਫੈਸਲਾ ਕੀਤਾ ਗਿਆ ਸੀ। ਇਸ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਦੀ ਕਿਸਾਨ ਜਥੇਬੰਦੀਆਂ ਦੇ ਆਗੂਆਂ ਨਾਲ ਮੀਟਿੰਗ ਕੀਤੀ ਗਈ ਸੀ।ਪਰ ਇਹ ਮੀਟਿੰਗ ਬੇਸਿੱਟਾ ਰਹੀ। ਜਿਸ ਤੇ ਕਿਸਾਨ ਜਥੇਬੰਦੀਆਂ ਦੇ ਆਗੂਆਂ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਰਹਾਇਸ਼ ਚੰਡੀਗੜ੍ਹ ਵਿਖੇ ਪੱਕਾ ਧਰਨਾ ਲਾਉਣ ਦਾ ਫੈਸਲਾ ਜਾਰੀ ਰੱਖਣ ਲਈ। ਕਿਸਾਨ ਆਗੂਆਂ ਨੂੰ ਸੱਦਾ ਦਿੱਤਾ ਗਿਆ। ਸਰਕਾਰ ਦੇ ਹੁਕਮਾਂ ਤਹਿਤ ਪੁਲਿਸ ਵੱਲੋਂ ਤੜਕਸਾਰ ਕਿਸਾਨ ਆਗੂਆਂ ਦਾ ਫੜੋਫੜੀ ਦਾ ਸਿਲਸਿਲਾ ਸ਼ੁਰੂ ਕਰ ਦਿੱਤਾ। ਇਸੇ ਤਹਿਤ ਬਟਾਲਾ ਪੁਲਿਸ ਵੱਲੋਂ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ ਦੇ ਸੂਬਾ ਕਮੇਟੀ ਮੈਂਬਰ ਅਤੇ ਜ਼ਿਲ੍ਹਾ ਗੁਰਦਾਸਪੁਰ ਦੇ ਪ੍ਰਧਾਨ ਰਾਜ ਗੁਰਵਿੰਦਰ ਸਿੰਘ ਲਾਡੀ ਘੁਮਾਣ ਦੀ ਰਹਾਇਸ਼ ਅਰਬਨ ਅਸਟੇਟ ਬਟਾਲਾ ਵਿਖੇ ਤੜਕਸਾਰ ਤੋਂ ਘੇਰਾਬੰਦੀ ਕੀਤੀ ਗਈ ਹੈ। ਤਾਂ ਜ਼ੋ ਕਿਸਾਨ ਆਗੂਆਂ ਨੂੰ ਹਿਰਾਸਤ ਵਿਚ ਲੈ ਕੇ ਧਰਨੇ ਨੂੰ ਅਸਫਲ ਬਣਾਇਆ ਜਾਵੇ।