
—ਨਸ਼ਾ ਤਸਕਰਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ
ਸ੍ਰੀ ਹਰਗੋਬਿੰਦਪੁਰ ਸਾਹਿਬ,17 ਮਈ– ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਦੀ ਨਸ਼ਾ ਵਿਰੋਧੀ ਮੁਹਿੰਮ “ਯੁੱਧ ਨਸ਼ਿਆਂ ਦੇ ਵਿਰੁੱਧ” ਤਹਿਤ, ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਹਲਕੇ ਅੰਦਰ ਨਸ਼ਿਆਂ ਵਿਰੁੱਧ ਜਾਗਰੂਕਤਾ ਪੈਦਾ ਕਰਨ ਲਈ ਪ੍ਰੋਗਰਾਮ ਕਰਵਾਏ ਜਾ ਰਹੇ ਹਨ।
ਅੱਜ ਉਨ੍ਹਾਂ ਪਿੰਡ ਬਹਾਦਰ ਹੁਸੈਨ , ਮਿਸ਼ਰਪੁਰਾ ਵਿਖੇ ਨਸ਼ਾ ਵਿਰੋਧੀ ਮੁਹਿੰਮ ਤਹਿਤ ਮੌਜੂਦ ਪਿੰਡ ਵਾਸੀਆਂ ਨਸ਼ਿਆਂ ਵਿਰੁੱਧ ਸਹੁੰ ਚੁਕਾਈ।
ਪਿੰਡ ਵਾਸੀਆਂ ਨੂੰ ਸੰਬੋਧਨ ਕਰਦਿਆਂ ਵਿਧਾਇਕ ਅਮਰਪਾਲ ਸਿੰਘ ਨੇ ਕਿਹਾ ਕਿ “ਨਸ਼ਿਆਂ ਵਿਰੁੱਧ ਜੰਗ” ਮੁਹਿੰਮ ਤਹਿਤ ਸਾਰੇ ਲੋਕਾਂ ਦਾ ਸਹਿਯੋਗ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨਸ਼ਾ ਤਸਕਰਾਂ ਵਿਰੁੱਧ ਸਖ਼ਤ ਕਾਰਵਾਈ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਵੱਡੀ ਗਿਣਤੀ ਵਿੱਚ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਜੇਲ੍ਹਾਂ ਵਿੱਚ ਭੇਜਿਆ ਗਿਆ ਹੈ। ਨਸ਼ਾ ਤਸਕਰਾਂ ਦੇ ਮਕਾਨ ਢਾਹੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਅਸੀਂ ਇਕੱਠੇ ਹੋ ਕੇ ਨਸ਼ੇ ਵਿਰੁੱਧ ਲੜਾਂਗੇ ਕਿਉਂਕਿ ਜਦੋਂ ਤੱਕ ਆਮ ਲੋਕ ਇਸ ਮੁਹਿੰਮ ਵਿੱਚ ਸ਼ਾਮਲ ਨਹੀਂ ਹੁੰਦੇ, ਇਹ ਸਫਲ ਨਹੀਂ ਹੋ ਸਕਦਾ।
ਇਸ ਮੌਕੇ ਦਫਤਰ ਇੰਚਾਰਜ ਗੁਰਪ੍ਰੀਤ ਸਿੰਘ ਸੋਡੀ, ਪ੍ਰੈਸ ਸਕੱਤਰ ਹਨੀ ਦਿਓਲ, ਸਰਪੰਚ ਵਰਿੰਦਰ ਸਿੰਘ ਛੋਟੇ ਚਾਹਲ, ਬਲਾਕ ਪ੍ਰਧਾਨ ਹਰਜੀਤ ਸਿੰਘ ਖੋਜੇਵਾਲ ,ਪੀਏ ਨਵ ਭਿੰਡਰ, ਯੂਥ ਪ੍ਰਧਾਨ ਦਵਿੰਦਰ ਸਿੰਘ ਮਿਸ਼ਰਪੁਰਾ, ਗੁਰਬੀਰ ਸਿੰਘ ਮਿਸ਼ਰਪੁਰਾ, ਸਰਪੰਚ ਗੁਰਮੀਤ ਸਿੰਘ ਮੀਤਾ ਖੋਜੇਵਾਲ, ਸੀਨੀਅਰ ਆਪ ਆਗੂ ਦਲਜੀਤ ਸਿੰਘ ਬਹਾਦਰ ਹੁਸੈਨ, ਬਲਾਕ ਪ੍ਰਧਾਨ ਹਿਰਦੇਪਾਲ ਸਿੰਘ ਚੌਧਰੀਵਾਲ, ਬਲਾਕ ਪ੍ਰਧਾਨ ਰਵਿੰਦਰ ਸਿੰਘ ਜੱਜ ਸੰਦਲਪੁਰ, ਸਰਪੰਚ ਚਰਨਜੀਤ ਸਿੰਘ, ਸੀਨੀਅਰ ਆਪ ਆਗੂ ਗੁਰਦੀਪ ਸਿੰਘ ਨਸੀਰਪੁਰ, ਸੀਨੀਅਰ ਆਪ ਆਗੂ ਕਵਲਜੀਤ ਸਿੰਘ ਆਧੋਵਾਲੀ, ਐਸ ਐਚ ਓ ਗਗਨਦੀਪ ਸਿੰਘ ਰੰਗੜ ਨੰਗਲ ਆਦਿ ਹਾਜ਼ਰ ਸਨ।