
ਅਮ੍ਰਿਤੱਸਰ 06 ਮਾਰਚ(ਪਰਮਵੀਰ ਰਿਸ਼ੀ)-ਸੀ.ਆਈ.ਏ ਸਟਾਫ-2, ਵੱਲੋਂ 02 ਕਿਲੋ 29 ਗ੍ਰਾਮ ਹੈਰੋਇਨ ਅਤੇ 04 ਲੱਖ 70 ਹਜਾਰ ਰੁਪਏ ਡਰੱਗ ਮਨੀ ਸਮੇਤ 02 ਅਰੋਪੀਆਂ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਹੈ।
ਫੜੇ ਗਏ ਤਸਕਰਾਂ ਬਾਰੇ ਜਾਣਕਾਰੀ ਦਿੰਦੇ ਹੋਏ ਹਰਮਿੰਦਰ ਸਿੰਘ ਸੰਧੂ ਏਸੀਪੀ ਡਿਟੈਕਟਿਵ, ਅੰਮ੍ਰਿਤਸਰ ਨੇ ਦੱਸਿਆ ਕਿ ਗੁਰਪ੍ਰੀਤ ਸਿੰਘ ਭੁੱਲਰ, ਆਈ.ਪੀ.ਐਸ, ਕਮਿਸ਼ਨਰ ਪੁਲਿਸ,ਅੰਮ੍ਰਿਤਸਰ
ਦੀਆਂ ਹਦਾਇਤਾਂ ਤੇ ਹਰਪ੍ਰੀਤ ਸਿੰਘ ਮੰਡੇਰ, ਡੀ.ਸੀ.ਪੀ ਇਨਵੈਸਟੀਗੇਸ਼ਨ,ਅੰਮ੍ਰਿਤਸਰ ਅਤੇ ਨਵਜੋਤ ਸਿੰਘ, ਏ.ਡੀ.ਸੀ.ਪੀ ਇਨਵੈਸਟੀਗੇਸ਼ਨ,ਅੰਮ੍ਰਿਤਸਰ ਦੇ ਦਿਸ਼ਾ ਨਿਰਦੇਸ਼ਾ ਤੇ ਹਰਮਿੰਦਰ ਸਿੰਘ ਏ.ਸੀ.ਪੀ ਡਿਟੈਕਟਿਵ,ਅੰਮ੍ਰਿਤਸਰ ਦੀ ਨਿਗਰਾਨੀ ਹੇਠ ਇਚਾਰਜ਼ ਸੀ.ਆਈ.ਏ ਸਟਾਫ-2, ਅੰਮ੍ਰਿਤਸਰ, ਸਬ-ਇੰਸਪੈਕਟਰ ਰਵੀ ਕੁਮਾਰ ਦੀ ਪੁਲਿਸ ਪਾਰਟੀ ਐਸ.ਆਈ ਪਰਮਜੀਤ ਸਿੰਘ ਸਮੇਤ ਸਾਥੀ ਕਰਮਚਾਰੀਆਂ ਵੱਲੋਂ ਦੋ ਨਸ਼ਾ ਤੱਸਕਰਾ ਨੂੰ ਕਾਬੂ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਏ.ਸੀ.ਪੀ ਡਿਟੈਕਟਿਵ ਨੇ ਕਿਹਾ ਫੜੇ ਗਏ ਮੁਲਜ਼ਮ ਦੀ ਪਹਿਚਾਣ ਅਮਨਦੀਪ ਸਿੰਘ ਪੁੱਤਰ ਜਸਵਿੰਦਰ ਸਿੰਘ ਵਾਸੀ ਸੁਲਤਾਨਵਿੰਡ ਰੋਡ,ਅੰਮ੍ਰਿਤਸਰ ਅਤੇ ਸਤਨਾਮ ਸਿੰਘ ਉਰਫ ਸੱਤਾ ਪੁੱਤਰ ਗੁਰਦੀਪ ਸਿੰਘ ਵਾਸੀ ਮਾਤਾ ਗੰਗਾ ਜੀ ਨਗਰ,ਭਾਈ ਮੰਝ ਸਿੰਘ ਰੋਡ,ਅੰਮ੍ਰਿਤਸਰ ਨੂੰ ਵਜ਼ੋ ਹੋਈ ਹੈ ਅਤੇ ਇਹਨਾਂ ਪਾਸੋਂ 02 ਕਿਲੋ 29 ਗ੍ਰਾਮ ਹੈਰੋਇਨ ਅਤੇ 04 ਲੱਖ 70 ਹਜਾਰ ਰੁਪਏ ਡਰੱਗ ਮਨੀ ਬ੍ਰਾਮਦ ਕੀਤੀ ਗਈ ਹੈ।
ਗ੍ਰਿਫ਼ਤਾਰ ਦੋਸ਼ੀ:-
- ਅਮਨਦੀਪ ਸਿੰਘ ਪੁੱਤਰ ਜਸਵਿੰਦਰ ਸਿੰਘ ਵਾਸੀ ਸੁਲਤਾਨਵਿੰਡ ਰੋਡ,ਅੰਮ੍ਰਿਤਸਰ।
- ਸਤਨਾਮ ਸਿੰਘ ਉਰਫ ਸੱਤਾ ਪੁੱਤਰ ਗੁਰਦੀਪ ਸਿੰਘ ਵਾਸੀ ਮਾਤਾ ਗੰਗਾ ਜੀ ਨਗਰ,ਭਾਈ ਮੰਝ ਸਿੰਘ ਰੋਡ,ਅੰਮ੍ਰਿਤਸਰ।
ਬ੍ਰਾਮਦਗੀ:- 02 ਕਿਲੋ 29 ਗ੍ਰਾਮ ਹੈਰੋਇਨ ਅਤੇ 04 ਲੱਖ 70 ਹਜਾਰ ਰੁਪਏ ਡਰੱਗ ਮਨੀ